ETV Bharat / state

Barnala news : ਸਿਆਸੀ ਪਾਰਟੀਆਂ ਨੂੰ ਛੱਡ ਕੰਮ ਕਰੇਗੀ ਸਰਪੰਚ ਯੂਨੀਅਨ,ਸਰਬਸੰਮਤੀ ਨਾਲ ਚੁਣਿਆ ਪ੍ਰਧਾਨ

author img

By

Published : Apr 15, 2023, 11:03 PM IST

ਬਰਨਾਲਾ ਵਿੱਚ ਜਿਲ੍ਹੇ ਦੇ ਸਰਪੰਚ ਇਕੱਠੇ ਹੋਏ ਜਿੱਥੇ ਉਨ੍ਹਾਂ ਸਰਬਸੰਮਤੀ ਨਾਲ ਸਰਪੰਚ ਯੂਨੀਅਨ ਦਾ ਪ੍ਰਧਾਨ ਚੁਣਿਆ। ਨਵੇਂ ਬਣੇ ਪ੍ਰਧਾਨ ਨੇ ਯੂਨੀਅਨ ਦੀ ਅੱਗੇ ਕੰਮ ਕਰਨ ਦੀ ਰਣਨੀਤੀ ਦੱਸੀ...

Barnala news
Barnala news
Barnala news

ਬਰਨਾਲਾ: ਬਰਨਾਲਾ ਵਿਖੇ ਜ਼ਿਲ੍ਹੇ ਦੇ ਸਮੂਹ ਸਰਪੰਚਾਂ ਵਲੋਂ ਇਕੱਠੇ ਹੋ ਕੇ ਸ਼ਨੀਵਾਰ ਸਰਪੰਚ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ। ਜਿਲ੍ਹੇ ਭਰ ਦੇ ਕਰੀਬ 100 ਸਰਪੰਚਾਂ ਦੇ ਹੋਏ ਇਕੱਠ ਦੌਰਾਨ ਸਰਬਸੰਮਤੀ ਨਾਲ ਤਰਨਜੀਤ ਸਿੰਘ ਦੁੱਗਲ ਨੂੰ ਸਰਪੰਚ ਯੂਨੀਅਨ ਦਾ ਪ੍ਰਧਾਨ ਬਣਾਇਆ ਗਿਆ। ਸਮੂਹ ਸਰਪੰਚਾਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਸਰਕਾਰ ਅਤੇ ਪ੍ਰਸ਼ਾਸ਼ਨ ਵਲੋਂ ਕੀਤੀਆਂ ਜਾਂਦੀਆਂ ਵਧੀਕੀਆਂ ਅਤੇ ਪੱਖਪਾਤ ਵਿਰੁੱਧ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਵੀ ਚੇਤਾਵਨੀ ਦਿੱਤੀ ਹੈ।

ਸਰਪੰਚ ਯੂਨੀਅਨ ਦਾ ਪ੍ਰਧਾਨ: ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਸਰਬਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਬਰਨਾਲਾ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਵੱਲੋਂ ਸਰਬਸੰਮਤੀ ਨਾਲ ਨੌਜਵਾਨ ਸਰਪੰਚ ਤਰਨਜੀਤ ਸਿੰਘ ਦੁੱਗਲ ਨੂੰ ਸਰਪੰਚ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵੇਂ ਚੁਣੇ ਗਏ ਸਰਪੰਚ ਯੂਨੀਅਨ ਦੇ ਪ੍ਰਧਾਨ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਤੋਂ ਜਾਣੂ ਕਰਵਾਉਣਗੇ ਅਤੇ ਸਰਪੰਚਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਵੀ ਹੱਲ ਕਰਵਾਉਣਗੇ।

ਸਰਪੰਚਾਂ ਦੀਆਂ ਮੁਸਕਿਲਾਂ ਦਾ ਹੱਲ: ਦੂਜੇ ਪਾਸੇ ਸਰਪੰਚ ਯੂਨੀਅਨ ਦੇ ਨਵੇਂ ਚੁਣੇ ਗਏ ਪ੍ਰਧਾਨ ਤਰਨਜੀਤ ਸਿੰਘ ਦੁੱਗਲ ਨੇ ਉਨ੍ਹਾਂ ਨੂੰ ਪ੍ਰਧਾਨ ਚੁਣੇ ਜਾਣ 'ਤੇ ਸਮੂਹ ਪਿੰਡਾਂ ਦੇ ਸਰਪੰਚਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨਗੇ। ਸਰਪੰਚਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਕਿਸੇ ਵੀ ਸਰਪੰਚ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਜਦਕਿ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ ਜੋ ਕਿ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਹਨ, ਨੂੰ ਕਿਸੇ ਵੀ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ।

ਸਿਆਸੀ ਪਾਰਟੀਆਂ ਤੋਂ ਉਪਰ ਉੱਠ ਕੇ ਕੰਮ: ਸਾਰੇ ਸਰਪੰਚਾਂ ਨੇ ਆਪੋ-ਆਪਣੀਆਂ ਸਿਆਸੀ ਪਾਰਟੀਆਂ ਨਾਲ ਕੰਮ ਕਰਦੇ ਹੋਏ ਕਿਹਾ ਕਿ ਪਰ ਜਦੋਂ ਸਰਪੰਚ ਯੂਨੀਅਨ ਦੀ ਮੀਟਿੰਗ ਹੋਵੇਗੀ ਤਾਂ ਕੋਈ ਵੀ ਸਰਪੰਚ ਆਪਣੀ ਸਿਆਸੀ ਪਾਰਟੀ ਦਾ ਨਾਂ ਨਹੀਂ ਲਵੇਗਾ ਅਤੇ ਉਹ ਸਰਪੰਚ ਯੂਨੀਅਨ ਦੇ ਮੈਂਬਰ ਵਜੋਂ ਹੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਸਰਪੰਚਾਂ ਨੂੰ ਸਿਰਫ 1200 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਂਦੀ ਹੈ ਅਤੇ ਇਹ ਤਨਖਾਹ 10 ਸਾਲ ਤੋਂ ਵੱਧ ਸਮੇਂ ਤੋਂ ਨਹੀਂ ਦਿੱਤੀ ਗਈ। ਅਸੀਂ ਮੰਗ ਕਰਦੇ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਪੰਚਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਨ ਅਤੇ ਸਰਪੰਚਾਂ ਨੂੰ 25000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇ।

ਇਹ ਵੀ ਪੜ੍ਹੋ:- ਦਿੱਲੀ ਤੋਂ ਫੌਜ ਦੀ ਟੀਮ ਪਹੁੰਚੀ ਬਠਿੰਡਾ ਮਿਲਟਰੀ ਸਟੇਸ਼ਨ: SFJ-KTF ਨੇ ਲਈ ਜ਼ਿੰਮੇਵਾਰੀ, 4 ਜਵਾਨਾਂ ਦਾ ਗੋਲੀ ਮਾਰ ਕੇ ਕੀਤਾ ਸੀ ਕਤਲ

ETV Bharat Logo

Copyright © 2024 Ushodaya Enterprises Pvt. Ltd., All Rights Reserved.