ETV Bharat / state

3 ਜ਼ਿਲ੍ਹਿਆਂ ਦੇ ਅਧਿਆਪਕਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਕੈਂਡਲ ਮਾਰਚ

7ਵੇਂ ਪੇਅ ਕਮਿਸ਼ਨ ਨੂੰ ਲੈਕੇ ਪੰਜਾਬੀ ਯੂਨੀਵਰਸਿਟੀ (Punjabi University) ਨਾਲ ਜੁੜੇ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੈਂਡਲ ਮਾਰਚ (Candle March) ਕੱਢਿਆ। ਇਸ ਕੈਂਡਲ ਮਾਰਚ ਵਿੱਚ ਬਰਨਾਲਾ, ਸੰਗਰੂਰ ਤੇ ਮਲੇਰਕੋਟਲਾ ਦੇ ਅਧਿਆਪਕਾਂ ਵੱਲੋਂ ਭਾਗ ਲਿਆ ਗਿਆ ਹੈ।

3 ਜ਼ਿਲ੍ਹਿਆਂ ਦੇ ਅਧਿਆਪਕਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ

author img

By

Published : Oct 14, 2021, 10:03 AM IST

ਬਰਨਾਲਾ: ਪੰਜਾਬੀ ਯੂਨੀਵਰਸਿਟੀ (Punjabi University) ਨਾਲ ਜੁੜੇ ਅਧਿਆਪਕਾਂ (Teachers) ਨੇ ਕੈਂਡਲ ਮਾਰਚ (Candle March) ਕੱਢ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕ (Teachers) ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਬਰਨਾਲਾ, ਸੰਗਰੂਰ ਅਤੇ ਮਲੇਰਕੋਟਲਾ ਦੇ ਵੱਖ-ਵੱਖ ਕਾਲਜਾਂ ਦੇ ਅਧਿਆਪਕਾਂ, ਲੈਕਚਰਾਰਾਂ ਅਤੇ ਪ੍ਰੋਫ਼ੈਸਰਜ ਨੇ ਕੈਂਡਲ ਮਾਰਚ ਵਿੱਚ ਭਾਗ ਲਿਆ। ਪੰਜਾਬ ਸਰਕਾਰ (Government of Punjab) ਤੋਂ 7ਵੇਂ ਪੇਅ ਕਮਿਸਨ (7th Pay Commission) ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਅਧਿਆਪਕਾਂ (Teachers) ਨੇ ਕਿਹਾ ਕਿ ਇਸ ਕੈਂਡਲ ਮਾਰਚ ਜ਼ਰੀਏ ਸੁੱਤੀ ਪੰਜਾਬ ਸਰਕਾਰ (Government of Punjab) ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ 7ਵੇਂ ਪੇਅ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਹਨ, ਪਰ ਪੰਜਾਬ ਸਰਕਾਰ (Government of Punjab) ਉਨ੍ਹਾਂ ਦੀਆਂ ਮੰਗਾਂ ਵੱਲੋਂ ਕੋਈ ਧਿਆਨ ਨਹੀਂ ਦੇ ਰਹੀ।

3 ਜ਼ਿਲ੍ਹਿਆਂ ਦੇ ਅਧਿਆਪਕਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ

ਉਨ੍ਹਾਂ ਕਿਹਾ ਕਿ ਇਸ ਪੇਅ ਕਮਿਸ਼ਨ ਵਿੱਚ ਕੇਂਦਰ ਤੇ ਪੰਜਾਬ ਸਰਕਾਰ (Government of Punjab) ਦਾ ਬਰਾਬਰ ਦਾ 50-50 ਫ਼ੀਸਦੀ ਹਿੱਸਾ ਹੁੰਦਾ ਹੈ, ਪਰ ਪੰਜਾਬ ਸਰਕਾਰ (Government of Punjab) ਵੱਲੋਂ ਇਸ ਤੋਂ ਕਿਨਾਰਾ ਕਰਕੇ ਲਾਰਾ ਲਗਾਇਆ ਜਾ ਰਿਹਾ ਹੈ।

ਇਸ ਤੋਂ ਇਲਾਵਾ ਕਾਲਜ ਸਿਸਟਮ ਨੂੰ ਯੂ.ਜੀ.ਸੀ. (UGC) ਨਾਲੋਂ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਉਂਕਿ ਜੇਕਰ ਯੂ.ਜੀ.ਸੀ. (UGC) ਨਾਲੋਂ ਕਾਲਜ ਅਲੱਗ ਕਰ ਦਿੱਤਾ ਤਾਂ ਅਧਿਆਪਕਾਂ (Teachers) ਦੀਆਂ ਤਨਖ਼ਾਹਾਂ ਵੀ ਘਟਣਗੀਆਂ ਅਤੇ ਕਾਲਜਾਂ ਨੂੰ ਯੂ.ਜੀ.ਸੀ. (UGC) ਦੀਆਂ ਆ ਰਹੀਆਂ ਗ੍ਰਾਂਟਾਂ ਵੀ ਬੰਦ ਹੋ ਜਾਣਗੀਆਂ।

ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੇ, ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ।

ਇਹ ਵੀ ਪੜ੍ਹੋ:ਲਖੀਮਪੁਰ ਘਟਨਾ ਦੇ ਵਿਰੋਧ ‘ਚ ਕਾਂਗਰਸ ਦਾ ਮੋਨ ਧਰਨਾ

ETV Bharat Logo

Copyright © 2024 Ushodaya Enterprises Pvt. Ltd., All Rights Reserved.