ETV Bharat / state

ਸੁਖਦੇਵ ਸਿੰਘ ਢੀਂਡਸਾ ਵੱਲੋਂ ਸੁਖਬੀਰ ਬਾਦਲ ਨੂੰ ਝੂਠਾ ਪ੍ਰਧਾਨ ਕਹਿਣਾ ਬਿਲਕੁਲ ਸਹੀ: ਸੁਨੀਲ ਜਾਖੜ - ਸੁਨੀਲ ਜਾਖੜ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਸ਼ਨੀਵਾਰ ਨੂੰ ਵਰਕਰਾਂ ਨਾਲ ਮੁਲਾਕਾਤ ਕਰਨ ਬਰਨਾਲਾ ਪਹੁੰਚੇ। ਉਨ੍ਹਾਂ ਅਕਾਲੀ ਦਲ ਦੇ ਬਾਗੀ ਸੁਖਦੇਵ ਸਿੰਘ ਢੀਂਡਸਾ ਦੇ ਉਸ ਬਿਆਨ ਦੀ ਹਮਾਇਤ ਕੀਤੀ ਜਿਸ ਵਿੱਚ ਉਸ ਨੇ ਸੁਖਬੀਰ ਬਾਦਲ ਨੂੰ ਜਾਅਲੀ ਪ੍ਰਧਾਨ ਦੱਸਿਆ ਹੈ।

ਸੁਨੀਲ ਜਾਖੜ
ਸੁਨੀਲ ਜਾਖੜ
author img

By

Published : Dec 21, 2019, 3:54 PM IST

ਬਰਨਾਲਾ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਸ਼ਨੀਵਾਰ ਨੂੰ ਵਰਕਰਾਂ ਨਾਲ ਮੁਲਾਕਾਤ ਕਰਨ ਬਰਨਾਲਾ ਪਹੁੰਚੇ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਬਰਨਾਲਾ ਕਾਂਗਰਸ ਦੀ ਟੀਮ ਨੇ ਵਿਅੰਗ ਕਰਦਿਆਂ ਉਨ੍ਹਾਂ ਦਾ ਆਲੂ ਅਤੇ ਪਿਆਜ਼ ਦਾ ਤੋਹਫਾ ਦੇ ਕੇ ਸਵਾਗਤ ਕੀਤਾ।

ਜਾਖੜ ਨੇ ਉਥੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਗੱਲਬਾਤ ਜਲਦੀ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਤੱਕ ਪਹੁੰਚਾ ਦਿੱਤੀ ਜਾਵੇਗੀ।

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਦੁਆਰਾ ਲਾਗੂ ਕੀਤੀਆਂ ਨੀਤੀਆਂ ਵਿੱਚ ਕੋਈ ਕਮੀ ਹੈ ਤਾਂ ਉਹ ਸਰਕਾਰ ਦੇ ਧਿਆਨ ਵਿਚ ਲਿਆਂਦੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਟਿਆਲਾ ਵਿਖੇ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ‘ਤੇ ਸੁਨੀਲ ਜਾਖੜ ਨੇ ਅਕਾਲੀ ਦਲ ਨੂੰ ਚੋਰ ਕਹਿ ਕੇ ਅਕਾਲੀ ਦਲ ਦੇ ਰੋਸ ਦਾ ਮਜ਼ਾਕ ਬਣਾਇਆ।

ਸੁਨੀਲ ਜਾਖੜ

ਇਹ ਵੀ ਪੜ੍ਹੋ: ਦਿੱਲੀ ਪੁਲਿਸ ਨੇ CAA ਦਾ ਵਿਰੋਧ ਕਰ ਰਹੇ ਭੀਮ ਆਰਮੀ ਦੇ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਕੀਤਾ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੰਗ ਹੋਣੀ ਚਾਹੀਦੀ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੌਰਾਨ ਹੋਈ ਗੋਲੀਬਾਰੀ ਵਿੱਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਦੋਸ਼ੀਆਂ ਨੂੰ ਫੜਿਆ ਜਾਵੇ। ਉਨ੍ਹਾਂ ਅਕਾਲੀ ਦਲ ਦੇ ਬਾਗੀ ਸੁਖਦੇਵ ਸਿੰਘ ਢੀਂਡਸਾ ਦੇ ਉਸ ਬਿਆਨ ਦੀ ਹਮਾਇਤ ਕੀਤੀ ਜਿਸ ਵਿੱਚ ਉਸ ਨੇ ਸੁਖਬੀਰ ਬਾਦਲ ਨੂੰ ਜਾਅਲੀ ਪ੍ਰਧਾਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਵਲੋਂ ਸੁਖਬੀਰ ਬਾਦਲ ਨੂੰ ਝੂਠਾ ਪ੍ਰਧਾਨ ਕਹਿਣਾ ਬਿਲਕੁਲ ਸਹੀ ਹੈ।

