ਬਰਨਾਲਾ: ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਗਿਆ। ਸਿੱਖਿਆ ਮੰਤਰੀ ਪੰਜਾਬ ਵੱਲੋਂ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਆਨਲਾਈਨ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਅਧਿਆਪਕਾਂ ਦੇ ਨਾਂਅ ਐਲਾਨੇ ਗਏ। ਇਸ ਦੀ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਰਬਜੀਤ ਸਿੰਘ ਤੂਰ ਨੇ ਦਿੱਤੀ।
ਜ਼ਿਲ੍ਹਾ ਸਿੱਖਿਆ ਅਧਿਕਾਰੀ ਸਰਬਜੀਤ ਸਿੰਘ ਤੂਰ ਨੇ ਸਮੁਚੇ ਦੇਸ਼ ਦੇ ਅਧਿਆਪਕਾਂ ਨੂੰ ਕੌਮੀ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਜ਼ਿਲ੍ਹੇ ਵਿੱਚੋਂ ਦੋ ਅਧਿਆਪਕਾਂ ਨੂੰ ਚੰਗੀ ਕਾਰਗੁਜ਼ਾਰੀ ਲਈ ਸੂਬਾ ਪੱਧਰੀ ਐਵਾਰਡ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ ਜਦਕਿ 70 ਅਧਿਆਪਕਾਂ ਦਾ ਸਿੱਖਿਆ ਐਵਾਰਡ ਨਾਲ ਸਨਮਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 96 ਫੀਸਦੀ ਸਕੂਲ ਸਮਾਰਟ ਹੋ ਚੁੱਕੇ ਹਨ ਜਿਨ੍ਹਾਂ ਵਿੱਚ 11 ਫ਼ੀਸਦੀ ਦਾਖਲਾ ਵਧਿਆ ਹੈ।
ਸੂਬਾ ਪੱਧਰੀ ਅਵਾਰਡ ਨਾਲ ਸਨਮਾਨਿਤ ਕੀਤੇ ਗਏ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੜ੍ਹਾਏ ਗਏ ਬੱਚੇ ਕਾਮਯਾਬ ਹੁੰਦੇ ਹਨ ਤਾਂ ਉਨ੍ਹਾਂ ਨੂੰ ਖੁਸ਼ੀ ਹੁੰਦੀ ਹੈ। ਉਨ੍ਹਾਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਕੋਵਿਡ-19 ਦੇ ਚੱਲਦੇ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਸਿੱਖਿਆ ਪੱਧਰ ਨੂੰ ਵਧੀਆਂ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ ਜਿਸ ਦੇ ਚੱਲਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਵੀ ਵੱਧ ਰਹੇ ਹਨ।
ਇਹ ਵੀ ਪੜ੍ਹੋ:ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਦੀ ਪ੍ਰਬੰਧਕ ਕਮੇਟੀ ਨੇ ਧੂਫੀਏ ਸਿੰਘਾਂ ਲਈ ਭੇਜੀ ਆਰਥਿਕ ਮਦਦ