ਬਰਨਾਲਾ: ਕਸਬਾ ਧਨੌਲਾ ਦੇ ਕੋਠੇ ਗੋਬਿੰਦਪੁਰਾ ਦੇ ਨੌਜਵਾਨ ਲਵਪ੍ਰੀਤ ਸਿੰਘ ਦੀ ਖ਼ੁਦਕੁਸ਼ੀ ਦਾ ਮਾਮਲਾ ਸ਼ੋਸ਼ਲ ਮੀਡੀਆ ਤੇ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਲਵਪ੍ਰੀਤ ਵੱਲੋਂ ਖੁਦਕੁਸ਼ੀ ਉਸਦੀ ਕੈਨੇਡਾ ਗਈ ਪਤਨੀ ਵੱਲੋਂ ਦਿੱਤੇ ਧੋਖੇ ਕਾਰਨ ਕੀਤੀ ਗਈ ਹੈ।
ਲਵਪ੍ਰੀਤ ਦੇ ਪਰਿਵਾਰ ਨੂੰ ਮਿਲਣ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੈਡਮ ਮੁਨੀਸ਼ਾ ਗੁਲਾਟੀ ਪੁੱਜੇ। ਜਿਹਨਾਂ ਨੇ ਲਵਪ੍ਰੀਤ ਦੇ ਪਰਿਵਾਰ ਨੂੰ ਇਨਸਾਫ਼ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਇਸ ਮੌਕੇ ਗੱਲਬਾਤ ਕਰਦਿਆਂ ਮੈਡਮ ਮੁਨੀਸ਼ਾ ਗੁਲਾਟੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਵਿੱਚ ਕੰਟਰੈਕਟ ਵਿਆਹ ਹੋਣ ਲੱਗੇ ਹਨ ਅਤੇ ਇਹਨਾਂ ਵਿਆਹਾਂ ਕਾਰਨ ਪੰਜਾਬ ਦੇ ਲੜਕੇ ਅਤੇ ਲੜਕੀਆਂ ਧੋਖੇ ਦਾ ਸ਼ਿਕਾਰ ਹੋ ਰਹੇ ਹਨ। ਇਸੇ ਕਾਰਨ ਹੀ ਲਵਪ੍ਰੀਤ ਦੀ ਮੌਤ ਹੋਈ ਹੈ।
ਉਹਨਾਂ ਵਲੋਂ ਲਵਪ੍ਰੀਤ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦਾ ਵਿਸਵਾਸ਼ ਦਿੱਤਾ ਹੈ। ਇਸ ਮਾਮਲੇ ਦੀ ਉਚ ਪੱਧਰੀ ਅਧਿਕਾਰੀਆਂ ਵਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੀ ਲਵਪ੍ਰੀਤ ਦੀ ਕੈਨੇਡਾ ਰਹਿੰਦੀ ਪਤਨੀ ਬੇਅੰਤ ਅਤੇ ਉਸਦੇ ਪਰਿਵਾਰ ਨਾਲ ਵੀ ਉਹਨਾਂ ਦੀ ਗੱਲ ਹੋਈ ਹੈ। ਬੇਅੰਤ ਨੇ ਕਿਹਾ ਲਵਪ੍ਰੀਤ ਦੀ ਮੌਤ ਖ਼ੁਦਕੁਸ਼ੀ ਕਾਰਨ ਨਹੀਂ ਹੋਈ ਕਿਹਾ ਹੈ।
ਪਰ ਫਿਰ ਵੀ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਹੋਵੇਗੀ। ਬੇਅੰਤ ਨੂੰ ਵੀ ਕਿਹਾ ਗਿਆ ਹੈ ਕਿ ਜਾਂਚ ਲਈ ਉਸਨੂੰ ਕੈਨੇਡਾ ਤੋਂ ਭਾਰਤ ਆਉਣਾ ਪੈ ਸਕਦਾ ਹੈ। ਜੇਕਰ ਉਹ ਇਸ ਮਾਮਲੇ ਵਿੱਚ ਦੋਸ਼ੀ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਵੀ ਹੋਵੇਗੀ ਅਤੇ ਕੈਨੇਡਾ ਤੋਂ ਡਿਪੋਰਟ ਵੀ ਹੋਵੇਗੀ।
ਇਹ ਵੀ ਪੜ੍ਹੋ:-ਕੁੜੀਆਂ ਵੱਲੋਂ ਵਿਦੇਸ਼ ਜਾ ਕੇ ਮੁੰਡਿਆਂ ਨੂੰ ਧੋਖਾ ਦੇਣ ਮਾਮਲੇ 'ਚ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