Intro:
ਬਰਨਾਲਾ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਬਰਨਾਲਾ ਪਹੁੰਚੇ ਵਰਕਰਾਂ ਨਾਲ ਮੁਲਾਕਾਤ ਕਰਨ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਪਹੁੰਚੇ, ਜਦੋਂਕਿ ਇਸ ਮੌਕੇ ਆਲੂ ਪਿਆਜ਼ ਦੀਆਂ ਵਧ ਰਹੀਆਂ ਕੀਮਤਾਂ ਬਾਰੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਬਰਨਾਲਾ ਕਾਂਗਰਸ ਦੀ ਟੀਮ ਵਿਅੰਗ ਕਰਦਿਆਂ ਉਨ੍ਹਾਂ ਦਾ ਆਲੂ ਅਤੇ ਪਿਆਜ਼ ਦਾ ਤੋਹਫਾ ਦੇ ਕੇ ਸਵਾਗਤ ਕੀਤਾ ਗਿਆ।

Body:
ਵੋ/ਓ .... ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਬਰਨਾਲਾ ਵਿਖੇ ਇੱਕ ਵਰਕਰ ਨਾਲ ਮੁਲਾਕਾਤ ਕਰਦਿਆਂ ਕਾਂਗਰਸੀ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਗੱਲਬਾਤ ਜਲਦੀ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਤੱਕ ਪਹੁੰਚਾ ਦਿੱਤੀ ਜਾਵੇਗੀ। ਜੇ ਸਰਕਾਰ ਦੁਆਰਾ ਲਾਗੂ ਕੀਤੀਆਂ ਜਾਂਦੀਆਂ ਨੀਤੀਆਂ ਵਿਚ ਕੋਈ ਕਮੀ ਹੈ ਤਾਂ ਉਹ ਵੀ ਸਰਕਾਰ ਦੇ ਧਿਆਨ ਵਿਚ ਲਿਆਂਦੀ ਜਾਵੇਗੀ। ਅੱਜ ਇਸੇ ਤਰ੍ਹਾਂ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਟਿਆਲਾ ਵਿਖੇ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ‘ਤੇ ਸੁਨੀਲ ਜਾਖੜ ਨੇ ਅਕਾਲੀ ਦਲ ਨੂੰ ਚੋਰ ਕਹਿ ਕੇ ਅਕਾਲੀ ਦਲ ਦੇ ਰੋਸ ਦਾ ਮਜ਼ਾਕ ਉਡਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੰਗ ਹੋਣੀ ਚਾਹੀਦੀ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੌਰਾਨ ਹੋਈ ਗੋਲੀਬਾਰੀ ਵਿੱਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਦੋਸ਼ੀਆਂ ਨੂੰ ਫੜਿਆ ਜਾਵੇ। ਉਹਨਾਂ ਅਕਾਲੀ ਦਲ ਦੇ ਇੱਕ ਵਿਦਰੋਹੀ ਸੁਖਦੇਵ ਸਿੰਘ ਢੀਂਡਸਾ ਦੇ ਉਸ ਬਿਆਨ ਦੀ ਹਮਾਇਤ ਕਰਦਿਆਂ, ਜਿਸ ਵਿੱਚ ਉਸਨੇ ਸੁਖਬੀਰ ਬਾਦਲ ਨੂੰ ਜਾਅਲੀ ਪ੍ਰਧਾਨ ਦੱਸਿਆ ਹੈ, ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਵਲੋਂ ਸੁਖਬੀਰ ਬਾਦਲ ਨੂੰ ਝੂਠਾ ਪ੍ਰਧਾਨ ਕਹਿਣਾ ਬਿਲਕੁਲ ਸਹੀ ਹੈ

Conclusion:ਬਾਈਟ: - ਸੁਨੀਲ ਜਾਖੜ (ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ)

(ਬਰਨਾਲਾ ਤੋਂ ਲਖਵੀਰ ਚੀਮਾ ਈਟੀਵੀ ਭਾਰਤ)

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.