ETV Bharat / state

ਭਾਜਪਾ ‘ਚ ਸ਼ਾਮਲ ਹੋਣ ਵਾਲੇ ਸਰਪੰਚ ਤੇ ਪੰਚਾਂ ਖਿਲਾਫ਼ ਪਿੰਡ ਦੇ ਲੋਕਾਂ ਨੇ ਚੁੱਕਿਆ ਵੱਡਾ ਕਦਮ

ਬਰਨਾਲਾ ਦੇ ਪਿੰਡ ਚੰਨਣਵਾਲਾ ਦਾ ਮੌਜੂਦਾ ਸਰਪੰਚ, 3 ਪੰਚਾਂ ਸਮੇਤ ਕੁੱਲ਼ 12 ਲੋਕ ਬੀਤੇ ਦਿਨੀਂ ਭਾਜਪਾ (BJP) ਵਿੱਚ ਸ਼ਾਮਿਲ ਗਏ ਸਨ। ਉਨ੍ਹਾਂ ਦੇ ਸ਼ਾਮਿਲ ਹੋਣ ਨੂੰ ਲੈਕੇ ਪਿੰਡ ਦੇ ਲੋਕਾਂ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸਦੇ ਨਾਲ ਹੀ ਲੋਕਾਂ ਨੇ ਮਤਾ ਪਾਸ ਕਰਕੇ ਸਰਪੰਚ (sarpanch) ਅਤੇ ਪੰਚਾਂ (panches) ਨੂੰ ਬਰਖਾਸਤ ਕਰ ਦਿੱਤਾ ਹੈ।

ਭਾਜਪਾ ‘ਚ ਸ਼ਾਮਿਲ ਹੋਣ ਵਾਲੇ ਸਰਪੰਚ ਤੇ ਪੰਚਾਂ ਖਿਲਾਫ਼ ਪਿੰਡ ਦੇ ਲੋਕਾਂ ਨੇ ਚੁੱਕਿਆ ਵੱਡਾ ਕਦਮ

author img

By

Published : Sep 14, 2021, 8:28 PM IST

ਬਰਨਾਲਾ: ਜ਼ਿਲ੍ਹੇ ਦੇ ਪਿੰਡ ਚੰਨਣਵਾਲ ਦੇ ਮੌਜੂਦਾ ਸਰਪੰਚ ਨੇ ਆਪਣੇ 3 ਪੰਚਾਂ ਸਮੇਤ ਕੁੱਲ 12 ਲੋਕਾਂ ਨੇ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ (Bharatiya Janata Party) ਵਿੱਚ ਸ਼ਮੂਲੀਅਤ ਕਰ ਲਈ ਸੀ। ਉਨ੍ਹਾਂ ਦਾ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸਮੁੱਚੇ ਚੰਨਣਵਾਲ ਪਿੰਡ ਦੇ ਲੋਕਾਂ ਵੱਲੋਂ ਸਰਪੰਚ ਅਤੇ ਬੀਜੇਪੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿਰੁੱਧ ਰੋਸ ਜ਼ਾਹਿਰ ਕੀਤਾ ਹੈ।

ਪਿੰਡ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਨਾਲ ਜੁੜੇ ਕਿਸਾਨਾਂ ਤੋਂ ਇਲਾਵਾ ਪਿੰਡ ਵਾਸੀ ਇਕੱਠੇ ਹੋਏ। ਇਕੱਠੇ ਹੋਏ ਲੋਕਾਂ ਵਲੋਂ ਗੁਰਦੁਆਰਾ ਸਾਹਿਬ ਵਿੱਚ ਵੱਡਾ ਇਕੱਠ ਰੱਖਿਆ ਗਿਆ ਜਿੱਥੇ ਪਿੰਡ ਦੇ ਲੋਕਾਂ ਨੇ ਇੱਕ ਮਤਾ ਪਾਸ ਕਰਕੇ ਬੀਜੇਪੀ ਵਿੱਚ ਸ਼ਾਮਿਲ ਹੋਏ ਸਰਪੰਚ ਅਤੇ ਪੰਚਾਂ ਨੂੰ ਬਰਖਾਸਤ ਕੀਤਾ ਗਿਆ। ਉੱਥੇ ਪਿੰਡ ਦੇ ਲੋਕਾਂ ਨੇ ਬੀਜੇਪੀ ਵਿੱਚ ਸ਼ਾਮਿਲ ਹੋਏ ਸਮੁੱਚੇ ਲੋਕਾਂ ਦੇ ਬਾਈਕਾਟ ਦਾ ਵੀ ਐਲਾਨ ਕਰ ਦਿੱਤਾ। ਰੋਸ ਜ਼ਾਹਿਰ ਕਰਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਭਰ ਦੇ ਕਿਸਾਨ ਸੰਘਰਸ਼ ਕਰ ਰਹੇ ਹਨ ਅਤੇ 600 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉੱਥੇ ਅਜਿਹੇ ਮੌਕੇ ਬੀਜੇਪੀ ਵਿੱਚ ਸ਼ਾਮਿਲ ਹੋ ਕੇ ਪੰਚਾਇਤ ਨੇ ਕਿਸਾਨ ਵਿਰੋਧੀ ਕੰਮ ਕੀਤਾ ਹੈ। ਜਿਸ ਕਰਕੇ ਇਨ੍ਹਾਂ ਦਾ ਬਾਈਕਾਟ ਕੀਤਾ ਗਿਆ ਹੈ। ਪਿੰਡ ਵਿੱਚ ਪੈਦਾ ਹੋਏ ਤਣਾਅ ਕਾਰਨ ਸਵੇਰ ਤੋਂ ਹੀ ਚੰਨਣਵਾਲ ਵਿਖੇ ਭਾਰੀ ਪੁਲਿਸ ਬਲ ਵੀ ਤੈਨਾਨ ਕੀਤਾ ਗਿਆ।

