ETV Bharat / state

VIDEO: ਜਦੋਂ ਸੁਖਬੀਰ ਬਾਦਲ ਨੇ ਕੈਪਟਨ ਨੂੰ ਦੱਸਿਆ ਨਖਿੱਧ ਮੁੱਖ ਮੰਤਰੀ - sukhdev singh dhindsa

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਸਬਾ ਧਨੌਲਾ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੁਖਬੀਰ ਬਾਦਲ ਨੇ ਬੇਅਦਬੀ ਕਾਂਡ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਉਪਰ ਕਾਂਗਰਸ ਦੇ ਇਸ਼ਾਰਿਆਂ ਉੱਤੇ ਚੱਲਣ ਦਾ ਦੋਸ਼ ਲਗਾਇਆ।

ਫ਼ੋਟੋ।
author img

By

Published : Mar 20, 2019, 11:16 PM IST

Updated : Mar 21, 2019, 7:15 AM IST

ਬਰਨਾਲਾ: ਸ਼੍ਰੋਮਣੀ ਅਕਾਲੀ ਦਲਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਸਬਾ ਧਨੌਲਾ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੁਖਬੀਰ ਬਾਦਲ ਨੇ ਬੇਅਦਬੀ ਕਾਂਡ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਉਪਰ ਕਾਂਗਰਸ ਦੇ ਇਸ਼ਾਰਿਆਂ ਉੱਤੇ ਚੱਲਣ ਦਾ ਦੋਸ਼ ਲਗਾਇਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਹਾਜ਼ਰ ਸਨ।

ਵੀਡੀਓ।

ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਤੱਕ ਕਿਸੇ ਵੀ ਜਾਂਚ ਟੀਮ ਨੇ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ ਪਰ ਇਹ ਜਾਂਚ ਟੀਮ ਹਰ ਰੋਜ਼ ਮੀਡੀਆ ਨੂੰ ਪ੍ਰੈੱਸ ਕਾਨਫ਼ਰੰਸ ਕਰਕੇ ਕਾਂਗਰਸ ਦਾ ਪੱਖ ਪੂਰ ਰਹੀ ਹੈ। ਕਾਂਗਰਸ ਸਰਕਾਰ ਉੱਤੇ ਨਿਸ਼ਾਨਾ ਵਿੰਨ੍ਹਦਿਆਂਸੁਖਬੀਰ ਨੇ ਕਿਹਾ ਕਿ ਸੂਬਾ ਸਰਕਾਰ ਹਰ ਮੁਹਾਜ਼ ਤੇ ਫੇਲ੍ਹ ਹੋ ਗਈ ਹੈ ਅਤੇ ਆਪਣੀਆਂ ਕਮੀਆਂ ਨੂੰ ਲੁਕਾ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰਇਕ ਨਖਿੱਧ ਮੁੱਖ ਮੰਤਰੀ ਦੱਸਿਆ।

ਸਾਬਕਾ ਸੰਸਦ ਮੈਂਬਰ ਸੁਖਦੇਵ ਢੀਂਡਸਾ ਦੀ ਚੁੱਪੀ ਉੱਤੇ ਉਨ੍ਹਾਂ ਕਿਹਾ ਕਿ ਮੀਡੀਆ ਜਾਣ-ਬੁੱਝ ਕੇ ਅਜਿਹੇ ਸਵਾਲ ਕਰਦਾ ਹੈ ਜਦ ਕਿ ਅਜਿਹੀ ਗੱਲ ਨਹੀਂ ਹੈ ਅਤੇ ਉਹ ਸੁਖਦੇਵ ਸਿੰਘ ਢੀਂਡਸਾ ਨੂੰ ਆਪਣੇ ਪਿਤਾ ਸਮਾਨ ਸਮਝਦੇ ਹਨ। ਜਦੋਂ ਸੁਖਬੀਰ ਬਾਦਲ ਨੂੰ ਪੁੱਛਿਆ ਗਿਆ ਕਿ ਉਹ ਵੋਟਾਂ ਲਈ ਕਿਸੇ ਡੇਰੇ ਦਾ ਸਹਿਯੋਗ ਮੰਗਣਗੇ ਤਾਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ ਅਕਾਲ ਤਖ਼ਤ ਨੂੰ ਸਮਰਪਿਤ ਹੈ।

