ETV Bharat / state

ਸਾਂਝਾ ਅਧਿਆਪਕ ਮੋਰਚਾ ਨੇ ਸਿੱਖਿਆ ਸਕੱਤਰ ਦਾ ਅਰਥੀ ਸਾੜ ਕੀਤਾ ਸਵਾਗਤ - ਸਿੱਖਿਆ ਸਕੱਤਰ ਦੀ ਅਰਥੀ ਨੂੰ ਫੂਕਿਆ

ਸਿੱਖਿਆ ਸਕੱਤਰ (Education Secretary) ਦੇ ਬਰਨਾਲਾ ਪਹੁੰਚਣ ‘ਤੇ ਸਾਂਝਾ ਸਿੱਖਿਆ ਮੋਰਚਾ ਦੀ ਇਕਾਈ ਵੱਲੋਂ ਉਨ੍ਹਾਂ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ। ਇਸ ਦੌਰਾਨ ਪ੍ਰਦਰਨਸ਼ਨਾਕਾਰੀਆਂ ਨੇ ਉਨ੍ਹਾਂ ਦੀ ਅਰਥੀ ਫੂਕ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਤੱਕ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ ਉਨ੍ਹਾਂ ਸਮਾਂ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਸਾਂਝਾ ਅਧਿਆਪਕ ਮੋਰਚਾ ਨੇ ਸਿੱਖਿਆ ਸਕੱਤਰ ਦਾ ਅਰਥੀ ਸਾੜ ਕੀਤਾ ਸਵਾਗਤ

author img

By

Published : Sep 15, 2021, 9:09 PM IST

ਬਰਨਾਲਾ: ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਫੈਸਲੇ ਅਨੁਸਾਰ ਸਿੱਖਿਆ ਸਕੱਤਰ ((Education Secretary) ) ਦੇ ਬਰਨਾਲਾ ਜ਼ਿਲ੍ਹੇ ਵਿੱਚ ਆਉਣ 'ਤੇ ਜ਼ਿਲ੍ਹਾ ਬਰਨਾਲਾ ਇਕਾਈ ਨੇ ਸਿੱਖਿਆ ਸਕੱਤਰ ਦੀ ਅਰਥੀ ਨੂੰ ਫੂਕਿਆ ਗਿਆ। ਇਸ ਮੌਕੇ ਜ਼ਿਲ੍ਹਾ ਕਨਵੀਨਰ ਹਰਿੰਦਰ ਮੱਲ੍ਹੀਆਂ, ਰਾਜੀਵ ਕੁਮਾਰ ਅਤੇ ਕੁਸ਼ਲ ਸਿੰਘੀ ਨੇ ਕਿਹਾ ਕਿ ਸਿੱਖਿਆ ਸਕੱਤਰ ਨੇ ਆਨਲਾਇਨ ਸਿੱਖਿਆ ਦੇ ਨਾਂ ‘ਤੇ ਸਿੱਖਿਆ ਦਾ ਬੇੜਾ ਗਰਕ ਕਰ ਦਿੱਤਾ ਹੈ ਅਤੇ ਪੰਜਾਬ ਦੇ ਅਣਭੋਲ ਬੱਚਿਆਂ ਨੂੰ ਅਸਲ ਸਿੱਖਿਆ ਤੋਂ ਦੂਰ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਅਧਿਆਪਕ ਅਤੇ ਵਿਦਿਆਰਥੀ ਇਸ ਸਮੇਂ ਡੂੰਘੀ ਮਾਨਸਿਕ ਪੀੜਾ ‘ਚੋਂ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਸਿਲੇਬਸ ਅਨੁਸਾਰ ਪੜ੍ਹਾਉਣ ਨਹੀਂ ਦਿੱਤਾ ਜਾ ਰਿਹਾ।

ਇਸ ਮੌਕੇ ਆਗੂ ਮਾਲਵਿੰਦਰ ਬਰਨਾਲਾ ,ਅਮਰੀਕ ਸਿੰਘ ਭੱਦਲਵੱਡ, ਤੇਜਿੰਦਰ ਸਿੰਘ ਤੇਜੀ, ਜਗਤਾਰ ਸਿੰਘ ਪੱਤੀ, ਦੇਵਿੰਦਰ ਤਲਵੰਡੀ, ਏਕਮਪ੍ਰੀਤ ਸਿੰਘ ਭੋਤਨਾ ਨੇ ਕਿਹਾ ਕਿ ਸਿੱਖਿਆ ਸਕੱਤਰ ਨੇ ਬਰਨਾਲਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਜਿਟ ਕੀਤਾ ਸੀ। ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਇਹ ਫੈਸਲਾ ਕੀਤਾ ਹੋਇਆ ਹੈ ਕਿ ਜਦ ਤੱਕ ਸਿੱਖਿਆ ਸਕੱਤਰ ਆਪਣੀ ਹੈਂਕੜੀ ਛੱਡ ਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਸਲਿਆਂ ਨੂੰ ਹੱਲ ਨਹੀਂ ਕਰਦਾ। ਤਦ ਤੱਕ ਉਹ ਪੰਜਾਬ ਦੇ ਜਿਸ ਜ਼ਿਲ੍ਹੇ ਵਿੱਚ ਵੀ ਜਾਵੇਗਾ, ਉਸਦਾ ਤਿੱਖਾ ਵਿਰੋਧ ਕੀਤਾ ਜਾਵੇਗਾ ਅਤੇ ਉਸਦੇ ਪੁਤਲੇ ਸਾੜੇ ਜਾਣਗੇ।

ਇਸੇ ਕੜ੍ਹੀ ਤਹਿਤ ਬਰਨਾਲਾ ਜ਼ਿਲ੍ਹੇ ਦੇ ਅਧਿਆਪਕਾਂ ਨੇ ਸਿੱਖਿਆ ਸਕੱਤਰ ਦੀ ਅਰਥੀ ਨੂੰ ਫੂਕ ਕੇ ਆਪਣਾ ਰੋਸ ਜ਼ਾਹਿਰ ਕੀਤਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਰਸ਼ਨ ਬਦਰਾ, ਪਰਦੀਪ ਸਿੰਘ, ਗੁਰਦੇਵ ਸਿੰਘ ਸਹਿਣਾ, ਜਗਦੀਪ ਸਿੰਘ ਭੱਦਲਵੱਡ, ਸਤਨਾਮ ਸਿੰਘ ਭੋਤਨਾ, ਵਿਕਾਸ ਕੁਮਾਰ ਆਦਿ ਹਾਜਰ ਸਨ।

ਇਹ ਵੀ ਪੜ੍ਹੋ:ਟਿਫਨ ਬੰਬ ਮਾਮਲੇ ‘ਚ ਕੈਪਟਨ ਵੱਲੋਂ ਹਾਈ ਅਲਰਟ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.