ETV Bharat / state

SGPC ਚੋਣਾਂ ਅਤੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਸੁਖਦੇਵ ਢੀਂਡਸਾ ਦਾ ਵੱਡਾ ਬਿਆਨ, ਕਿਹਾ... - ਤਖ਼ਤ ਸ੍ਰੀ ਦਮਦਮਾ ਸਾਹਿਬ

ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਆ ਰਹੀ ਹੈ, ਜਿਸਨੂੰ ਲੈ ਕੇ ਉਹਨਾਂ ਦੀ ਪਾਰਟੀ ਜ਼ੋਰਾਂ ਸ਼ੋਰਾਂ ਨਾਲ ਚੋਣ ਦੀ ਤਿਆਰੀ ਆਰੰਭੇਗੀ। ਇਸ ਲਈ ਪਹਿਲੀ ਮੀਟਿੰਗ ਬਰਨਾਲਾ ਵਿਖੇ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ 'ਚ ਹੋਰ ਜ਼ਿਲ੍ਹਿਆਂ 'ਚ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ।

SGPC ਚੋਣਾਂ ਅਤੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਸੁਖਦੇਵ ਢੀਂਡਸਾ ਦਾ ਵੱਡਾ ਬਿਆਨ

author img

By

Published : Apr 8, 2022, 10:09 AM IST

ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਤੋਂ ਸੁਖਦੇਵ ਸਿੰਘ ਢੀਂਡਸਾ ਵਲੋਂ ਬਰਨਾਲਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਐਸਜੀਪੀਸੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਆ ਰਹੀ ਹੈ, ਜਿਸਨੂੰ ਲੈ ਕੇ ਉਹਨਾਂ ਦੀ ਪਾਰਟੀ ਜ਼ੋਰਾਂ ਸ਼ੋਰਾਂ ਨਾਲ ਚੋਣ ਦੀ ਤਿਆਰੀ ਆਰੰਭੇਗੀ। ਇਸ ਲਈ ਪਹਿਲੀ ਮੀਟਿੰਗ ਬਰਨਾਲਾ ਵਿਖੇ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ 'ਚ ਹੋਰ ਜ਼ਿਲ੍ਹਿਆਂ 'ਚ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ।

ਉਹਨਾਂ ਕਿਹਾ ਕਿ ਐਸਜੀਪੀਸੀ ਵਿੱਚ ਅੱਜ ਬਹੁਤ ਘਪਲੇ ਹੋ ਰਹੇ ਹਨ, ਜਿਸਨੂੰ ਕੋਈ ਸਿੱਖ ਬਰਦਾਸ਼ਤ ਨਹੀਂ ਕਰ ਸਕਦਾ। ਜਿਸਨੂੰ ਲਗਾਤਾਰ ਸਾਡੇ ਐਸਜੀਪੀਸੀ ਮੈਂਬਰ ਮੀਡੀਆ ਰਾਹੀਂ ਉਠਾ ਰਹੇ ਹਨ। ਇਸ ਕਰਕੇ ਸਾਡੀ ਪਾਰਟੀ ਵਲੋਂ ਗੁਰਸਿੱਖ ਅਤੇ ਇਮਾਨਦਾਰ ਵਿਅਕਤੀਆਂ ਨੂੰ ਐਸਜੀਪੀਸੀ ਦੀ ਚੋਣ ਲੜਾਏ ਜਾਣਗੇ।

SGPC ਚੋਣਾਂ ਅਤੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਸੁਖਦੇਵ ਢੀਂਡਸਾ ਦਾ ਵੱਡਾ ਬਿਆਨ

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬੁਰੀ ਤਰ੍ਹਾਂ ਚੋਣ ਹਾਰਿਆ ਹੈ, ਪਰ ਇਸਦੇ ਬਾਵਜੂਦ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਪ੍ਰਧਾਨਗੀ ਛੱਡਣ ਨੂੰ ਤਿਆਰ ਨਹੀਂ ਹਨ। ਉਹਨਾਂ ਕਿਹਾ ਕਿ ਹੁਣ ਐਸਜੀਪੀਸੀ ਚੋਣਾਂ ਵਿੱਚ ਵੀ ਪੰਜਾਬ ਦੇ ਸਿੱਖ ਬਾਦਲ ਦਲ ਨੂੰ ਵੋਟਾਂ ਨਹੀਂ ਪਾਉਣਗੇ ਅਤੇ ਹਰ ਹਾਲ ਐਸਜੀਪੀਸੀ ਤੋਂ ਪਾਸੇ ਕਰਨਗੇ।

ਉਹਨਾਂ ਕਿਹਾ ਕਿ ਐਸਜੀਪੀਸੀ ਦੀ ਚੋਣ ਕਰਵਾਉਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ। ਇਸ ਲਈ ਜਲਦ ਸਿੱਖ ਜੱਥੇਬੰਦੀਆਂ ਨੂੰ ਇਕੱਠਾ ਕਰਕੇ ਰੂਪਰੇਖਾ ਉਲੀਕੀ ਜਾਵੇਗੀ। ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕਰਦਿਆਂ ਕਿਹਾ ਕਿ 13 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਾਡੀ ਪਾਰਟੀ ਦੇ ਐਸਜੀਪੀਸੀ ਮੈਂਬਰ ਪੋਸਟਰ ਹੱਥਾਂ ਵਿੱਚ ਫੜਕੇ ਐਸਜੀਪੀਸੀ ਵਿਰੁੱਧ ਸੰਘਰਸ਼ ਕਰਨਗੇ।

ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ। ਸੁਖਦੇਵ ਢੀਂਡਸਾ ਨੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਆਪ ਨੇ ਸਰਕਾਰ ਬਣਾਉਣ ਸਾਰ ਟਰੱਕ ਯੂਨੀਅਨ 'ਤੇ ਵੋਟਾਂ ਕਰਵਾਉਣ ਦੀ ਥਾਂ ਕਬਜ਼ੇ ਕਰਨੇ ਸ਼ੁਰੂ ਕਰ ਦਿੱਤੇ ਹਨ, ਜੋ ਗਲਤ ਹੈ।

ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਪ੍ਰਤੀਕਰਮ ਦਿੰਦਿਆਂ ਢੀਂਡਸਾ ਨੇ ਕਿਹਾ ਕਿ ਇਹ ਗਲਤ ਹੈ ਕਿ ਕਿਸੇ ਇੱਕ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਦੇ ਹੱਕ ਦਿੱਤੇ ਗਏ। ਹੁਣ ਉਸ ਚੈਨਲ ਦੇ ਮਾਲਕ ਵਿਰੁੱਧ ਦੇਹ ਵਪਾਰ ਦਾ ਧੰਦਾ ਕਰਨ ਦਾ ਕੇਸ ਦਰਜ ਹੋ ਗਿਆ ਹੈ, ਇਸਤੋਂ ਵੱਧ ਸ਼ਰਮਨਾਕ ਹੋਰ ਕੁਝ ਨਹੀਂ ਹੋ ਸਕਦਾ। ਇਸ ਕਰਕੇ ਉਸਦੇ ਚੈਨਲ 'ਤੇ ਇਹ ਪ੍ਰਸਾਰਣ ਨਹੀਂ ਹੋਣਾ ਚਾਹੀਦਾ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ ’ਤੇ ਵੀਡੀਓ ਬਣਾਉਣ ਵਾਲੇ ਹੋ ਜਾਣ ਸਾਵਧਾਨ, ਪੁਲਿਸ ਨੇ ਨੌਜਵਾਨ ਕੀਤਾ ਗ੍ਰਿਫ਼ਤਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.