ETV Bharat / state

ਬਰਨਾਲਾ 'ਚ ਅਧਿਆਪਕ ਜੱਥੇਬੰਦੀਆਂ ਨੇ ਸਿੱਖਿਆ ਮੰਤਰੀ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਬੇਰੋਜ਼ਗਾਰ ਅਧਿਆਪਕਾਂ ਲਈ ਮਾੜੀ ਸ਼ਬਦਾਵਲੀ ਵਰਤਣ ਦਾ ਮਾਮਲਾ ਵੱਧਦਾ ਜਾ ਰਿਹਾ ਹੈ। ਬਰਨਾਲਾ ਵਿਖੇ ਅਧਿਆਪਕ ਜਥੇਬੰਦੀਆਂ ਵੱਲੋ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਸਿੱਖਿਆ ਮੰਤਰੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ।

ਅਧਿਆਪਕ ਜੱਥੇਬੰਦੀਆਂ ਨੇ ਸਿੱਖਿਆ ਮੰਤਰੀ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਅਧਿਆਪਕ ਜੱਥੇਬੰਦੀਆਂ ਨੇ ਸਿੱਖਿਆ ਮੰਤਰੀ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
author img

By

Published : Dec 13, 2019, 8:47 AM IST

ਬਰਨਾਲਾ : ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਬੇਰੋਜ਼ਗਾਰ ਅਧਿਆਪਕਾਂ ਲਈ ਭੱਦੀ ਸ਼ਬਦਾਵਲੀ ਵਰਤੇ ਜਾਣ ਦੇ ਰੋਸ 'ਚ ਅਧਿਆਪਕ ਜੱਥੇਬੰਦੀਆਂ ਵੱਲੋਂ ਬਰਨਾਲਾ ਦੇ ਡੀਸੀ ਦਫ਼ਤਰ ਸਾਹਮਣੇ ਸਿੱਖਿਆ ਮੰਤਰੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਸਾੜਿਆ ਅਤੇ ਸੂਬਾ ਸਰਕਾਰ ਕੋਲੋਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਮੰਗ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।

ਬੇਰੋਜ਼ਗਾਰ ਅਧਿਆਪਕਾਂ ਲਈ ਮਾੜੀ ਸ਼ਬਦਾਵਲੀ ਵਰਤਣ ਦੇ ਰੋਸ 'ਚ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਡੈਮੋਕ੍ਰੇਟਿਕ ਟੀਚਰ ਫਰੰਟ ਦੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਮੈਨੀਫੈਸਟੋ 'ਚ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ,ਪਰ ਸਰਕਾਰ ਉਸ ਵਾਅਦੇ ਤੋਂ ਮੁੱਕਰ ਚੁੱਕੀ ਹੈ। ਸਰਕਾਰ ਦੀ ਨੀਅਤ 'ਚ ਫਰਕ ਆ ਚੁੱਕਾ ਹੈ । ਉਨ੍ਹਾਂ ਰੋਸ ਪ੍ਰਗਟਾਉਂਦੇ ਕਿਹਾ ਕਿ ਜੇਕਰ ਕੋਈ ਵੀ ਬੇਰੋਜ਼ਗਾਰ ਸਰਕਾਰ ਕੋਲੋਂ ਨੌਕਰੀ ਮੰਗਣ ਲਈ ਜਾਂਦਾ ਹੈ ਤਾਂ ਉਸ ਨੂੰ ਮਾੜੀ ਸ਼ਬਦਾਵਲੀ ਅਤੇ ਲਾਠੀਚਾਰਜ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਚਲਦੇ ਪੰਜਾਬ 'ਚ ਬੇਰੋਜ਼ਗਾਰੀ ਦੀ ਲਾਈਨ ਲੰਬੀ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ, ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਂਣ ਦੀ ਗੱਲ ਕਰਦੀ ਹੈ ਅਤੇ ਦੂਜੇ ਪਾਸੇ ਪ੍ਰਾਈਵੇਟ ਸਕੂਲਾਂ ਨੂੰ ਤਰਜੀਹ ਦੇ ਰਹੀ ਹੈ।

ਅਧਿਆਪਕ ਜੱਥੇਬੰਦੀਆਂ ਨੇ ਸਿੱਖਿਆ ਮੰਤਰੀ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਹੋਰ ਪੜ੍ਹੋ : ਬ੍ਰਿਟਿਸ਼ ਆਰਮੀ ਨੇ 21 ਸਿੱਖ ਸੂਰਬੀਰਾਂ ਦੀ ਯਾਦ 'ਚ ਸਾਰਾਗੜ੍ਹੀ ਮੈਮੋਰੀਅਲ 'ਚ ਨਿਵਾਇਆ ਸ਼ੀਸ਼

