ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਰਨਾਲਾ ਦੇ (Shiromani Akali Dal President Sukhbir Badal) ਕਸਬਾ ਹੰਡਿਆਇਆ ਵਿਖੇ ਪੁੱਜੇ। ਉਨ੍ਹਾਂ ਗੁਰਦੁਆਰਾ ਅਡੀਸਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਉਪਰੰਤ ਸੁਖਬੀਰ ਬਾਦਲ ਵੱਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ ਵੀ ਕੀਤੀ ਗਈ। ਉਥੇ ਸੁਖਬੀਰ ਸਿੰਘ ਬਾਦਲ ਨੇ ਵੀ ਇੱਕ ਕ੍ਰਿਕਟ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ। ਟੂਰਨਾਮੈਂਟ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਆਲੋਚਨਾ ਕੀਤੀ।
ਸਰਕਾਰ ਨੇ ਨਹੀਂ ਕੀਤੇ ਵਾਅਦੇ ਪੂਰੇ : ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ (Aam Aadmi Party Govt) ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨਾਲ ਵਾਅਦੇ ਪੂਰੇ ਕਰਨ ਤੋਂ ਪਿੱਛੇ ਹਟ ਗਏ ਸਨ ਅਤੇ ਹੁਣ ਭਗਵੰਤ ਮਾਨ ਪੰਜਾਬ ਵਿੱਚ ਆਪਣੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੇ ਹਨ। ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਪਿੰਡਾਂ ਵਿੱਚ ਲੋਕਾਂ ਨਾਲ ਬੈਠ ਕੇ ਮਸਲੇ ਹੱਲ ਕਰਨ ਦੇ ਵਾਅਦੇ ਕਰਦੇ ਸਨ ਅਤੇ ਆਮ ਲੋਕਾਂ ਲਈ ਹਰਾ ਪੈਨ ਚਲਾਉਣ ਦੀ ਗੱਲ ਕਰਦੇ ਸਨ। ਪਰ ਮੁੱਖ ਮੰਤਰੀ ਬਣਨ ਤੋਂ ਬਾਅਦ ਉਹ ਲੋਕਾਂ ਵਿੱਚ ਆਉਣ ਤੋਂ ਡਰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਚੋਣਾਂ ਤੋਂ ਪਹਿਲਾਂ ਕਹਿੰਦੇ ਸਨ ਕਿ ਉਹ ਸੁਰੱਖਿਆ ਨਹੀਂ ਲੈਣਗੇ ਪਰ ਅੱਜ ਤੱਕ ਕਿਸੇ ਵੀ ਮੁੱਖ ਮੰਤਰੀ ਨੇ ਐਨੀ ਸੁਰੱਖਿਆ ਨਹੀਂ ਲਈ, ਜਿੰਨੀ ਇਸ ਵੇਲੇ ਸੀਐਮ ਭਗਵੰਤ ਮਾਨ ਕੋਲ ਹੈ।
- Komi Insaf March : ਦਮਦਮਾ ਸਾਹਿਬ ਤੋਂ ਆਰੰਭ ਹੋਇਆ ਕੌਮੀ ਇਨਸਾਫ ਮਾਰਚ, ਸਿਮਰਨਜੀਤ ਸਿੰਘ ਮਾਨ ਵੀ ਹੋਏ ਸ਼ਾਮਲ
- Rahul Gandhi Will Visit Amritsar : ਰਾਹੁਲ ਗਾਂਧੀ ਕੱਲ੍ਹ ਨਿੱਜੀ ਦੌਰੇ 'ਤੇ ਆਉਣਗੇ ਅੰਮ੍ਰਿਤਸਰ, ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ
- ਕਪੂਰਥਲਾ 'ਚ ਚਲਾਇਆ ਗਿਆ ਸਵੱਛ ਸਫਾਈ ਅਭਿਆਨ, ਵਿਧਾਇਕ ਰਾਣਾ ਗੁਰਜੀਤ ਨੇ ਕੱਸਿਆ ਤੰਜ
ਸੁਖਬੀਰ ਬਾਦਲ ਨੇ ਕਿਹਾ ਕਿ ਕੱਲ੍ਹ ਅਰਵਿੰਦ ਕੇਜਰੀਵਾਲ ਪਟਿਆਲਾ ਜ਼ਿਲ੍ਹੇ ਦੇ ਇੱਕ ਹਸਪਤਾਲ ਦਾ ਉਦਘਾਟਨ ਕਰਨ ਆ ਰਹੇ ਹਨ। ਜਦੋਂਕਿ ਇਹ ਹਸਪਤਾਲ ਅਕਾਲੀ ਸਰਕਾਰ ਵੇਲੇ ਬਣਿਆ ਸੀ। 'ਆਪ' ਸਰਕਾਰ ਸਿਰਫ਼ ਦੋ ਮਸ਼ੀਨਾਂ ਲਗਾ ਕੇ ਇਸ ਹਸਪਤਾਲ ਦਾ ਨਵੀਨੀਕਰਨ ਕਰਕੇ ਆਪਣਾ ਨਾਂਅ ਚਮਕਾ ਰਹੀ ਹੈ। ਭਗਵੰਤ ਮਾਨ ਖੁਦ ਦੀ ਬਿਜਾਏ ਦਿੱਲੀ ਦੇ ਅਰਵਿੰਦ ਕੇਜਰੀਵਾਲ ਤੋਂ ਉਦਘਾਟਨ ਕਰਵਾ ਰਿਹਾ ਹੈ। ਇਸੇ ਤਰ੍ਹਾਂ ਕੁਝ ਸਮਾਂ ਪਹਿਲਾਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅਕਾਲੀ ਦਲ ਦੀ ਸਰਕਾਰ ਵੱਲੋਂ ਇੱਕ ਸਕੂਲ ਬਣਾਇਆ ਗਿਆ ਸੀ, ਜਿਸ ਨੂੰ ਪੇਂਟ ਕਰਕੇ ਅਰਵਿੰਦ ਕੇਜਰੀਵਾਲ ਵੱਲੋਂ ਉਦਘਾਟਨ ਕੀਤਾ ਗਿਆ ਸੀ। ਇਸੇ ਤਰ੍ਹਾਂ ਪਿੰਡ ਵਿੱਚ ਅਕਾਲੀ ਸਰਕਾਰ ਸਮੇਂ ਸੇਵਾ ਕੇਂਦਰ ਬਣਾਏ ਗਏ ਸਨ, ਜੋ ਹੁਣ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਹੋ ਰਹੇ ਹਨ।