ETV Bharat / state

ਚੋਰੀ ਕਰਨ ਆਏ ਚੋਰਾਂ ਵਲੋਂ ਘਰ 'ਚ ਦਾਖ਼ਲ ਹੋ ਕੇ ਮਹਿਲਾ ਦਾ ਕੀਤਾ ਕਤਲ - killed the woman

ਲੁੱਟ ਅਤੇ ਕਤਲ ਦੀਆਂ ਵਾਰਦਾਤਾਂ ਸੂਬੇ 'ਚ ਆਮ ਹੁੰਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ, ਜਿਥੇ ਲੁੱਟ ਦੀ ਨੀਅਤ ਨਾਲ ਘਰ ਵੜੇ ਚੋਰਾਂ ਨੇ ਮਹਿਲਾ ਦਾ ਕਤਲ ਕਰ ਦਿੱਤਾ।

ਮਹਿਲਾ ਦਾ ਕਤਲ
ਮਹਿਲਾ ਦਾ ਕਤਲ
author img

By

Published : Aug 2, 2023, 8:01 PM IST

ਘਰ 'ਚ ਦਾਖ਼ਲ ਹੋ ਕੇ ਮਹਿਲਾ ਦਾ ਕੀਤਾ ਕਤਲ

ਬਰਨਾਲਾ: ਇੱਕ ਪਾਸੇ ਸਰਕਾਰ ਤੇ ਪ੍ਰਸ਼ਾਸਨ ਸੂਬੇ ਦੀ ਕਾਨੂੰਨ ਵਿਵਸਥਾ ਸਹੀ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦਾ ਤਾਂ ਦੂਜੇ ਪਾਸੇ ਨਿੱਤ ਦਿਨ ਹੋ ਰਹੀਆਂ ਵਾਰਦਾਤਾਂ ਇੰਨ੍ਹਾਂ ਦਾਅਵਿਆਂ ਦਾ ਨੱਕ ਚਿੜਾ ਰਹੀਆਂ ਹਨ। ਮਾਮਲਾ ਸ਼ਹਿਰ ਬਰਨਾਲਾ ਦੇ ਸੇਖਾ ਰੋਡ 'ਤੇ ਗਲੀ ਨੰਬਰ 1 ਤੋਂ ਸਾਹਮਣੇ ਆਇਆ ਹੈ। ਜਿਥੇ ਦਿਨ ਦਿਹਾੜੇ ਦੋ ਲੁਟੇਰਿਆਂ ਨੇ ਰਿਹਾਇਸ਼ੀ ਇਲਾਕੇ ਦੇ ਇੱਕ ਘਰ ਵਿੱਚ ਲੁੱਟ-ਖੋਹ ਕਰਨ ਦੀ ਨੀਅਤ ਨਾਲ ਦਾਖ਼ਲ ਹੋ ਕੇ ਘਰ ਵਿੱਚ ਮੌਜੂਦ ਔਰਤ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਤੇ ਜਾਂਚ ਲਈ ਟੀਮਾਂ ਨਾਲ ਮੌਕੇ 'ਤੇ ਪਹੁੰਚ ਗਈ।

ਲੁੱਟ ਦੀ ਨੀਅਤ ਨਾਲ ਕਤਲ: ਉਧਰ ਕਤਲ ਵਰਗੀ ਘਟਨਾ ਦਾ ਪਤਾ ਲੱਗਦਿਆਂ ਹੀ ਸ਼ਹਿਰ ਵਿੱਚ ਸਹਿਮ ਦਾ ਮਾਹੌਲ ਫੈਲ ਗਿਆ। ਘਟਨਾ ਸਥਾਨ 'ਤੇ ਪਹੁੰਚੀ ਬਰਨਾਲਾ ਪੁਲਿਸ ਵੱਲੋਂ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰਿਆਂ ਦੀ ਵੀ ਤਲਾਸ਼ੀ ਲਈ ਗਈ ਹੈ। ਘਟਨਾ ਦੌਰਾਨ ਦੋ ਵਿਅਕਤੀ ਘਰ 'ਚ ਦਾਖਲ ਹੁੰਦੇ ਦੇਖੇ ਗਏ ਹਨ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋ ਲੁਟੇਰੇ ਲੁੱਟ ਦੀ ਨੀਅਤ ਨਾਲ ਘਰ ਵਿੱਚ ਦਾਖਲ ਹੋਏ ਸਨ। ਲੁਟੇਰਿਆਂ ਵੱਲੋਂ ਘਰ ਵਿੱਚ ਮੌਜੂਦ ਔਰਤ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ।

ਜਾਂਚ 'ਚ ਜੁਟੀ ਪੁਲਿਸ: ਇਸ ਸਾਰੀ ਘਟਨਾ ਦੀ ਜਾਂਚ ਕਰ ਰਹੇ ਬਰਨਾਲਾ ਪੁਲਿਸ ਪ੍ਰਸ਼ਾਸਨ ਦੇ ਡੀਐਸਪੀ ਸਤਬੀਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਬਰਨਾਲਾ ਦੇ ਸੇਖਾ ਰੋਡ ਦੀ ਗਲੀ ਨੰਬਰ 1 ਵਿੱਚ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਦੋ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਮਕਸਦ ਨਾਲ ਇਕ ਘਰ 'ਚ ਦਾਖਲ ਹੋਏ। ਜਿਸਦੀ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ ਸਾਹਮਣੇ ਆਈ ਹੈ, ਜਿਸ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਲਦ ਲੁਟੇਰੇ ਕੀਤੇ ਜਾਣਗੇ ਕਾਬੂ: ਡੀਐਸਪੀ ਸਤਵੀਰ ਸਿੰਘ ਨੇ ਕਿਹਾ ਕਿ ਲੁੱਟ ਦੌਰਾਨ ਘਰ ਵਿੱਚ ਮੌਜੂਦ ਔਰਤ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਘਰ 'ਚ ਕੁੱਟਮਾਰ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਪੂਰੀ ਮੁਸਤੈਦੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.