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਆਗੂ ਮਨਜੀਤ ਸਿੰਘ ਧਨੇਰ ਨੇ ਅਧਿਆਪਕਾਂ ਦੇ ਸੰਘਰਸ਼ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਉਹ ਸੰਗਰੂਰ ਦੇ ਧਰਨੇ ਵਿੱਚ ਵੀ ਬੇਰੋਜ਼ਗਾਰਾਂ ਅਧਿਆਪਕਾਂ ਨਾਲ ਸ਼ਾਮਲ ਸਨ ਅਤੇ ਅੱਗੇ ਵੀ ਇਸੇ ਤਰ੍ਹਾਂ ਸੰਘਰਸ਼ ਵਿੱਚ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਅਧਿਆਪਕਾਂ ਦੇ ਇਸ ਸੰਘਰਸ਼ ਦਾ ਪੂਰਾ ਸਮਰਥਨ ਕੀਤਾ ਜਾ ਰਿਹਾ ਹੈ। ਅਧਿਆਪਕਾਂ ਨਾਲ ਮਾੜਾ ਵਿਵਹਾਰ ਕਰਨ ਵਾਲੇ ਮੰਤਰੀ ਨੂੰ ਅਹੁਦੇ ਤੋਂ ਹਟਾ ਕੇ ਉਸ ਦੇ ਵਿਰੁੱਧ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

