ਬਰਨਾਲਾ:ਕੋਰੋਨਾ ਵਾਇਰਸ ਦੀ ਮਹਾਂਮਾਰੀ ਦਾ ਖਤਰਾ ਜਿੱਥੇ ਦਿਨੋਂ ਦਿਨ ਵਧਦਾ ਜਾ ਰਿਹਾ ਹੈ।ਉਥੇ ਆਪਣੀਆਂ ਮੰਗਾਂ ਨੂੰ ਲੈ ਕੇ ਅਜਿਹੇ ਹਲਾਤਾਂ ਵਿਚ ਸਫਾਈ ਕਰਮਚਾਰੀਆਂ ਵੱਲੋਂ ਵੀ ਹੜਤਾਲ ਕੀਤੀ ਗਈ ਹੈ।ਪਿਛਲੇ ਛੇ ਦਿਨਾਂ ਤੋਂ ਲਗਾਤਾਰ ਬਰਨਾਲਾ ਸ਼ਹਿਰ ਵਿਚ ਸਫਾਈ ਕਰਮਚਾਰੀਆਂ ਦੀ ਹੜਤਾਲ ਜਾਰੀ ਹੈ।ਛੇਵੇਂ ਦਿਨ ਨਗਰ ਕੌਂਸਲ ਦੇ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਸਫ਼ਾਈ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਭਾਵੇਂ ਕੋਰੋਨਾ ਮਹਾਂਮਾਰੀ ਦਾ ਦੌਰ ਚੱਲ ਰਿਹਾ ਹੈ ਪਰ ਉਨ੍ਹਾਂ ਲਈ ਹੜਤਾਲ ਕਰਨੀ ਮਜਬੂਰੀ ਬਣੀ ਹੋਈ ਹੈ। ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਗੱਲਬਾਤ ਹੋਈ ਹੈ ਪਰ ਅਜੇ ਕੋਈ ਮੰਗ ਪੂਰੀ ਨਹੀਂ ਕੀਤੀ ਸੀ।ਉਨ੍ਹਾਂ ਕਿਹਾ ਹੈ ਕਿ ਜਿੰਨਾ ਸਮਾਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਹਨ ਤਾਂ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।
ਇਹ ਵੀ ਪੜੋ:ਪਿੰਡਾਂ ਨੂੰ ਕੋਰੋਨਾ ਮੁਕਤ ਮੁਹਿੰਮ ਤਹਿਤ ਦਿੱਤੇ ਜਾਣਗੇ 10 ਲੱਖ ਰੁਪਏ : ਕੈਪਟਨ