ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਦੌਰਾਨ ਜਿੱਥੇ ਕਿਸਾਨ ਦਿੱਲੀ ਦੀਆਂ ਹੱਦਾਂ 'ਤੇ ਮੋਰਚਾ ਲਗਾਈ ਬੈਠੇ ਹਨ। ਉੱਥੇ ਹੀ ਪੰਜਾਬ ਵਿੱਚ ਵੀ ਕਿਸਾਨਾਂ ਦੇ ਧਰਨੇ ਚੱਲ ਰਹੇ ਹਨ। ਬਰਨਾਲਾ ਦੇ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ 94ਵੇਂ ਦਿਨ ਵੀ ਪੱਕਾ ਮੋਰਚਾ ਜਾਰੀ ਰਿਹਾ ਅਤੇ ਕਿਸਾਨਾਂ ਵੱਲੋਂ ਲਗਾਤਾਰ ਭੁੱਖ ਹੜਤਾਲ ਜਾਰੀ ਹੈ। ਅੱਜ ਇਸ ਸੰਘਰਸ਼ ਵਿੱਚ ਇੱਕ ਛੋਟੇ ਬੱਚੇ ਨੇ ਭੁੱਖ ਹੜਤਾਲ ਵਿੱਚ ਹਿੱਸਾ ਲਿਆ। ਜੋ ਕਿ ਲਗਾਤਾਰ ਆਪਣੇ ਦਾਦੇ ਨਾਲ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੁੰਦਾ ਆ ਰਿਹਾ ਹੈ।
ਭੁੱਖ ਹੜਤਾਲ ਰੱਖਣ ਵਾਲੇ ਬੱਚੇ ਨੇ ਦੱਸਿਆ ਕਿ ਉਹ ਲਗਾਤਾਰ ਆਪਣੇ ਦਾਦੇ ਨਾਲ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋ ਰਿਹਾ ਹੈ। ਅੱਜ ਉਸ ਵੱਲੋਂ ਇਸ ਸੰਘਰਸ਼ ਲਈ ਭੁੱਖ ਹੜਤਾਲ ਵੀ ਰੱਖੀ ਗਈ ਹੈ।
![ਫ਼ੋਟੋ](https://etvbharatimages.akamaized.net/etvbharat/prod-images/pb-bnl-farmerprotestnewcontent-pb10017_03012021160807_0301f_01433_132.jpg)
ਉਥੇ ਹੀ ਭੁੱਖ ਹੜਤਾਲ ਰੱਖਣ ਵਾਲੇ ਬੱਚੇ ਦੇ ਦਾਦੇ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਵਿਰੁੱਧ ਉਹ ਲਗਾਤਾਰ ਕਿਸਾਨੀ ਘੋਲ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਦੌਰਾਨ ਉਨ੍ਹਾਂ ਦੇ ਪੋਤੇ ਵੱਲੋਂ ਭੁੱਖ ਹੜਤਾਲ ਰੱਖੀ ਗਈ ਹੈ। ਸਾਡੀਆਂ ਆਉਣ ਵਾਲੀਆਂ ਨਸਲਾਂ ਆਪਣੇ ਭਵਿੱਖ ਲਈ ਜਾਗਰੁਕ ਹੋ ਰਹੀਆਂ ਹਨ। ਇਹ ਸੰਘਰਸ਼ ਉਨ੍ਹਾਂ ਸਮਾਂ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ।
![ਫ਼ੋਟੋ](https://etvbharatimages.akamaized.net/etvbharat/prod-images/pb-bnl-farmerprotestnewcontent-pb10017_03012021160815_0301f_01433_338.jpg)
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਬਾਬੂ ਸਿੰਘ ਨੇ ਕਿਹਾ ਕਿ ਲਗਾਤਾਰ ਕਿਸਾਨੀ ਘੋਲ ਜਾਰੀ ਹੈ। ਇਸ ਘੋਲ ਦੌਰਾਨ ਲਗਾਤਾਰ ਭੁੱਖ ਹੜਤਾਲ ਵੀ ਰੱਖੀ ਜਾ ਰਹੀ ਹੈ। ਇਸ ਵਿੱਚ ਹੁਣ ਬੱਚੇ ਵੀ ਸ਼ਾਮਲ ਹੋਣ ਲੱਗੇ ਹਨ। ਕਿਸਾਨਾਂ ਦੇ ਹੌਂਸਲੇ ਲਗਾਤਾਰ ਬੁਲੰਦ ਹਨ। ਜਿਨ੍ਹਾਂ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਆਉਂਦੇ ਉਨ੍ਹਾਂ ਸਮਾਂ ਸੰਘਰਸ਼ ਜਾਰੀ ਰਹੇਗਾ।