ਬਰਨਾਲਾ: ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਲੈਕੇ ਹੁਣ ਤੱਕ ਵੱਖ ਵੱਖ ਵਰਗਾਂ ਦੇ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਖਿਲਾਫ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ, ਤਾਂ ਜੋ ਉਹਨਾਂ ਦੀਆਂ ਮੰਗਾਂ ਦੀ ਪੂਰਤੀ ਕੀਤੀ ਜਾਵੇ। ਮੁਲਾਜ਼ਮਾਂ ਦੇ ਹੱਕ ਉਹਨਾਂ ਨੂੰ ਮਿਲ ਸਕਣ। ਇਸੇ ਲੜੀ ਵਿਚ ਗੱਲ ਕੀਤੀ ਜਾਵੇ ਤਾਂ ਇਕ ਹੋਰ ਨਾਮ ਹੈ ਮਨਿਸਟਰੀਅਲ ਸਰਵਿਸਿਜ਼ ਮੁਲਾਜ਼ਮ ਯੂਨੀਅਨ ਦਾ ਜਿੰਨਾ ਵੱਲੋਂ ਪੰਜਾਬ ਚੰਡੀਗੜ੍ਹ ਯੂਟੀ ਮੁਲਾਜਮ ਯੂਨੀਅਨ ਦੇ ਸੱਦੇ 'ਤੇ ਬੀਤੇ ਦਿਨ ਬਰਨਾਲਾ ਸ਼ਹਿਰ ਵਿੱਚ ਰੋਸ ਮਾਰਚ ਕੱਢ ਕੇ ਡੀਸੀ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ।
ਬਾਜ਼ਾਰਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਮਾਰਚ: ਇਸ ਸੰਘਰਸ਼ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਨੂੰ ਮੰਗਾਂ ਨਾ ਮੰਨਣ ਸਬੰਧੀ ਚੇਤਾਵਨੀ ਵੀ ਦਿੱਤੀ ਹੈ ਕਿ ਜੇਕਰ ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਲੰਮੇ ਸਮੇਂ ਤੱਕ ਵੀ ਚੱਲ ਸਕਦਾ ਹੈ। ਦਰਅਸਲ ਮੁਲਾਜਮਾਂ ਤੇ ਪੈਨਸ਼ਨਰਾਂ ਵਲੋਂ ਬਰਨਾਲਾ ਦੇ ਦਾਣਾ ਮੰਡੀ ਤੋਂ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਸਾਰੇ ਬਾਜ਼ਾਰਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਇਹ ਮਾਰਚ ਕੱਢਣ ਉਪਰੰਤ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਦੇਸ਼ ਧਰਨਾ ਦਿੱਤਾ।
ਇਹ ਵੀ ਪੜ੍ਹੋ : Bhagwant Mann Visit Hyderabad: ਤੇਲੰਗਾਨਾ ਦੇ ਸਿੰਚਾਈ ਸੁਧਾਰਾਂ ਦਾ ਅਧਿਐਨ ਕਰਨ ਲਈ ਹੈਦਰਾਬਾਦ ਪਹੁੰਚੇ ਸੀਐਮ ਮਾਨ
ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ: ਇਸ ਮੌਕੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਨਾਲ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਸਾਡੀ ਸੁਣਵਾਈ ਨਹੀਂ ਹੋਈ। ਹੋਰਨਾਂ ਸਰਕਾਰਾਂ ਤੋਂ ਬਾਅਦ ਸਾਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਉਮੀਦ ਸੀ। ਹਰ ਸਰਕਾਰ ਲੋਕਾਂ ਨਾਲ ਵਾਅਦਾ ਖਿਲਾਫੀ ਕਰਦੀ ਆਈ ਹੈ। ਆਮ ਆਦਮੀ ਪਾਰਟੀ ਨੇ ਵੀ ਅਜਿਹਾ ਹੀ ਕੀਤਾ ਹੈ। ਮੁਲਾਜ਼ਮ ਪੈਨਸ਼ਨਰਾਂ ਨੂੰ ਪੇਅ ਕਮਿਸ਼ਨ ਲਾਗੂ ਨਹੀਂ ਕੀਤਾ ਜਾ ਰਿਹਾ। ਕਾਂਗਰਸ ਸਰਕਾਰ ਦੇ ਅੰਤਿਮ ਸਮੇਂ ਤਤਕਾਲੀ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਸਾਡਾ ਨੇ ਕਮਿਸ਼ਨ ਰੱਦ ਕਰ ਗਿਆ। ਜਿਸਦਾ ਉਸਨੂੰ ਖਮਿਆਜ਼ਾ ਭੁਗਤਣਾ ਪਿਆ। ਉਹਨਾਂ ਕਿਹਾ ਕਿ ਇਸ ਸਰਕਾਰ ਨੂੰ ਵੀ ਸਾਡੀ ਚੇਤਾਵਨੀ ਦਿੱਤੀ ਹੋਈ ਹੈ ਮੁਲਾਜ਼ਮਾਂ ਦਾ ਵੋਟ ਬੈਂਕ ਪੈਂਤੀ ਲੱਖ ਬਣਦਾ ਹੈ। ਜਿਸ ਵੀ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਿਸਦਾ ਨੁਕਸਾਨ ਝੱਲਣਾ ਪੈ ਰਿਹਾ ਹੈ।
19 ਫਰਵਰੀ ਨੂੰ ਸਰਕਾਰ ਵਿਰੁੱਧ ਪ੍ਰਦਰਸ਼ਨ: ਉਹਨਾਂ ਕਿਹਾ ਕਿ ਇਹ ਸਰਕਾਰ ਵੀ ਹੋਰਾਂ ਸਰਕਾਰਾਂ ਵਾਂਗ ਸਾਡੇ ਨਾਲ ਲੋਕਾਂ ਕਰ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦਾ ਪੇ ਕਮਿਸ਼ਨ ਅਤੇ ਡੀਏ ਕਿਸ਼ਤਾਂ ਦਾ ਬਕਾਇਆ ਤੁਰੰਤ ਜਾਰੀ ਕਰੇ। ਉਹਨਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮ ਪੈਨਸ਼ਨਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਵੀ ਅਜੇ ਤੱਕ ਕਿਸੇ ਵੀ ਮੰਗ ਪ੍ਰਤੀ ਕੋਈ ਹੁੰਗਾਰਾ ਨਹੀਂ ਦਿੱਤਾ। ਉਹਨਾਂ ਕਿਹਾ ਕਿ ਨਵੀਂ ਸਰਕਾਰ ਤੋਂ ਇਸ ਸੀ ਕਿ ਉਹ ਪੇ ਕਮੀਸ਼ਨ ਨੂੰ ਉਸ ਵੱਲੋਂ ਕੀਤੀਆਂ ਸਿਫ਼ਾਰਿਸ਼ਾਂ ਅਨੁਸਾਰ ਲਾਗੂ ਕਰੇਗੀ। ਪਰੰਤੂ ਨਵੀ ਪੰਜਾਬ ਸਰਕਾਰ ਨੇ ਕੁਝ ਨਹੀਂ ਕੀਤਾ। ਉਹਨਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ 19 ਫਰਵਰੀ ਨੂੰ ਪੰਜਾਬ ਯੂਟੀ ਮੁਲਾਜਮ ਤੇ ਪੈਨਸ਼ਨਰਜ ਸਾਂਝੇ ਫਰੰਟ ਵੱਲੋਂ ਚੰਡੀਗੜ੍ਹ ਦੀ 39 ਸੈਕਟਰ ਦੀ ਦਾਣਾ ਮੰਡੀ ਵਿਖੇ ਵੱਡੀ ਰੈਲੀ ਕਰਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਕਿ ਸਾਡੀ ਚੇਤਾਵਨੀ ਹੈ ਸਰਕਾਰ ਨੂੰ ਕਿ ਜੇਕਰ ਅਜੇ ਵੀ ਸਾਡੀ ਸੁਣਵਾਈ ਨਾ ਹੋਈ ਤਾਂ ਆਉਣ ਵਾਲੇ ਸਮੇਂ 'ਚ ਸਾਬਕਾ ਸਰਕਾਰਾਂ ਵਾਲਾ ਹਾਲ ਭਗਵੰਤ ਮਾਨ ਸਰਕਾਰ ਦਾ ਵੀ ਹੋਵੇਗਾ।