ਭਾਜਪਾ ‘ਚ ਸ਼ਾਮਿਲ ਹੋਣ ਵਾਲੇ ਸਰਪੰਚ ਤੇ ਪੰਚਾਂ ਖਿਲਾਫ਼ ਪਿੰਡ ਦੇ ਲੋਕਾਂ ਨੇ ਚੁੱਕਿਆ ਵੱਡਾ ਕਦਮ

ਇਸ ਮਾਮਲੇ ਉੱਤੇ ਜਾਣਕਾਰੀ ਦਿੰਦੇ ਹੋਏ ਪਿੰਡ ਚੰਨਣਵਾਲ ਦੇ ਰਹਿਣ ਵਾਲੇ ਲੋਕਾਂ ਦਲਵੀਰ ਸਿੰਘ, ਗੁਰਜੰਟ ਸਿੰਘ, ਹਰਜੀਤ ਸਿੰਘ ਨੇ ਕਿਹਾ ਕਿ ਪਿੰਡ ਦੇ ਮੌਜੂਦਾ ਸਰਪੰਚ ਬੂਟਾ ਸਿੰਘ ਅਤੇ ਪਿੰਡ ਦੇ ਹੀ 3 ਪੰਚਾਂ ਸਹਿਤ ਪਿੰਡ ਦੇ 12 ਲੋਕ ਬੀਤੇ ਕੱਲ ਚੰਡੀਗੜ੍ਹ ਵਿੱਚ ਭਾਜਪਾ ਆਗੂ ਹਰਜੀਤ ਗਰੇਵਾਲ (BJP leader Harjeet Grewal) ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਜਿਸਨੂੰ ਪਿੰਡ ਵਾਸੀਆਂ ਵਲੋਂ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਭਾਰਤੀਆ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵਲੋਂ ਜੋ ਖੇਤੀ ਕਾਨੂੰਨ ਕਿਸਾਨਾਂ ਉੱਤੇ ਥੋਪੇ ਗਏ ਹਨ, ਉਸਦਾ ਵਿਰੋਧ ਲਗਾਤਾਰ ਕਿਸਾਨਾਂ ਵਲੋਂ ਕੀਤਾ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਇੱਕ ਵਿਅਕਤੀ ਜੋ ਕਿ ਬੀਤੇ ਕੱਲ ਭਾਜਪਾ ਵਿੱਚ ਸ਼ਾਮਿਲ ਹੋਣ ਲਈ ਗਏ ਸਨ, ਉਹ ਪਿੰਡ ਦੇ ਸਾਹਮਣੇ ਆਕੇ ਮਾਫੀ ਮੰਗ ਚੁੱਕੇ ਹੈ ਅਤੇ ਉਨ੍ਹਾਂ ਮਾਫ ਕਰ ਦਿੱਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਪਿੰਡ ਵਾਸੀਆਂ ਦੁਆਰਾ ਸਰਪੰਚ ਬੂਟਾ ਸਿੰਘ ਨੂੰ ਪਿੰਡ ਦੇ ਸਾਹਮਣੇ ਆ ਕੇ ਗੱਲ ਕਰਨ ਲਈ ਕਿਹਾ ਤਾਂ ਬੂਟਾ ਸਿੰਘ ਨੇ ਪਿੰਡ ਦੇ ਲੋਕਾਂ ਦੇ ਸਾਹਮਣੇ ਆਉਣ ਤੋਂ ਸਪੱਸ਼ਟ ਰੂਪ ‘ਚ ਮਨਾ ਕਰ ਦਿੱਤਾ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਸਾਰੇ ਲੋਕਾਂ ਵੱਲੋਂ ਸਹਿਮਤ ਹੋਕੇ ਪਿੰਡ ਦੀ ਪੰਚਾਇਤ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ ਅਤੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਰਪੰਚ, ਪੰਚਾਇਤਾਂ ਅਤੇ ਹੋਰ ਲੋਕਾਂ ਦਾ ਪਿੰਡ ਦੇ ਲੋਕਾਂ ਨੇ ਪੂਰਨ ਰੂਪ ਨਾਲ ਬਾਈਕਾਟ ਕਰ ਦਿੱਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਕਿਸੇ ਵੀ ਵਿਅਕਤੀ ਦੇ ਨਾਲ ਪਿੰਡ ਦੇ ਲੋਕ ਕਿਸੇ ਵੀ ਤਰ੍ਹਾਂ ਦੇ ਸਬੰਧ ਨਹੀਂ ਰੱਖਾਂਗੇ ਅਤੇ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਵਿਕਤੀਆਂ ਦੇ ਸੁਖ-ਦੁੱਖ ਵਿੱਚ ਪਿੰਡ ਦਾ ਕੋਈ ਵੀ ਵਿਅਕਤੀ ਨਹੀਂ ਜਾਵੇਗਾ ਅਤੇ ਉਨ੍ਹਾਂ ਲੋਕਾਂ ਦੇ ਘਰਾਂ ਵਿੱਚ ਗੁਰਦੁਆਰਾ ਸਾਹਿਬ ਦੇ ਕੋਈ ਵੀ ਪਾਠੀ ਪਾਠ ਨਹੀਂ ਕਰਨਗੇ।

ਇਹ ਵੀ ਪੜ੍ਹੋ:ਕਿਸਾਨਾਂ ਦਾ ਇੱਕ ਹੋਰ ਵੱਡਾ ਧਮਾਕਾ, ਮੁੜ ਲੱਗੇਗੀ ਕਿਸਾਨ ਸੰਸਦ

ETV Bharat Logo

Copyright © 2024 Ushodaya Enterprises Pvt. Ltd., All Rights Reserved.