ਇਸ ਮੌਕੇ ਸਾਬਕਾ ਵਿੱਤ ਮੰਤਰੀ ਪ੍ਰਮਿੰਦਰ ਸਿੰਘ ਢੀਂਡਸਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਲੋਕ ਸਭਾ ਚੋਣਾਂ ਲੜਨ ਦਾ ਕੋਈ ਇਰਾਦਾ ਨਹੀਂ ਹੈ ਪਰ ਜੇ ਪਾਰਟੀ ਉਨ੍ਹਾਂ ਨੂੰ ਹੁਕਮ ਲਾਵੇਗੀ ਤਾਂ ਉਹ ਚੋਣ ਜ਼ਰੂਰ ਲੜਨਗੇ।

ਸ਼੍ਰੋਮਣੀ ਅਕਾਲੀ ਦਲ ਇੱਕ ਪਾਸੇ ਬੇਅਦਬੀ ਕਾਂਡ ਵਿੱਚ ਲੋਕਾਂ ਦੇ ਰੋਸ ਦਾ ਸਾਹਮਣਾ ਕਰ ਰਿਹਾ ਹੈ ਅਤੇ ਦੂਜੇ ਪਾਸੇ ਅਕਾਲੀ ਦਲ ਦੇ ਕਈ ਵੱਡੇ ਅਕਾਲੀ ਆਗੂ ਵੀ ਚੁੱਪੀ ਵੱਟੀ ਬੈਠੇ ਹਨ। ਬੀਤੇ ਦਿਨੀਂ ਚਾਹੇ ਸੁਖਦੇਵ ਸਿੰਘ ਢੀਂਡਸਾ ਨੇਚੋਣ ਨਾ ਲੜਨ ਦੀ ਗੱਲ ਕਹੀ ਸੀ ਅਤੇ ਉਨ੍ਹਾਂ ਇਹ ਵੀ ਕਿਹਾ ਸੀ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਦਾ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਵੀ ਲੋਕ ਸਭਾ ਚੋਣ ਨਾ ਲੜੇ।

ਇਸ ਸਿਆਸੀ ਦੰਗਲ ਵਿੱਚ ਹੁਣ ਅਕਾਲੀ ਦਲ ਦਾ ਸੰਗਰੂਰ ਤੋਂ ਉਮੀਦਵਾਰ ਕੌਣ ਹੋਵੇਗਾ ਇਸ ਉੱਤੇ ਸਭ ਦੀਆਂ ਨਜ਼ਰਾਂ ਬਣੀਆਂ ਰਹਿਣਗੀਆਂ।

Story Name: SUKHBIR BADAL
Date: 20.03.2019
Location: Barnala

ਐਂਕਰ: ਅੱਜ ਜਿਲ੍ਹਾ ਬਰਨਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਵਿੱਚ ਪਾਰਟੀ ਵਰਕਰਾਂ ਨਾਲ ਮਿਲਣੀ ਪ੍ਰੋਗਰਾਮ ਦੌਰਾਨ ਸੰਬੋਧਨ ਕੀਤਾ। ਇਸ ਦੇ ਚਲਦੇ ਸੁਖਬੀਰ ਸਿੰਘ ਬਾਦਲ ਨੇ ਕਸਬਾ ਧਨੌਲਾ ਵਿੱਚ ਵੀ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਬੇਅਦਬੀ ਕਾਂਡ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਉੱਤੇ ਕਾਂਗਰਸ ਦੇ ਇਸ਼ਾਰਿਆਂ ਉੱਤੇ ਚੱਲਣ ਦਾ ਇਲਜ਼ਾਮ ਲਗਾਇਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿੱਤ ਮੰਤਰੀ ਪ੍ਰਮਿੰਦਰ ਸਿੰਘ ਢੀਂਡਸਾ ਵੀ ਹਾਜ਼ਰ ਸਨ।

