ਬਰਨਾਲਾ: ਪਿਛਲੇ ਕੁੱਝ ਦਿਨ ਪਹਿਲਾਂ ਚੰਡੀਗੜ੍ਹ ਵਿਖੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ ਸਰਪੰਚ ( sarpanch) ਅਤੇ ਕੁਝ ਹੋਰ ਲੋਕਾਂ ਵੱਲੋਂ ਭਾਰਤੀ ਜਨਤਾ ਪਾਰਟੀ (Bharatiya Janata Party) ਵਿੱਚ ਸ਼ਮੂਲੀਅਤ ਕੀਤੀ ਗਈ ਸੀ। ਇੰਨ੍ਹਾਂ ਵਿੱਚ ਬਰਨਾਲਾ ਦੇ ਪਿੰਡ ਚੰਨਣਵਾਲ ਦਾ ਮੌਜੂਦਾ ਐਸਸੀ ਸਰਪੰਚ ਬੂਟਾ ਸਿੰਘ ਵੀ ਮੌਜੂਦ ਸੀ। ਇਸ ਦੌਰਾਨ ਬੀਜੇਪੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਪਿੰਡ ਵਾਸੀਆਂ ਅਤੇ ਕਿਸਾਨਾਂ ਵੱਲੋਂ ਵੱਡੇ ਪੱਧਰ ‘ਤੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ ਅਤੇ ਬਾਈਕਾਟ ਦਾ ਐਲਾਨ ਕਰ ਦਿੱਤਾ ਸੀ। ਇਸਦਾ ਕਾਰਨ ਪਿੰਡ ਵਾਸੀਆਂ ਨੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਦੱਸਿਆ ਸੀ।
ਪ੍ਰੰਤੂ ਸਰਪੰਚ ਬੂਟਾ ਸਿੰਘ ਨੇ ਆਪਣੇ ਦੋ ਸਾਥੀ ਪੰਚਾਂ ਬਲਵੰਤ ਸਿੰਘ ਅਤੇ ਛੱਤਾ ਸਿੰਘ ਨੇ ਪਿੰਡ ਦੇ ਇਕੱਠ ਵਿੱਚ ਭਾਜਪਾ ਛੱਡਣ ਦਾ ਐਲਾਨ ਕਰਦਿਆਂ ਕਿਸਾਨਾਂ, ਮਜਦੂਰਾਂ ਦੇ ਹਿੱਤਾਂ ਲਈ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਸਰਪੰਚ ਬੂਟਾ ਸਿੰਘ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਕੁਝ ਲੋਕਾਂ ਵੱਲੋਂ ਮੈਨੂੰ ਅਤੇ ਮੇਰੇ ਸਾਥੀਆਂ ਨੂੰ ਗੁੰਮਰਾਹ ਕਰਕੇ ਬੀਜੇਪੀ ਵਿੱਚ ਸ਼ਾਮਿਲ ਕਰਵਾਇਆ ਗਿਆ ਸੀ ਜੋ ਕਿ ਸਾਡੀ ਇੱਕ ਵੱਡੀ ਭੁੱਲ ਸੀ। ਉਨ੍ਹਾਂ ਕਿਹਾ ਕਿੇ ਅੱਜ ਤੋਂ ਉਹ ਭਾਜਪਾ ਨਾਲ ਕੋਈ ਵੀ ਨਾਤਾ ਨਹੀਂ ਰੱਖਣਗੇ। ਉਨ੍ਹਾਂ ਕਿਹਾ ਕਿ ਹੁਣ ਉਹ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਿੱਚ ਸ਼ਾਮਿਲ ਹੋ ਕੇ ਕਿਸਾਨਾਂ,ਮਜ਼ਦੂਰਾਂ ਦੀ ਏਕਤਾ ਅਤੇ ਭਲਾਈ ਲਈ ਲਈ ਕੰਮ ਕਰਦੇ ਰਹਿਣਗੇ ਅਤੇ ਸਰਪੰਚ ਵਜੋਂ ਪਿੰਡ ਦੇ ਲੋਕਾਂ ਵੱਲੋਂ ਦਿੱਤੇ ਗਏ ਮਾਣ ਸਤਿਕਾਰ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਬੀਜੇਪੀ ਨੇ ਗੁੰਮਰਾਹ ਕਰਕੇ ਸਰਪੰਚ ਬੂਟਾ ਸਿੰਘ ਅਤੇ ਇਸਦੇ ਸਾਥੀਆ ਨੂੰ ਬੀਜੇਪੀ ਵਿੱਚ ਸ਼ਾਮਲ ਕਰ ਲਿਆ ਸੀ। ਪ੍ਰੰਤੂ ਅੱਜ ਸਰਪੰਚ ਨੂੰ ਖੇਤੀ ਕਾਨੂੰਨਾਂ (Agricultural laws) ਦੇ ਸੰਘਰਸ਼ ਬਾਰੇ ਸਮਝਾ ਆ ਗਿਆ ਹੈ। ਕਿਉਂਕਿ ਇਸ ਸੰਘਰਸ਼ ਵਿੱਚ ਸਾਡੇ 600 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਜਿਸ ਲਈ ਸਿੱਧੇ ਤੌਰ ਤੇ ਬੀਜੇਪੀ ਪਾਰਟੀ ਜਿੰਮੇਵਾਰ ਹੈ। ਇਸ ਗੱਲ ਤੋਂ ਪ੍ਰੇਰਿਤ ਹੁੰਦਿਆਂ ਸਰਪੰਚ ਬੂਟਾ ਸਿੰਘ ਨੇ ਬੀਜੇਪੀ ਛੱਡ ਕੇ ਬੀਕੇਯੂ ਕਾਦੀਆਂ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ, ਜਿਸਦਾ ਉਹ ਸਵਾਗਤ ਕਰਦੇ ਹਨ।
ਇਹ ਵੀ ਪੜ੍ਹੋ:LIVE UPDATE: ਪੰਜਾਬ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਚਰਨਜੀਤ ਚੰਨੀ 'ਤੇ ਲੱਗੀ ਮੋਹਰ