ਬਰਨਾਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ "ਖੇਡਾਂ ਵਤਨ ਪੰਜਾਬ ਦੀਆਂ " ਤਹਿਤ ਪੰਜਾਬ ਭਰ ਵਿੱਚ ਮਿਸ਼ਾਲ ਮਾਰਚ ਕੱਢ ਰਹੇ ਹਨ। ਇਹ ਮਸ਼ਾਲ ਮਾਰਚ ਅੱਜ ਮਾਨਸਾ ਜ਼ਿਲ੍ਹੇ ਤੋਂ ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋ ਕਲਾਂ ਵਿਖੇ ਪਹੁੰਚਿਆ। ਜਿੱਥੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਦੀ ਅਗਵਾਈ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਨੌਜਵਾਨਾਂ ਅਤੇ ਸਕੂਲੀ ਬੱਚਿਆਂ ਨੇ ਇੱਕ ਕਿਲੋਮੀਟਰ ਲੰਬਾ ਮਾਰਚ ਕੱਢ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਪਹੁੰਚ ਕੇ ਸੱਭਿਆਚਾਰਕ ਪ੍ਰੋਗਰਾਮ ਵੀ ਕੀਤਾ।
ਖੇਡਾਂ ਵੱਲ ਪ੍ਰੇਰਿਤ ਕਰਨ ਲਈ ਮਸ਼ਾਲ ਮਾਰਚ: ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਰਨਾਲਾ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਮਸ਼ਾਲ ਮਾਰਚ ਰਾਹੀਂ ਜਾਗਰੂਕ ਕੀਤਾ ਗਿਆ ਹੈ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ। ਅੱਜ ਦੂਜੇ ਪੜਾਅ ਤਹਿਤ ਖੇਡਾਂ ਵਤਨ ਪੰਜਾਬ ਦੀਆਂ ਦੀ ਮਸ਼ਾਲ ਦਾ ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋ ਕਲਾਂ ਪੁੱਜਣ ’ਤੇ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਮਸ਼ਾਲ ਮਾਰਚ ਦੇ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਹੈ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਅਤੇ ਖਿਡਾਰੀ ਖੇਡਾਂ ਵਿੱਚ ਭਾਗ ਲੈ ਸਕਣ। ਇਹ ਟਾਰਚ ਖਿਡਾਰੀਆਂ ਨੂੰ ਜਾਗਰੂਕ ਤੇ ਉਤਸ਼ਾਹਿਤ ਕਰੇਗੀ।
- India Post On Rakhi : ਭਾਰਤੀ ਡਾਕ ਵਿਭਾਗ ਵਲੋਂ ਰੱਖੜੀ ਦੀਆਂ ਖੁਸ਼ੀਆਂ ਨੂੰ ਕੀਤਾ ਗਿਆ ਦੁੱਗਣਾ, ਭਰਾਵਾਂ ਨੂੰ ਰੱਖੜੀ ਭੇਜਣ ਵਾਲੀਆਂ ਭੈਣਾਂ ਲਈ ਇਹ ਸੌਗਾਤ
- Flood in Punjab: ਨੰਗਲ ਦੇ ਪਿੰਡ ਹਰਸਾ ਬੇਲਾ 'ਚ ਡੰਗਾ ਲਗਾਉਣ ਦਾ ਕੰਮ ਸ਼ੁਰੂ, ਸਤਲੁਜ ਦਰਿਆ ਕਾਰਣ ਪਾਣੀ ਦੇ ਵਧੇ ਪੱਧਰ 'ਚ ਸਮਾਉਣ ਲੱਗਾ ਸੀ ਇਲਾਕਾ
- Punjab Cabinet Meeting: ਪੰਜਾਬ ਵਜ਼ਾਰਤ ਦੀ ਮੀਟਿੰਗ 'ਚ ਵੱਡਾ ਫੈਸਲਾ, ਸੀਐੱਮ ਸਮੇਤ ਬਾਕੀ ਮੰਤਰੀਆਂ ਦੀ ਗ੍ਰਾਂਟ ਦੇ ਕੋਟੇ 'ਚ ਲੱਗਾ ਵੱਡਾ ਕੱਟ
ਨੌਜਵਾਨਾਂ ਨੂੰ ਮਾੜੀ ਸੰਗਤ ਤੋਂ ਬਚਣ ਦੀ ਅਪੀਲ: ਇਸ ਮੌਕੇ ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਮਸ਼ਾਲ ਮਾਰਚ ਭਦੌੜ ਹਲਕੇ ਵਿੱਚ ਪਹੁੰਚਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਦਾ ਧੰਨਵਾਦ ਕੀਤਾ। ਉਹਨਾਂ ਨੌਜਵਾਨਾਂ ਨੂੰ ਮਾੜੀ ਸੰਗਤ ਤੋਂ ਬਚਣ ਲਈ ਕਿਹਾ। ਨਸ਼ਿਆਂ ਵਰਗੀਆਂ ਅਲਾਮਤ ਤੋਂ ਨੌਜਵਾਨਾਂ ਨੂੰ ਬਚਾਉਣ ਦੇ ਮੰਤਵ ਨਾਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਸ ਵਿੱਚ ਪੰਜਾਬ ਦੇ ਨੌਜਵਾਨਾਂ ਨੇ ਵੱਡਾ ਮੁਕਾਮ ਹਾਸਿਲ ਕੀਤਾ ਹੈ। ਜਿੱਥੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ, ਉੱਥੇ ਹੀ ਆਪਣੀ ਸਿਹਤ ਦਾ ਨਿਰਮਾਣ ਕਰਨਗੇ। ਖੇਡਾਂ ਜੀਵਨ ਵਿੱਚ ਉਚਾਈਆਂ ਤੱਕ ਪਹੁੰਚਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।