ETV Bharat / state

26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਉਗਰਾਹਾਂ ਜੱਥੇਬੰਦੀ ਦੇ ਕਾਫ਼ਲੇ ਹੋਏ ਰਵਾਨਾਂ

author img

By

Published : Jan 22, 2021, 9:09 PM IST

ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਤਹਿਤ 26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨਾਂ ਵੱਲੋਂ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਤੇਜ਼ ਕੀਤੀਆਂ ਗਈਆਂ ਹਨ।

26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਉਗਰਾਹਾਂ ਜੱਥੇਬੰਦੀ ਦੇ ਕਾਫ਼ਲੇ ਹੋਏ ਰਵਾਨਾਂ
26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਉਗਰਾਹਾਂ ਜੱਥੇਬੰਦੀ ਦੇ ਕਾਫ਼ਲੇ ਹੋਏ ਰਵਾਨਾਂ

ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਤਹਿਤ 26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨਾਂ ਵੱਲੋਂ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਤੇਜ਼ ਕੀਤੀਆਂ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਦਰਜ਼ਨ ਤੋਂ ਵਧੇਰੇ ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ।

ਟਰੈਕਟਰ ਮਾਰਚ ਪਿੰਡ ਬਖ਼ਤਗੜ ਤੋਂ ਸ਼ੁਰੂ ਹੋ ਕੇ ਬਲਾਕ ਸ਼ਹਿਣਾ ਦੇ ਵੱਖ-ਵੱਖ ਪਿੰਡਾਂ ਲਈ ਰਵਾਨਾ ਕੀਤਾ ਗਿਆ। 200 ਤੋਂ ਵਧੇਰੇ ਟਰੈਕਟਰ ਇਸ ਮਾਰਚ ਵਿੱਚ ਸ਼ਾਮਲ ਹੋਏ ਸਨ। 23 ਜਨਵਰੀ ਨੂੰ ਸ਼ਨੀਵਾਰ ਨੂੰ ਹਜ਼ਾਰਾਂ ਟਰੈਕਟਰਾਂ ਨਾਲ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਵੇਗਾ।

ਇਸ ਮੌਕੇ ਕਿਸਾਨ ਆਗੂ ਸੰਦੀਪ ਸਿੰਘ ਚੀਮਾ ਅਤੇ ਦਰਸ਼ਨ ਸਿੰਘ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਨੂੰ ਤੇਜ਼ ਕਰਨ ਲਈ ਦਿੱਲੀ ਵਿਖੇ ਕਿਸਾਨ ਜਥੇਬੰਦੀਆਂ ਨੇ ਟਰੈਕਟਰ ਪਰੇਡ ਦਾ ਸੱਦਾ ਦਿੱਤਾ ਹੈ। ਇਸ ਨੂੰ ਸਫ਼ਲ ਬਨਾਉਣ ਲਈ 23 ਜਨਵਰੀ ਨੂੰ ਪੰਜਾਬ ਭਰ ਤੋਂ ਹਜ਼ਾਰਾਂ ਟਰੈਕਟਰ ਬੀਕੇਯੂ ਉਗਰਾਹਾਂ ਦੀ ਅਗਵਾਈ ਵਿੱਚ ਰਵਾਨਾ ਹੋਣਗੇ।

ਇਕੱਲੇ ਬਰਨਾਲਾ ਜ਼ਿਲ੍ਹੇ ਵਿੱਚੋਂ 2 ਹਜ਼ਾਰ ਦੇ ਕਰੀਬ ਟਰੈਕਟਰ ਖਨੌਰੀ ਅਤੇ ਡੱਬਵਾਲੀ ਬਾਰਡਰ ਰਾਹੀਂ ਦਿੱਲੀ ਲਈ ਚਾਲੇ ਪਾਉਣਗੇ। ਇਹ ਕਾਨੂੰਨ ਕਿਸਾਨਾਂ ਅਤੇ ਸਮੁੱਚੇ ਪੰਜਾਬ ਲਈ ਜੀਣ ਮਰਨ ਦਾ ਸਵਾਲ ਹੈ। ਇਸ ਕਰਕੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾਂ ਸੰਘਰਸ਼ ਖ਼ਤਮ ਨਹੀਂ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.