ਵੀਓ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਤੱਕ ਕਿਸੇ ਵੀ ਜਾਂਚ ਟੀਮ ਨੇ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ ਪਰ ਇਹ ਜਾਂਚ ਟੀਮ ਹਰ ਰੋਜ਼ ਮੀਡੀਆ ਨੂੰ ਪ੍ਰੈੱਸ ਕਾਨਫ਼ਰੰਸ ਕਰਕੇ ਕਾਂਗਰਸ ਦਾ ਪੱਖ ਪੂਰ ਰਹੀ ਹੈ।ਇਸ ਤੋਂ ਬਿਨਾਂ ਉਨ੍ਹਾਂ ਕਾਂਗਰਸ ਉੱਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਕਾਂਗਰਸ ਹਰ ਚੀਜ਼ ਵਿੱਚ ਫੇਲ੍ਹ ਹੋ ਗਈ ਹੈ ਅਤੇ ਆਪਣੀਆਂ ਕਮੀਆਂ ਨੂੰ ਲੁਕਾ ਰਹੀ ਹੈ।ਉਨ੍ਹਾਂ ਮੁੱਖ ਮੰਤਰੀ ਨੂੰ ਵੀ ਨਖਿੱਧ ਮੁੱਖ ਮੰਤਰੀ ਦੱਸਿਆ।

ਬਾਈਟ: ਸੁਖਬੀਰ ਸਿੰਘ ਬਾਦਲ (ਪ੍ਰਧਾਨ ਸ਼੍ਰੋਮਣੀ ਅਕਾਲੀ ਦਲ)

ਵੀਓ: ਇਸ ਤੋਂ ਬਿਨਾਂ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਨ੍ਹਾਂ ਗ੍ਰਹਿ ਮੰਤਰੀ ਹੁੰਦੇ ਉਨ੍ਹਾਂ ਡੀਜੀਪੀ ਪੁਲੀਸ ਨਾਲ ਮਿਲ ਕੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਸੀ ਅਤੇ ਉਨ੍ਹਾਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਤਾਰ ਵਿਦੇਸ਼ਾਂ ਨਾਲ ਜੁੜੇ ਹੋਣ ਦਾ ਦਾਅਵਾ ਕੀਤਾ ਸੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਉਹ ਪ੍ਰੈੱਸ ਕਾਨਫ਼ਰੰਸ ਬਤੌਰ ਗ੍ਰਹਿ ਮੰਤਰੀ ਕੀਤੀ ਸੀ ਅਤੇ ਸਾਰੀ ਗੱਲ ਜਾਂਚ ਵਿੱਚ ਸਾਹਮਣੇ ਆ ਜਾਵੇਗੀ।ਇਸ ਤੋਂ ਬਾਅਦ ਉਨ੍ਹਾਂ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਨਾ ਐਲਾਨੇ ਜਾਣ ਉੱਤੇ ਕਿਹਾ ਕਿ ਉਹ ਛੇਤੀ ਹੀ ਇਸ ਦਾ ਐਲਾਨ ਕਰ ਦੇਣਗੇ। 

ਬਾਈਟ: ਸੁਖਬੀਰ ਸਿੰਘ ਬਾਦਲ (ਪ੍ਰਧਾਨ ਸ਼੍ਰੋਮਣੀ ਅਕਾਲੀ ਦਲ)

ਵੀਓ: ਸਾਬਕਾ ਸੰਸਦ ਮੈਂਬਰ ਸੁਖਦੇਵ ਢੀਂਡਸਾ ਦੀ ਚੁੱਪੀ ਉੱਤੇ ਉਨ੍ਹਾਂ ਕਿਹਾ ਕਿ ਮੀਡੀਆ ਜਾਣ-ਬੁੱਝ ਕੇ ਅਜਿਹੇ ਸੁਆਲ ਕਰਦਾ ਹੈ ਜਦ ਕਿ ਅਜਿਹੀ ਗੱਲ ਨਹੀਂ ਹੈ ਅਤੇ ਉਹ ਸੁਖਦੇਵ ਸਿੰਘ ਢੀਂਡਸਾ ਨੂੰ ਆਪਣੇ ਪਿਤਾ ਸਮਾਨ ਸਮਝਦੇ ਹਨ।ਜਦੋਂ ਸੁਖਬੀਰ ਸਿੰਘ ਬਾਦਲ ਨੂੰ ਪੁੱਛਿਆ ਗਿਆ ਕਿ ਉਹ ਵੋਟਾਂ ਲਈ ਕਿਸੇ ਡੇਰੇ ਦਾ ਸਹਿਯੋਗ ਮੰਗਣਗੇ ਤਾਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ ਅਕਾਲ ਤਖ਼ਤ ਨੂੰ ਸਮਰਪਿਤ ਹੈ। 

