ਬਰਨਾਲਾ: ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਤੇ ਅਧਿਆਪਕਾਂ ਨੇ ਅਧਿਆਪਕ ਦਿਵਸ Protest of teachers on the occasion of Teacher Day ਮੌਕੇ ਅੱਜ ਸੋਮਵਾਰ ਨੂੰ ਜਿਲ੍ਹਾ ਬਰਨਾਲਾ ਦੇ ਵੱਖ-ਵੱਖ ਬਲਾਕਾਂ ਅਤੇ ਸੈਂਕੜੇ ਸਕੂਲਾਂ ਵਿੱਚ ਕਾਲੇ ਬਿੱਲੇ ਲਗਾ ਕੇ ਤੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਜ਼ੋਰਦਾਰ Teachers protest in Barnala ਰੋਸ ਪ੍ਰਦਰਸ਼ਨ ਕੀਤੇ ਗਏ। ਅਧਿਆਪਕਾਂ ਨੇ ਰੋਹ ਵਿੱਚ ਆ ਕੇ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜੀ ਕਰ ਕੇ ਜੰਮ੍ਹ ਕੇ ਭੜਾਸ ਕੱਢੀ।
ਇਸ ਸਮੇਂ ਵੱਖ-ਵੱਖ ਥਾਵਾਂ ਤੇ ਰੋਸ ਪ੍ਰਦਰਸਨਾਂ ਦੀ ਅਗਵਾਈ ਜਿਲ੍ਹਾ ਕਨਵੀਨਰਾਂ ਨਰਿੰਦਰ ਸਹਿਣਾ,ਪਰਮਿੰਦਰ ਸਿੰਘ ਰੁਪਾਲ, ਹਰਿੰਦਰ ਮੱਲ੍ਹੀਆਂ, ਬਲਦੇਵ ਸਿੰਘ ਧੌਲਾ, ਜਸਵੀਰ ਸਿੰਘ ਬੀਹਲਾ ਨੇ ਸਾਂਝੇ ਤੌਰ ਤੇ ਕੀਤੀ। ਇਸ ਸਮੇਂ ਆਗੂਆਂ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਲਾ ਕੇ ਹੋਂਦ ਵਿੱਚ ਆਈ ਆਮ ਆਦਮੀ ਦੀ ਸਰਕਾਰ ਨੇ ਆਪਣੀਆਂ ਲੋਕ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਨਾਲ ਪਿਛਲੀਆਂ ਸਾਰੀਆਂ ਸਰਕਾਰਾਂ ਨੂੰ ਵੀ ਮਾਤ ਦੇ ਦਿੱਤੀ ਹੈ।
ਪਿਛਲੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਨਵੇਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੋਰਚੇ ਦੀਆਂ ਕਈ ਮੀਟਿੰਗਾਂ ਦਾ ਦੌਰ ਚੱਲ ਚੁੱਕਾ ਹੈ। ਪਰ ਅਧਿਆਪਕਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਹੋਇਆ। ਸਗੋਂ ਅਧਿਆਪਕ ਵਿਰੋਧੀ ਨਿੱਤ ਨਵੇਂ ਫੁਰਮਾਨ ਜਾਰੀ ਹੋ ਰਹੇ ਹਨ। ਇਸ ਸਰਕਾਰ ਨੇ ਅਧਿਆਪਕਾਂ ਦੀਆਂ ਤਰੱਕੀਆਂ ਲੈਣ ਸਮੇਂ ਇੱਕ ਹੋਰ ਵਿਭਾਗੀ ਟੈਸਟ ਥੋਪ ਕੇ ਆਪਣੀ ਅਕਲ ਦਾ ਦੀਵਾਲਾ ਕੱਢ ਕੇ ਰੱਖ ਦਿੱਤਾ ਹੈ।
ਇਸ ਸਮੇਂ ਆਗੂਆਂ ਨੇ ਮੰਗਾਂ ਬਾਰੇ ਬੋਲਦਿਆਂ ਕਿਹਾ ਕਿ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ,ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਮਰਜ਼ ਕਰਨ, ਸੈਕੰਡਰੀ ਵਿਭਾਗ ਦੀਆਂ ਬਦਲੀਆਂ ਦੀ ਲਿਸਟ ਮੋਰਚੇ ਦੇ ਸੁਝਾਵਾਂ ਅਨੁਸਾਰ ਜਾਰੀ ਕਰਵਾਉਣ ਤੇ ਪੁਰਾਣੀਆਂ ਬਦਲੀਆਂ ਨੂੰ ਲਾਗੂ ਕਰਾਉਣ, ਵਿਕਟੇਮਾਈਜ਼ੇਸ਼ਨ ਰੱਦ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਚ ਮਰਜ ਕਰਨ, 180 ਅਧਿਆਪਕਾਂ ਦਾ ਮਸਲਾ ਪਹਿਲ ਦੇ ਅਧਾਰ ਤੇ ਹੱਲ ਕਰਨ, ਵੱਖ ਵੱਖ ਭਰਤੀਆਂ ਵਿੱਚ ਰਹਿੰਦੇ ਅਧਿਆਪਕਾਂ ਨੂੰ ਪੱਕਾ ਕਰਨ।
ਇਸ ਤੋਂ ਇਲਾਵਾ ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਕੱਟੇ ਹੋਏ ਭੱਤੇ ਲਾਗੂ ਕਰਨ,ਹਰ ਪ੍ਰਕਾਰ ਦੇ ਗੈਰ ਵਿੱਦਿਅਕ ਕੰਮਾਂ ਨੂੰ ਬੰਦ ਕਰਵਾਉਣ ਲਈ, ਸਿੱਖਿਆ ਬੋਰਡ ਦੀ ਵਿਦਿਅਰਥੀਆਂ ਦੀ ਕੀਤੀ ਜਾ ਰਹੀ ਅੰਨੀ ਲੁੱਟ ਬੰਦ ਕਰਵਾਉਣ ਆਦਿ ਮੰਗਾਂ ਨੂੰ ਹੱਲ ਕਰਵਾਏ ਬਿਨਾਂ ਮੋਰਚਾ ਅਰਾਮ ਨਾਲ ਨਹੀਂ ਬੈਠੇਗਾ। ਇਸ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਨੂੰ ਮੰਗਾਂ ਨਾ ਹੱਲ ਹੋਣ ਤੇ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨ ਦੀ ਸ਼ਖਤ ਚਿਤਾਵਨੀ ਵੀ ਦਿੱਤੀ ਗਈ। ਆਗੂਆਂ ਨੇ ਇਸ ਮੌਕੇ ਸਮੂਹ ਪੰਜਾਬ ਦੇ ਅਧਿਆਪਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ਾਂ ਲਈ ਤਿਆਰ ਰਹਿਣ ਦੀ ਅਪੀਲ ਕੀਤੀ।
ਇਹ ਵੀ ਪੜੋ:- ਬੀਕੇਯੂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੱਢਿਆ ਮਾਰਚ, ਆਪ ਵਿਧਾਇਕ ਨੂੰ ਦਿੱਤਾ ਮੰਗ ਪੱਤਰ