Intro:
ਬਰਨਾਲਾ।

ਸਿੱਖਿਆ ਮੰਤਰੀ ਪੰਜਾਬ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀ ਗਾਲ ਕੱਢੇ ਜਾਣ ਦਾ ਮਾਮਲਾ ਅਜੇ ਠੰਡਾ ਹੁੰਦਾ ਦਿਖਾਈ ਨਹੀਂ ਦੇ ਰਿਹਾ। ਸਿੱਖਿਆ ਮੰਤਰੀ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਗਾਲ ਕੱਢੇ ਜਾਣ ਦੇ ਰੋਸ ਵਿੱਚ ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਪੰਜਾਬ ਤੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੇ ਨਾਲ ਨਾਲ ਉਸ ਨੂੰ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਵੀ ਮੰਗ ਕੀਤੀ।
Body:
ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਗਰੂਰ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਹੱਕਾਂ ਦੀਆਂ ਮੰਗਾਂ ਵੱਲ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਵੱਲੋਂ ਧਿਆਨ ਨਾ ਦਿੱਤੇ ਜਾਣ ਦੇ ਕਾਰਨ ਬੇਰੁਜ਼ਗਾਰਾਂ ਵੱਲੋਂ ਸਿੱਖਿਆ ਮੰਤਰੀ ਖਿਲਾਫ ਪੰਜਾਬ ਭਰ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਦੇ ਚੱਲਦੇ ਪਿਛਲੇ ਦਿਨੀਂ ਬਰਨਾਲਾ ਵਿਖੇ ਇੱਕ ਪ੍ਰਾਈਵੇਟ ਸਕੂਲਾਂ ਦੇ ਸਮਾਗਮ ਵਿੱਚ ਪਹੁੰਚੇ ਸਿੱਖਿਆ ਮੰਤਰੀ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਗਾਲ ਕੱਢ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਬੇਰੁਜ਼ਗਾਰਾਂ ਦੇ ਅਧਿਆਪਕਾਂ ਵਿਚ ਸਿੱਖਿਆ ਮੰਤਰੀ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਦੇ ਚੱਲਦਿਆਂ ਅੱਜ ਬਰਨਾਲਾ ਦੇ ਡੀਸੀ ਦਫ਼ਤਰ ਅੱਗੇ ਸਿੱਖਿਆ ਮੰਤਰੀ ਵਿਜੇਂਦਰ ਸਿੰਗਲਾ ਦਾ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਡੈਮੋਕ੍ਰੇਟਿਕ ਟੀਚਰ ਫਰੰਟ ਦੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਮੈਨੀਫੈਸਟੋ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਪਰੰਤੂ ਸਰਕਾਰ ਉਸ ਵਾਅਦੇ ਤੋਂ ਮੁੱਕਰ ਚੁੱਕੀ ਹੈ। ਸਰਕਾਰ ਦੀ ਨੀਅਤ ਵਿੱਚ ਫਰਕ ਆ ਚੁੱਕਿਆ ਹੈ । ਅੱਜ ਜੇਕਰ ਪੰਜਾਬ ਸਰਕਾਰ ਕੋਲ ਕੋਈ ਨੌਕਰੀ ਮੰਗਣ ਜਾਂਦਾ ਹੈ ਤਾਂ ਉਸ ਨੂੰ ਗੰਦੀਆਂ ਗਾਲਾਂ ਅਤੇ ਲਾਠੀਚਾਰਜ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਦੇ ਚੱਲਦੇ ਪੰਜਾਬ ਵਿੱਚ ਅੱਜ ਨੌਜਵਾਨਾਂ ਵਿੱਚ ਬੇਰੁਜ਼ਗਾਰੀ ਦੀ ਲਾਈਨ ਲੰਬੀ ਹੁੰਦੀ ਜਾ ਰਹੀ ਹੈ। ਉਨ੍ਹਾਂ ਆਪਣੀਆਂ ਮੰਗਾਂ ਦੀ ਗੱਲ ਕਰਦੇ ਹੋਏ ਦੱਸਿਆ ਕਿ ਇਕ ਤਰਫ ਦਾ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੀ ਗੱਲ ਕਰਦੀ ਹੈ ਅਤੇ ਉਥੇ ਹੀ ਦੂਜੇ ਪਾਸੇ ਸਿੱਖਿਆ ਮੰਤਰੀ ਪ੍ਰਾਈਵੇਟ ਸਕੂਲਾਂ ਨੂੰ ਪ੍ਰਫੁੱਲਤ ਕਰ ਰਹੇ ਹਨ। ਬਰਨਾਲਾ ਵਿਖੇ ਵੀ ਸਿੱਖਿਆ ਮੰਤਰੀ ਇੱਕ ਪ੍ਰਾਈਵੇਟ ਸਕੂਲਾਂ ਦੇ ਸਮਾਗਮ ਵਿੱਚ ਪਹੁੰਚੇ ਸਨ, ਜਿੱਥੇ ਉਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਮਿਲ ਕੇ ਗੱਲ ਤਾਂ ਕੀ ਸੁਣਨੀ ਸੀ ਬਲਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਗਾਲ ਤੱਕ ਕੱਢ ਦਿੱਤੀ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਦਾ ਜੋ ਸੰਘਰਸ਼ ਹੈ, ਉਸ ਵਿੱਚ ਡੈਮੋਕਰੇਟਿਕ ਟੀਚਰਜ਼ ਫ਼ਰੰਟ ਹਮੇਸ਼ਾ ਨਾਲ ਰਿਹਾ ਹੈ ਅਤੇ ਅੱਗੇ ਵੀ ਜਦੋਂ 15 ਦਸੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਤਾਂ ਬੇਰੁਜ਼ਗਾਰ ਅਧਿਆਪਕਾਂ ਨਾਲ ਜਥੇਬੰਦੀ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਡੀਟੀਐਫ ਦੇ ਆਗੂਆਂ ਨੇ ਮੰਗ ਕੀਤੀ ਕਿ ਅਧਿਆਪਕਾਂ ਨਾਲ ਭੱਦੀ ਸ਼ਬਦਾਵਲੀ ਅਤੇ ਬੁਰਾ ਵਿਵਹਾਰ ਕਰਨ ਵਾਲੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਖਿਲਾਫ ਕਾਨੂੰਨੀ ਕਾਰਵਾਈ ਹੋਵੇ ਅਤੇ ਉਸ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ।
BYTE - ਗੁਰਮੀਤ ਸਿੰਘ ਸੁਖਪੁਰਾ ਜ਼ਿਲ੍ਹਾ ਪ੍ਰਧਾਨ ਡੈਮੋਕਰੇਟਿਕ ਟੀਚਰਜ਼ ਫਰੰਟ
BYTE - ਰਾਜੀਵ ਕੁਮਾਰ ਡੀਟੀਐੱਫ ਆਗੂ
byte - ਸੁਖਪਾਲ ਕੌਰ ਅਧਿਆਪਕ
Conclusion:
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਆਗੂ ਮਨਜੀਤ ਸਿੰਘ ਧਨੇਰ ਨੇ ਅਧਿਆਪਕਾਂ ਦੇ ਸੰਘਰਸ਼ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਉਹ ਸੰਗਰੂਰ ਦੇ ਧਰਨੇ ਵਿੱਚ ਵੀ ਬੇਰੁਜ਼ਗਾਰਾਂ ਦੇ ਨਾਲ ਸਨ ਅਤੇ ਅੱਗੇ ਵੀ ਇਸੇ ਤਰ੍ਹਾਂ ਸੰਘਰਸ਼ ਵਿੱਚ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਅਧਿਆਪਕਾਂ ਦੇ ਇਸ ਸੰਘਰਸ਼ ਦਾ ਪੂਰਾ ਸਮਰਥਨ ਕੀਤਾ ਜਾ ਰਿਹਾ ਹੈ। ਅਧਿਆਪਕਾਂ ਨਾਲ ਬੁਰਾ ਵਿਵਹਾਰ ਕਰਨ ਵਾਲੇ ਮੰਤਰੀ ਨੂੰ ਅਹੁਦੇ ਤੋਂ ਹਟਾ ਕੇ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
BYTE - ਮਨਜੀਤ ਸਿੰਘ ਧਨੇਰ (ਸੂਬਾ ਆਗੂ ਬੀਕੇਯੂ ਡਕੌਂਦਾ)

(ਬਰਨਾਲਾ ਤੋਂ ਲਖਵੀਰ ਚੀਮਾ ਈਟੀਵੀ ਭਾਰਤ)
ETV Bharat Logo

Copyright © 2024 Ushodaya Enterprises Pvt. Ltd., All Rights Reserved.