ਬਾਈਟ: ਸੁਖਬੀਰ ਸਿੰਘ ਬਾਦਲ (ਪ੍ਰਧਾਨ ਸ਼੍ਰੋਮਣੀ ਅਕਾਲੀ ਦਲ)

ਵੀਓ: ਇਸ ਮੌਕੇ ਸਾਬਕਾ ਵਿੱਤ ਮੰਤਰੀ ਪ੍ਰਮਿੰਦਰ ਸਿੰਘ ਢੀਂਡਸਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਲੋਕ ਸਭਾ ਚੋਣਾਂ ਲੜਨ ਦਾ ਕੋਈ ਇਰਾਦਾ ਨਹੀਂ ਹੈ ਪਰ ਜੇ ਪਾਰਟੀ ਉਨ੍ਹਾਂ ਨੂੰ ਕਹੇਗੀ ਅਤੇ ਜਿੱਥੇ ਕਹੇਗੀ ਉਹ ਚੋਣ ਜਰੂਰ ਲੜਨਗੇ।

ਬਾਈਟ: ਪ੍ਰਮਿੰਦਰ ਸਿੰਘ ਢੀਂਡਸਾ (ਅਕਾਲੀ ਆਗੂ)

ਵੀਓ: ਸ਼੍ਰੋਮਣੀ ਅਕਾਲੀ ਦਲ ਇੱਕ ਪਾਸੇ ਬੇਅਦਬੀ ਕਾਂਡ ਵਿੱਚ ਲੋਕਾਂ ਦੇ ਰੋਸ ਦਾ ਸਾਹਮਣਾ ਕਰ ਰਿਹਾ ਹੈ ਅਤੇ ਦੂਜੇ ਪਾਸੇ ਅਕਾਲੀ ਦਲ ਦੇ ਕਈ ਵੱਡੇ ਅਕਾਲੀ ਆਗੂ ਵੀ ਚੁੱਪੀ ਵੱਟੀ ਬੈਠੇ ਹਨ ਬੀਤੇ ਦਿਨੀਂ ਚਾਹੇ ਸੁਖਦੇਵ ਸਿੰਘ ਢੀਂਡਸਾ ਨੇ ਖੁਦ ਚੋਣ ਨਾ ਲੜਨ ਦੀ ਗੱਲ ਕਹੀ ਸੀ ਅਤੇ ਉਨ੍ਹਾ ਇਹ ਵੀ ਕਿਹਾ ਸੀ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਦਾ ਸਪੁੱਤਰ ਪ੍ਰਮਿੰਦਰ ਸਿੰਘ ਢੀਂਡਸਾ ਵੀ ਲੋਕ ਸਭਾ ਚੋਣ ਨਾ ਲੜੇ। ਇਸ ਸਿਆਸੀ ਦੰਗਲ ਵਿੱਚ ਹੁਣ ਅਕਾਲੀ ਦਲ ਦਾ ਸੰਗਰੂਰ ਤੋਂ ਉਮੀਦਵਾਰ ਕੌਣ ਹੋਵੇਗਾ ਇਸ ਉੱਤੇ ਸਭ ਦੀਆਂ ਨਜ਼ਰਾਂ ਬਣੀਆਂ ਰਹਿਣਗੀਆਂ।  

4 files 
SUKHBIR BADAL BYTE2 SUKHBIR BADAL.mp4 
SUKHBIR BADAL BYTE SUKHBIR BADAL .mp4 
SUKHBIR BADAL BYTE PARMINDER SINGH DHINDSA.mp4 
SUKHBIR BADAL SHOTS.mp4 

photograph
Binder Pal Singh 
Reporter Barnala (Punjab)
Email: binderpal.singh@etvbharat.com
Phone: +919464510678, +919781310678
facebook icon 
Last Updated : Mar 21, 2019, 7:15 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.