ETV Bharat / state

ਮੁੱਖ ਮੰਤਰੀ ਦਾ 100 ਫ਼ੀਸਦ 'ਕੋਰੋਨਾ ਮੁਕਤ ਮਿਸ਼ਨ' ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ! - ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿੰਡਾਂ ਵਿੱਚ ਸੌ ਪ੍ਰਤੀਸ਼ਤ ਕੋਰੋਨਾ ਵੈਕਸੀਨੇਸ਼ਨ ਕਰਵਾਉਣ ਵਾਲੀ ਪੰਚਾਇਤ ਨੂੰ 10 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕਰਨ ਦਾ ਐਲਾਨ ਕੀਤਾ ਹੈ। ਪਰ ਮੁੱਖ ਮੰਤਰੀ ਪੰਜਾਬ ਦੀ 100 ਪ੍ਰਤੀਸ਼ਤ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ ਜਿਸ ਵਲ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।

100 ਫ਼ੀਸਦ 'ਕੋਰੋਨਾ ਮੁਕਤ ਮਿਸ਼ਨ' ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ !

author img

By

Published : May 21, 2021, 10:57 AM IST

ਬਰਨਾਲਾ: ਕੋਰੋਨਾ ਵਾਇਰਸ ਦਾ ਖਤਰਾ ਲਗਾਤਾਰ ਦਿਨੋਂ ਦਿਨ ਵਧ ਰਿਹਾ ਹੈ। ਇਸ ਮਹਾਂਮਾਰੀ ਨੇ ਹੁਣ ਪਿੰਡਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ ਹੈ। ਜਿਸ ਤਹਿਤ ਪਿੰਡਾਂ ਵਿੱਚ ਲਗਾਤਾਰ ਕੋਰੂਨਾ ਦੇ ਮਾਮਲੇ ਵਧ ਰਹੇ ਹਨ ਅਤੇ ਮੌਤਾਂ ਦੀ ਦਰ ਵੀ ਵਧ ਰਹੀ ਹੈ। ਇਸੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਵਿੱਚ ਸੌ ਪ੍ਰਤੀਸ਼ਤ ਕੋਰੋਨਾ ਵੈਕਸੀਨੇਸ਼ਨ ਕਰਨ ਲਈ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਤਹਿਤ 100 ਪ੍ਰਤੀਸ਼ਤ ਕੋਰੋਨਾ ਵੈਕਸੀਨੇਸ਼ਨ ਕਰਵਾਉਣ ਵਾਲੀ ਪੰਚਾਇਤ ਨੂੰ 10 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ।

ਪਰ ਮੁੱਖ ਮੰਤਰੀ ਪੰਜਾਬ ਦੀ 100 ਪ੍ਰਤੀਸ਼ਤ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਕਿਉਂਕਿ ਪਿੰਡਾਂ ਵਿੱਚ ਕੋਰੋਨਾ ਵੈਕਸੀਨ ਕਈ ਦਿਨ ਪਹੁੰਚ ਹੀ ਨਹੀਂ ਰਹੀ। ਪਿੰਡਾਂ ਦੇ ਸਿਹਤ ਕੇਂਦਰਾਂ ਵਿੱਚ ਹਫ਼ਤੇ ਵਿੱਚ ਇੱਕ ਵਾਰ ਕੋਰੋਨਾ ਵੈਕਸੀਨ ਪਹੁੰਚ ਰਹੀ ਹੈ। " ਈਟੀਵੀ ਭਾਰਤ" ਵੱਲੋਂ ਬਰਨਾਲਾ ਜ਼ਿਲ੍ਹੇ ਦੇ ਪਿੰਡ ਉਗੋਕੇ ਦੇ ਸਿਹਤ ਕੇਂਦਰ ਦਾ ਦੌਰਾ ਕਰਨ ਤੋਂ ਪਤਾ ਲੱਗਾ ਕਿ ਇਸ ਸਿਹਤ ਕੇਂਦਰ ਵਿੱਚ ਹਫ਼ਤੇ ਬਾਅਦ ਅੱਜ ਸਿਰਫ਼ ਕੋਰੋਨਾ ਵੈਕਸੀਨ ਦੇ 10 ਟੀਕੇ ਪਹੁੰਚੇ ਹਨ। ਜਿਸ ਕਾਰਨ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਰਹੇ ਹਨ।

100 ਫ਼ੀਸਦ 'ਕੋਰੋਨਾ ਮੁਕਤ ਮਿਸ਼ਨ' ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ !

ਇਸ ਸਬੰਧ ਵਿਚ ਗੱਲਬਾਤ ਕਰਦਿਆਂ ਆਪ ਆਗੂ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ 100 ਪ੍ਰਤੀਸ਼ਤ ਵੈਕਸੀਨੇਸ਼ਨ ਕਰਵਾਉਣ ਦਾ ਦਾਅਵਾ ਕਰ ਰਹੀ ਹੈ, ਪਰ ਦੂਜੇ ਪਾਸੇ ਪਿੰਡਾਂ ਵਿੱਚ ਸਿਹਤ ਕੇਂਦਰਾਂ ਵਿਚ ਵੈਕਸੀਨ ਪਹੁੰਚ ਹੀ ਨਹੀਂ ਰਹੀ। ਸਰਕਾਰ ਦੀ ਕਾਰਗੁਜ਼ਾਰੀ ਇਸ ਤੂੰ ਹੀ ਸਾਬਤ ਹੋ ਜਾਂਦੀ ਹੈ ਕਿ ਪਿੰਡ ਉਗੋਕੇ ਦੇ ਸਿਹਤ ਕੇਂਦਰ ਵਿੱਚ ਇਕ ਹਫ਼ਤੇ ਵਿੱਚ ਇੱਕ ਵਾਰ ਸਿਰਫ਼ ਦਸ ਟੀਕੇ ਕੋਰੋਨਾ ਵੈਕਸੀਨ ਦੇ ਪਹੁੰਚ ਰਹੇ ਹਨ।

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕ ਕੋਰੋਨਾ ਕਾਰਨ ਡਰੇ ਹੋਏ ਹਨ ਅਤੇ ਘਰਾਂ ਤੋਂ ਬਾਹਰ ਨਹੀਂ ਨਿਕਲ ਰਹੇ। ਕਿਉਂਕਿ ਇਕ ਇਕ ਪਿੰਡ ਵਿਚ ਪੰਜ ਦੇ ਕਰੀਬ ਕੋਰੋਨਾ ਨਾਲ ਮੌਤਾਂ ਹੋ ਰਹੀਆਂ ਹਨ। ਜਿਸ ਕਰਕੇ ਸਰਕਾਰ ਨੂੰ ਚਾਹੀਦਾ ਹੈ ਕਿ ਜੇਕਰ ਪਿੰਡਾਂ ਵਿੱਚ 100 ਪ੍ਰਤੀਸ਼ਤ ਵੈਕਸੀਨੇਸ਼ਨ ਕਰਾਉਣਾ ਹੈ ਤਾਂ ਕੋਰੋਨਾ ਵੈਕਸੀਨ ਸਮੇਂ ਸਿਰ ਅਤੇ ਉੱਚਿਤ ਮਾਤਰਾ ਵਿਚ ਪਹੁੰਚਦੀ ਕੀਤੀ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.