ETV Bharat / state

MSP ‘ਤੇ ਮੂੰਗੀ ਦੀ ਫਸਲ ਨਾ ਵਿਕਣ ‘ਤੇ ਸੁਖਬੀਰ ਬਾਦਲ ਦਾ ਮਾਨ ਸਰਕਾਰ ‘ਤੇ ਤੰਜ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ (Shiromani Akali Dal President) ਸੁਖਬੀਰ ਸਿੰਘ ਬਾਦਲ ਨੇ ਤਪਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਮੂੰਗੀ ਦੀ ਫਸਲ ਲੈਕੇ ਪਹੁੰਚੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆ ਹਨ। ਉਸ ਮੌਕੇ ਉਨ੍ਹਾਂ ਨੇ ਮੂੰਗੀ ਦੀ ਫਸਲ ਐੱਮ.ਐੱਸ.ਪੀ. ‘ਤੇ ਨਾ ਵਿਕਣ ਕਾਰਨ ਮਾਨ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ।

MSP ‘ਤੇ ਮੂੰਗੀ ਦੀ ਫਸਲ ਨਾ ਵਿਕਣ ‘ਤੇ ਸੁਖਬੀਰ ਬਾਦਲ ਦਾ ਮਾਨ ਸਰਕਾਰ ‘ਤੇ ਤੰਜ

author img

By

Published : Aug 3, 2022, 8:40 AM IST

ਬਰਨਾਲਾ: ਜ਼ਿਲ੍ਹਾ ਬਰਨਾਲਾ ਦੇ ਸ਼ਹਿਰ ਤਪਾ ਦੀ ਅਨਾਜ ਮੰਡੀ (The grain market of Shahr Tapa) ਵਿੱਚ ਮੂੰਗੀ ਦੀ ਖਰੀਦ ਦਾ ਜਾਇਜ਼ਾ ਲੈਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ (Shiromani Akali Dal President) ਸੁਖਬੀਰ ਸਿੰਘ ਬਾਦਲ ਪੁੱਜੇ। ਇਸ ਦੌਰਾਨ ਉਨ੍ਹਾਂ ਕਿਸਾਨਾਂ ਦੀ ਖੱਜਲ-ਖ਼ੁਆਰੀ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਅਤੇ ਆਮ ਆਦਮੀ ਪਾਰਟੀ (Aam Aadmi Party) ਨੂੰ ਆੜੇ ਹੱਥੀਂ ਲਿਆ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਝੂਠ ਬੋਲਿਆ ਸੀ, ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਬੀਜੀ ਗਈ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੇਗੀ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਹਜ਼ਾਰਾਂ-ਲੱਖਾਂ ਏਕੜ ਜ਼ਮੀਨ 'ਤੇ ਮੂੰਗੀ ਦੀ ਫਸਲ ਬੀਜੀ ਗਈ ਸੀ।

ਉਨ੍ਹਾਂ ਕਿਹਾ ਕਿ ਹੁਣ ਜਦੋਂ ਕਿਸਾਨ (Farmer) ਮੂੰਗੀ ਦੀ ਫਸਲ ਮੰਡੀਆਂ ਵਿੱਚ ਲੈ ਕੇ ਪਹੁੰਚ ਹਨ, ਤਾਂ ਕਿਸਾਨਾਂ (Farmers) ਤੋਂ ਮੂੰਗੀ ਦੀ ਫਸਲ 1800 ਰੁਪਏ ਪ੍ਰਤੀ ਕੁਇੰਟਲ ਤੋਂ ਲੈ ਕੇ 5,000 ਰੁਪਏ ਪ੍ਰਤੀ ਕੁਇੰਟਲ ਤੱਕ ਖਰੀਦੀ ਜਾ ਰਹੀ ਹੈ, ਜੋ ਕਿਸਾਨਾਂ ਦੀ ਸਰਾਸਰ ਲੁੱਟ ਹੈ। ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ, ਕਿ ਜਿਨ੍ਹਾਂ ਕਿਸਾਨਾਂ ਦੀ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖਰੀਦੀ ਗਈ ਹੈ, ਉਨ੍ਹਾਂ ਨੂੰ ਪੰਜਾਬ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖਰੀਦੀ ਗਈ ਮੂੰਗੀ ਦੀ ਬਾਕੀ ਰਹਿੰਦੀ ਰਕਮ ਦਾ ਮੁਆਵਜ਼ਾ ਦੇਵੇ।

MSP ‘ਤੇ ਮੂੰਗੀ ਦੀ ਫਸਲ ਨਾ ਵਿਕਣ ‘ਤੇ ਸੁਖਬੀਰ ਬਾਦਲ ਦਾ ਮਾਨ ਸਰਕਾਰ ‘ਤੇ ਤੰਜ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਵੀ ਆਪਣੇ ਪੈਸੇ ਲੈਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ, ਜਦਕਿ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੇਲੇ ਕਿਸਾਨਾਂ (Farmers) ਨੂੰ ਗੰਨੇ ਦੀ ਫਸਲ ਦੀ ਅਦਾਇਗੀ ਸਮੇਂ ਸਿਰ ਹੁੰਦੀ ਸੀ, ਪਰ ਹੁਣ ਕਿਸਾਨਾਂ (Farmers) ਨੂੰ ਆਪਣੇ ਪੈਸੇ ਲੈਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਕਿਸਾਨਾਂ ਦੇ ਗੰਨੇ ਦੇ ਬਕਾਏ ਜਲਦ ਤੋਂ ਜਲਦ ਜਾਰੀ ਕਰੇ।

ਦਰਅਸਲ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਵੱਲੋਂ ਪਿਛਲੇ ਦਿਨੀਂ ਪੰਜਾਬ ਦੇ ਕਿਸਾਨਾਂ ਨੂੰ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਦੇ ਲਈ ਕੁਝ ਉਪਰਾਲੇ ਕੀਤੇ ਗਏ ਸਨ। ਜਿਸ ‘ਤੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਦਾ ਪੂਰਾ ਸਹਿਯੋਗ ਕੀਤਾ ਗਿਆ ਸੀ। ਕਿਸਾਨਾਂ ਨੇ ਮੁੱਖ ਮੰਤਰੀ (Chief Minister Bhagwant Maan) ਦੇ ਕਹਿਣ ‘ਤੇ ਝੋਨੇ ਨੂੰ ਛੱਡ ਕੇ ਮੂੰਗੀ ਦੀ ਫਸਲ ਬੀਜੀ ਸੀ ਅਤੇ ਮੁੱਖ ਮੰਤਰੀ ਵੱਲੋਂ ਮੂੰਗੀ ਦੀ ਫਸਲ ਐੱਮ.ਐੱਸ.ਪੀ. ਤੈਅ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਮੂੰਗੀ ਦੀ ਫਸਲ ਦੀ ਖੇਤੀ ਕੀਤੀ ਗਈ ਸੀ, ਪਰ ਹੁਣ ਮੂੰਗੀ ਦੀ ਫਸਲ ਦਾ ਸਹੀ ਰੇਟ ਨਾ ਮਿਲਣ ਕਾਰਨ ਕਿਸਾਨ ਕਾਫ਼ੀ ਪ੍ਰੇਸ਼ਾਨ ਹਨ।

ਇਹ ਵੀ ਪੜ੍ਹੋ: CM ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਲਿਆ ਵੱਡਾ ਫੈਸਲਾ !

ETV Bharat Logo

Copyright © 2024 Ushodaya Enterprises Pvt. Ltd., All Rights Reserved.