ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਥਕ ਏਕਤਾ ਦੀ ਕੀਤੀ ਗਈ ਅਪੀਲ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਵੀ ਆਪਣੇ ਸਮੱਰਥਕਾਂ ਦੀ ਨਬਜ਼ ਟੋਹਣੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪਾਰਟੀ ਵਰਕਰਾਂ ਦੀ ਇੱਕ ਮੀਟਿੰਗ ਗੁਰਦੁਆਰਾ ਬਾਬਾ ਕਾਲਾ ਮਹਿਰ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਪੰਜ ਮੈਂਬਰੀ ਕਮੇਟੀ ਮੈਂਬਰ ਅਤੇ ਮਾਨਸਾ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਅਤੇ ਸੁਖਵੰਤ ਸਿੰਘ ਸਰਾਓ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਜਿੱਥੇ ਪਾਰਟੀ ਵਰਕਰਾਂ ਨੇ ਆਪਣੇ ਵੱਖੋ-ਵੱਖਰੇ ਵਿਚਾਰ ਕਮੇਟੀ ਅੱਗੇ ਰੱਖੇ ਉੱਥੇ ਸੁਖਦੇਵ ਸਿੰਘ ਢੀਂਡਸਾ ਦੇ ਹਰ ਫੈਸਲੇ ਨਾਲ ਸਹਿਮਤੀ ਪ੍ਰਗਟ ਕੀਤੀ।
ਵਰਕਰਾਂ ਦੀ ਲਈ ਜਾ ਰਹੀ ਸਲਾਹ: ਇਸ ਮੌਕੇ ਕਮੇਟੀ ਮੈਂਬਰ ਅਤੇ ਮਾਨਸਾ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨੇ ਗੱਲਬਾਤ ਕਰਦੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਵੱਲੋਂ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ ਸੀ। ਜਿਸ ਵਿੱਚ ਪਾਰਟੀ ਦੀ ਮਜਬੂਤੀ ਅਤੇ ਏਕਤਾ ਸਬੰਧੀ ਇੱਕ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਸੀ। ਜੋ ਪੰਜਾਬ ਦੇ ਸਾਰਿਆਂ ਜ਼ਿਲ੍ਹਿਆਂ ਵਿੱਚ ਜਾ ਕੇ ਪਾਰਟੀ ਦੀ ਮਜਬੂਤੀ ਲਈ ਪਾਰਟੀ ਵਰਕਰਾਂ ਦੇ ਸੁਝਾਅ ਅਤੇ ਰਾਇ ਲੈਕੇ ਨਾਲ ਅਗਲੀ ਨੀਤੀ ਤਿਆਰ ਕੀਤੀ ਜਾ ਰਹੀ ਹੈ।
ਏਕਤਾ ਅਸੂਲਾਂ 'ਤੇ ਹੋਣੀ ਜਰੂਰੀ: ਉਹਨਾਂ ਬੋਲਦੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ ਅਪੀਲ ਬਾਰੇ ਸਮੂਹ ਪਾਰਟੀ ਵਰਕਰਾਂ ਦੇ ਵਿਚਾਰ ਮੰਗੇ ਜਾ ਰਹੇ ਹਨ। ਜਿਸ ਵਿੱਚ ਬਰਨਾਲਾ ਦੀ ਮੀਟਿੰਗ ਵਿੱਚ ਵੀ ਸਮੁੱਚੇ ਪਾਰਟੀ ਵਰਕਰਾਂ ਅਤੇ ਲੀਡਰਸ਼ਿਪ ਨੇ ਸੁਖਦੇਵ ਸਿੰਘ ਢੀਡਸਾ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਫੈਸਲੇ ਦੇ ਹੱਕ ਵਿੱਚ ਸਹਿਮਤੀ ਪ੍ਰਗਟਾਈ ਹੈ। ਜੋ ਏਕਤਾ ਹੋਣੀ ਹੈ, ਉਹ ਕੁਝ ਮੁੱਦਿਆਂ ਕੁਝ ਸਿਧਾਂਤਾਂ ਅਤੇ ਅਸੂਲਾਂ 'ਤੇ ਹੋਣੀ ਜਰੂਰੀ ਹੈ। ਵਿਸ਼ੇਸ਼ ਤੌਰ 'ਤੇ ਪਹੁੰਚੀ ਕਮੇਟੀ ਮੈਂਬਰਾਂ ਦੀ ਟੀਮ ਵੱਲੋਂ ਬਰਨਾਲਾ ਦੇ ਸਮੂਹ ਪਾਰਟੀ ਵਰਕਰਾਂ ਵੱਲੋਂ ਦਿੱਤੇ ਗਏ ਵੱਖੋ-ਵੱਖਰੇ ਸੁਝਾਅ, ਵਿਚਾਰ ਅਤੇ ਸਵਾਲਾਂ ਨੂੰ ਸੁਖਦੇਵ ਸਿੰਘ ਢੀਂਡਸਾ ਤੱਕ ਪਹੁੰਚਾਇਆ ਜਾਵੇਗਾ।
- ਅੱਜ ਵੀ ਈਡੀ ਦਫ਼ਤਰ ਨਹੀਂ ਪੇਸ਼ ਹੋਣਗੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੀਐਮ ਨੇ ਈਡੀ ਨੂੰ ਲਿਖਿਆ ਪੱਤਰ
- ਅਡਾਨੀ ਗਰੁੱਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, SIT ਜਾਂਚ ਤੋਂ ਇਨਕਾਰ, ਜਾਣੋਂ ਮਾਮਲਾ
- ਭਾਈ ਰਾਜੋਆਣਾ ਅਤੇ ਸਾਬਕਾ ਜਥੇਦਾਰ ਕਾਉਂਕੇ ਨੂੰ ਲੈਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਕਿਹਾ..
ਅਕਾਲੀ ਦਲ ਦਾ ਰਾਜ ਹੀ ਲੋਕਾਂ ਨੂੰ ਪਸੰਦ: ਉਹਨਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਮੀਟਿੰਗਾਂ ਚੱਲ ਰਹੀਆਂ ਹਨ ਅਤੇ ਵਰਕਰਾਂ ਵਿੱਚ ਏਕਤਾ ਪ੍ਰਤੀ ਉਤਸ਼ਾਹ ਵੀ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੇਕਰ ਪੰਜਾਬ ਵਿੱਚ ਰਾਜ ਕਰੇ ਤਾਂ ਪੰਜਾਬ ਚੰਗਾ ਬਣ ਸਕਦਾ ਹੈ। ਆਪ ਪਾਰਟੀ ਅਤੇ ਕਾਂਗਰਸ ਪਾਰਟੀ 'ਤੇ ਬੋਲਦੇ ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਵਿੱਚ ਚੰਗਾ ਰਾਜ ਨਹੀਂ ਦੇ ਸਕਦੀਆਂ। ਜੇਕਰ ਸਾਰੇ ਵਰਕਰਾਂ ਦੀ ਰਾਇ, ਅਸੂਲਾਂ ਦੇ ਆਧਾਰ ਤੇ ਅਕਾਲੀ ਦਲ ਇਕੱਠੇ ਹੋਣਗੇ ਤਾਂ ਮਜ਼ਬੂਤੀ ਬਣ ਸਕਦੀ ਹੈ। ਸ਼੍ਰੋਮਣੀ ਅਕਾਲੀ ਦਲ ਦਾ ਰਾਜ ਹੀ ਲੋਕਾਂ ਨੂੰ ਪਸੰਦ ਹੈ। ਪੰਜਾਬ ਦੇ ਲੋਕ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਨੂੰ ਦੀ ਸਰਕਾਰ ਨੂੰ ਪੰਜਾਬ ਵਿੱਚ ਦੇਖਣਾ ਚਾਹੁੰਦੇ ਹਨ।