ETV Bharat / state

ਦਲਬਦਲੂਆਂ ਨੂੰ ਟਿਕਟਾਂ ਵੇਚ AAP ਪੰਜਾਬ ’ਚ ਨਹੀਂ ਲਿਆ ਸਕਦੀ ਕੋਈ ਤਬਦੀਲੀ: ਸੁਖਬੀਰ - ਵਿਧਾਨ ਸਭਾ ਹਲਕਾ ਮਹਿਲ ਕਲਾਂ

ਸੁਖਬੀਰ ਸਿੰਘ ਬਾਦਲ ਨੇ ਭਦੌੜ ਅਤੇ ਮਹਿਲਾ ਕਲਾਂ ਵਿੱਚ ਉਮੀਦਵਾਰਾਂ ਦੇ ਹੱਕ ਵਿੱਚ (Sukhbir Badal Rally At Barnala) ਰੈਲੀਆਂ ਕੀਤੀਆਂ। ਇਸ ਦੌਰਾਨ ਉਹਨਾਂ ਨੇ ਵਿਰੋਧੀਆਂ ’ਤੇ ਜੰਮਕੇ ਨਿਸ਼ਾਨੇ ਸਾਧੇ।

ਸੁਖਬੀਰ ਬਾਦਲ ਨੇ ਬਰਨਾਲਾ ਵਿਖੇ ਕੀਤੀ ਰੈਲੀ
ਸੁਖਬੀਰ ਬਾਦਲ ਨੇ ਬਰਨਾਲਾ ਵਿਖੇ ਕੀਤੀ ਰੈਲੀ
author img

By

Published : Feb 15, 2022, 6:44 AM IST

ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿਖੇ ਬਸਪਾ ਉਮੀਦਵਾਰ ਚਮਕੌਰ ਸਿੰਘ ਵੀਰ ਅਤੇ ਭਦੌੜ ਹਲਕੇ ਦੇ ਅਕਾਲੀ ਉਮੀਦਵਾਰ ਸਤਨਾਮ ਸਿੰਘ ਰਾਹੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਗਿਆ।

ਇਹ ਵੀ ਪੜੋ: ਬਾਦਲ ਪਿੰਡ ਦੇ ਲੋਕਾਂ ਦੀ ਪ੍ਰਕਾਸ਼ ਸਿੰਘ ਬਾਦਲ ਨੂੰ ਨਸੀਹਤ !

ਬਾਦਲ ਦਾ ਕੇਜਰੀਵਾਲ ’ਤੇ ਨਿਸ਼ਾਨਾਂ

ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਬਦਲਾਅ ਲਿਆਉਣਾ ਤਾਂ ਦੂਰ ਦੀ ਗੱਲ ਆਮ ਆਦਮੀ ਪਾਰਟੀ ਨੇ ਦਲਬਦਬਲੂਆਂ ਜਿਹਨਾਂ ਵਿਚੋਂ ਅਨੇਕਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਹਨ, ਉਹਨਾਂ ਨੂੰ ਕਰੋੜਾਂ ਰੁਪਏ ਵਿੱਚ ਟਿਕਟਾਂ ਵੇਚ ਕੇ ਸੂਬੇ ਦਾ ਸਿਆਸੀ ਮਾਹੌਲ ਖਰਾਬ ਕਰ ਦਿੱਤਾ ਹੈ। ਬਾਦਲ ਨੇ ਕਿਹਾ ਕਿ ਕੇਜਰੀਵਾਲ ਸਿਰਫ ਸੱਤਾ ਵਾਸਤੇ ਪੰਜਾਬ ਨੂੰ ਇੱਕ ਪੌੜੀ ਵਜੋਂ ਵਰਤਦਾ ਚਾਹੁੰਦਾ ਹੈ। ਉਹਨਾਂ ਕਿਹਾ ਕਿ ਕੇਜਰੀਵਾਲ 20 ਸੀਟਾਂ ਜਿੱਤਣ ਅਤੇ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਵਿਰੋਧੀ ਧਿਰ ਬਣਨ ਤੋਂ ਬਾਅਦ ਸਾਢੇ ਚਾਰ ਸਾਲਾਂ ਤੱਕ ਪੰਜਾਬ ਨਹੀਂ ਵੜ੍ਹਿਆ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਬਦਲਾਅ ਲਿਆਉਣ ਦੀ ਗੱਲ ਕਰ ਰਿਹਾ ਹੈ। ਮੈਂ ਉਸਨੁੰ ਪੁੱਛਣਾ ਚਾਹੁੰਦਾ ਹਾਂ ਕਿ ਉਹ 117 ਵਿਚੋ 65 ਟਿਕਟਾਂ ਦਲਬਦਲੂਆਂ ਨੁੰ ਵੇਚ ਕੇ ਸੂਬੇ ਵਿਚ ਕੀ ਬਦਲਾਅ ਲਿਆਉਣ ਦੀ ਤਜਵੀਜ਼ ਰੱਖਦਾ ਹੈ।

