ਬਰਨਾਲਾ: ਪਿੰਡ ਹੰਡਿਆਇਆ ਦੀ ਰਹਿਣ ਵਾਲੀ 26 ਸਾਲਾ ਨਵ-ਵਿਆਹੁਤਾ ਅਮਨਦੀਪ ਕੌਰ ਪਿਛਲੇ ਦਿਨੀਂ ਦਾਜ ਦੀ ਬਲੀ ਚੜ੍ਹ ਗਈ ਸੀ। ਸਹੁਰੇ ਪਰਿਵਾਰ ਤੋਂ ਤੰਗ ਆ ਕੇ ਉਸ ਨੇ ਆਪਣੇ ਘਰ ਵਿੱਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਅਮਨਦੀਪ ਕੌਰ ਦੇ ਪਰਿਵਾਰਕ ਮੈਂਬਰਾਂ ਵਲੋਂ ਇਨਸਾਫ਼ ਲਈ ਅੱਜ ਬਰਨਾਲਾ ਸਦਰ ਥਾਣੇ ਦਾ ਘਿਰਾਓ ਕੀਤਾ ਗਿਆ। ਇਨਸਾਫ਼ ਦੀ ਮੰਗ ਨੂੰ ਲੈ ਕੇ ਮ੍ਰਿਤਕ ਅਮਨਦੀਪ ਕੌਰ ਦੀ ਮਾਤਾ ਨੂੰ ਧਰਨੇ 'ਤੇ ਬੈਠਣਾ ਪਿਆ।
ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਹੁਰੇ ਪਰਿਵਾਰ 'ਤੇ ਮਾਮਲਾ ਵੀ ਦਰਜ ਕੀਤਾ ਗਿਆ ਸੀ, ਪਰ ਪਰਿਵਾਰ ਦੇ ਦੋਸ਼ ਹਨ ਕਿ ਕਰੀਬ 2 ਹਫ਼ਤੇ ਬੀਤ ਜਾਣ 'ਤੇ ਵੀ ਪੁਲਿਸ ਪ੍ਰਸ਼ਾਸਨ ਨਹੀਂ ਕੀਤੀ। ਇਸ ਕਾਰਨ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਥਾਣੇ ਦਾ ਘਿਰਾਓ ਕੀਤਾ। ਇਸ ਘਿਰਾਓ ਵਿੱਚ ਕਿਸਾਨ ਜਥੇਬੰਦੀਆਂ ਨੇ ਵੀ ਪੀੜਤ ਪਰਿਵਾਰ ਦਾ ਸਾਥ ਦਿੱਤਾ ਹੈ।
ਪੁਲਿਸ ਪ੍ਰਸ਼ਾਸਨ 'ਤੇ ਕਾਰਵਾਈ ਨਾ ਕਰਨ ਦੇ ਦੋਸ਼: ਬਰਨਾਲਾ ਸਦਰ ਥਾਣੇ ਅੱਗੇ ਧਰਨਾ ਦਿੰਦੇ ਹੋਏ ਮ੍ਰਿਤਕ ਦੀ ਮਾਤਾ ਅਤੇ ਕਿਸਾਨ ਆਗੂਆਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਨ੍ਹਾਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ, ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ। ਜਿਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਨ੍ਹਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲੜਕੀ ਦੀ ਮੌਤ ਹੋਏ ਨੂੰ 12-13 ਦਿਨ ਬੀਤ ਚੁੱਕੇ ਹਨ, ਪਰ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਉਨ੍ਹਾਂ ਨੇ ਥਾਣਾ ਸਦਰ ਬਰਨਾਲਾ ਦਾ ਘਿਰਾਓ ਕਰਕੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਇਨਸਾਫ਼ ਦਿਵਾਇਆ ਜਾਵੇ। ਪੁਲਿਸ ਪ੍ਰਸ਼ਾਸ਼ਨ ਵੱਲੋਂ ਮੁਕੱਦਮੇ ਦਰਜ ਕਰਨ ਵਾਲੇ ਦੋਸ਼ੀਆਂ ਖਿਲਾਫ ਧਾਰਾਵਾਂ ਬਦਲ ਕੇ ਸਖਤ ਕਾਰਵਾਈ ਕੀਤੀ ਜਾਵੇ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ: ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਡੀਐੱਸਪੀ ਬਰਨਾਲਾ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਸਹੁਰੇ ਦੇ ਖਿਲਾਫ ਧਾਰਾ 306,120 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। 5 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਜਿਸ 'ਚ 4 ਲੋਕਾਂ ਨੂੰ ਫਿਲਹਾਲ ਗ੍ਰਿਫਤਾਰ ਕਰ ਲਿਆ ਗਿਆ ਹੈ। ਅੱਜ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਆਪਣੀਆਂ ਕੁਝ ਮੰਗਾਂ ਨੂੰ ਲੈ ਕੇ ਥਾਣੇ ਦਾ ਘਿਰਾਓ ਕੀਤਾ ਸੀ। ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਇਕ ਕੁਇੰਟਰ ਗੰਨੇ ਦੇ ਬੀਜ ਦੀ ਵਰਤੋਂ ਕਰਕੇ 400 ਕੁਇੰਟਲ ਗੰਨੇ ਦੀ ਪੈਦਾਵਾਰ ਕਰ ਰਿਹੈ ਇਹ ਕਿਸਾਨ