ਸੁਖਬੀਰ ਬਾਦਲ ਨੇ ਬਰਨਾਲਾ ਵਿਖੇ ਕੀਤੀ ਰੈਲੀ
ਸੁਖਬੀਰ ਬਾਦਲ ਨੇ ਬਰਨਾਲਾ ਵਿਖੇ ਕੀਤੀ ਰੈਲੀ

ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਚੌਕਸ ਕੀਤਾ ਕਿ ਜੇਕਰ ਉਹਨਾਂ ਨੇ ਆਮ ਆਦਮੀ ਪਾਰਟੀ ’ਤੇ ਵਿਸ਼ਵਾਸ ਪ੍ਰਗਟ ਕੀਤਾ ਤਾਂ ਕੇਜਰੀਵਾਲ ਸਾਰੀਆਂ ਸਮਾਜ ਭਲਾਈ ਸਕੀਮਾਂ ਬੰਦ ਕਰ ਦੇਵੇਗਾ। ਉਹਨਾਂ ਕਿਹਾ ਕਿ ਬੁਢਾਪਾ ਪੈਨਸ਼ਨ, ਆਟਾ ਦਾਲ ਤੇ ਸ਼ਗਨ ਸਕੀਮ ਵਰਗੀਆਂ ਯੋਜਨਾਵਾਂ ਦਿੱਲੀ ਵਿਚ ਨਹੀਂ ਚਲ ਰਹੀਆਂ ਤੇ ਨਾ ਹੀ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਕਿਸਾਨਾਂ ਨੁੰ ਮੁਫਤ ਬਿਜਲੀ ਦੇ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਮਹਿਲਾਵਾਂ ਲਈ ਜੋ 1000 ਰੁਪਏ ਪ੍ਰਤੀ ਮਹੀਨਾ ਅਤੇ 300 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕੀਤਾ ਗਿਆ ਹੈ, ਉਹ ਦਿੱਲੀ ਵਿਚ ਲਾਗੂ ਨਹੀਂ ਹੈ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਕੇਜਰੀਵਾਲ ਉਸੇ ਤਰੀਕੇ ਪੰਜਾਬੀਆਂ ਨੁੰ ਮੂਰਖ ਬਣਾਉਣਾ ਚਾਹ ਰਿਹਾ ਹੈ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸੀ।

ਉਹਨਾਂ ਨੇ ਕਿਹਾ ਕਿ ਕੇਜਰੀਵਾਲ ਨੇ ਹਮੇਸ਼ਾ ਪੰਜਾਬ ਵਿਰੋਧੀ ਏਜੰਡਾ ਅਪਣਾਇਆ ਹੈ। ਉਹਨਾਂ ਦੱਸਿਆ ਕਿ ਕਿਵੇਂ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਦੇ ਕੇ ਮੰਗ ਕੀਤੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਵਿਚੋਂ ਹਰਿਆਣਾ ਤੇ ਦਿੱਲੀ ਨੁੰ ਹਿੱਸਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਇਸੇ ਤਰੀਕੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਚਾਰ ਥਰਮਲ ਪਲਾਂਟ ਬੰਦ ਕਰਵਾਉਣ ਦੀ ਮੰਗ ਰੱਖੀ ਤੇ ਨਾਲ ਹੀ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ। ਅਸੀਂ ਅਜਿਹੀ ਪਾਰਟੀ ਨੁੰ ਆਪਣਾ ਭਵਿੱਖ ਨਹੀਂ ਸੌਂਪ ਸਕਦੇ।

ਇਹ ਵੀ ਪੜੋ: Punjab Election 2022: ਆਵਾਜ਼ ਪ੍ਰਦੂਸ਼ਣ ਕਰਨ ਵਾਲੀਆਂ 12 ਸਿਆਸੀ ਪਾਰਟੀਆਂ ਨੂੰ ਨੋਟਿਸ ਜਾਰੀ

ਬਾਦਲ ਨੇ ਕੀਤੇ ਇਹ ਵਾਅਦੇ

ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬੀਆਂ ਨਾਲ ਕੀਤੇ ਵਾਅਦੇ ਹਮੇਸ਼ਾ ਨਿਭਾਏ ਹਨ ਭਾਵੇਂ ਉਹ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਦੀ ਗੱਲ ਹੋਵੇ ਜਾਂ ਫਿਰ ਸੁਬੇ ਨੁੰ ਬਿਜਲੀ ਸਰਪਲੱਸ ਬਣਾਉਣ ਦੀ ਹੋਵੇ। ਉਹਨਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਗਰੀਬੀ ਰੇਖਾ ਤੋਂ ਹੇਠਲੇ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੁੰ ਹਰ ਮਹੀਨੇ 2 ਹਜ਼ਾਰ ਰੁਪਏ ਦੀ ਸਹਾਇਤਾ ਦੇਵੇਗੀ, ਉਚੇਰੀ ਸਿੱਖਿਆ ਲਈ 10 ਲੱਖ ਰੁਪਏ ਦਾ ਸਟੂਡੈਂਟ ਕਾਰਡ, 10 ਲੱਖ ਦਾ ਮੈਡੀਕਲ ਬੀਮਾ, ਇਕ ਲੱਖ ਸਰਕਾਰੀ ਨੌਕਰੀਆਂ, 10 ਲੱਖ ਪ੍ਰਾਈਵੇਟ ਨੌਕਰੀਆਂ, ਬੇਘਰਿਆਂ ਨੁੰ ਪੰਜ ਲੱਖ ਘਰ ਅਤੇ ਲੋੜਵੰਦਾਂ ਨੂੰ ਪੰਜ ਹਜ਼ਾਰ ਪੰਜ ਪੰਜ ਮਰਲੇ ਦੇ ਪਲਾਟ ਹਰ ਹਲਕੇ ਵਿਚ ਦਿੱਤੇ ਜਾਣਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.