ਬਰਨਾਲਾ: 2022ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ। ਉੱਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਆਪੋ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿੱਚ ਧੜੇਬੰਦੀ ਵੀ ਵੱਡੇ ਪੱਧਰ 'ਤੇ ਬਣੀ ਹੈ। ਪੰਜਾਬ ਆਮ ਵਲੰਟੀਅਰ ਭਗਵੰਤ ਮਾਨ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੀ ਮੰਗ ਕਰ ਰਹੇ ਹਨ। ਪਰ ਪਾਰਟੀ ਵੱਲੋਂ ਇਸ ਬਾਬਤ ਕੋਈ ਫ਼ੈਸਲਾ ਨਹੀਂ ਲਿਆ ਜਾ ਰਿਹਾ। ਆਮ ਆਦਮੀ ਪਾਰਟੀ ਦੇ ਅੰਦਰੂਨੀ ਮਾਮਲਿਆਂ ਸੰਬੰਧੀ ਵਿਧਾਨ ਸਭਾ ਹਲਕਾ ਭਦੌੜ ਤੋਂ ਬਾਗੀ ਵਿਧਾਇਕ ਪਿਰਮਲ ਸਿੰਘ ਧੌਲਾ ਨੇ "ਈਟੀਵੀ ਭਾਰਤ" ਨੂੰ ਵਿਸ਼ੇਸ਼ ਤੌਰ 'ਤੇ ਗੱਲਬਾਤ ਕੀਤੀ।
ਉਸ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ। ਇਸੇ ਕਾਰਨ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿੱਚ ਆਪਣਾ ਭਵਿੱਖ ਤਲਾਸ਼ਨਾ ਪਿਆ। ਵਿਧਾਇਕ ਪਿਰਮਲ ਸਿੰਘ ਨੇ ਕਿਹਾ ਕਿ ਬਾਹਰਲੀਆਂ ਪਾਰਟੀਆਂ ਤੋਂ ਆ ਰਹੇ ਲੀਡਰਾਂ ਨੂੰ ਆਮ ਆਦਮੀ ਪਾਰਟੀ ਤਵੱਜੋ ਦੇ ਰਹੀ ਹੈ। 2017ਚੋਣਾਂ ਮੌਕੇ ਵੀ ਪਾਰਟੀ 'ਤੇ ਟਿਕਟਾਂ ਵੇਚਣ ਦੇ ਦੋਸ਼ ਲੱਗੇ ਸਨ। ਜੋ ਵੱਖ ਵੱਖ ਹਲਕਿਆਂ ਦੇ ਲੀਡਰਾਂ ਵੱਲੋਂ ਬਕਾਇਦਾ ਸਬੂਤ ਪੇਸ਼ ਕੀਤੇ ਗਏ ਸਨ।
ਜਦਕਿ ਨਿੱਜੀ ਤੌਰ 'ਤੇ ਉਨ੍ਹਾਂ ਨੂੰ ਟਿਕਟਾਂ ਦੀ ਖ਼ਰੀਦ ਵੇਚ ਬਾਰੇ ਕੁੱਝ ਨਹੀਂ ਪਤਾ ਸੀ। ਭਗਵੰਤ ਮਾਨ ਮੁੱਖ ਮੰਤਰੀ ਨਾ ਬਣਾਏ ਜਾਣ 'ਤੇ ਪੰਜਾਬ ਸਬੰਧੀ ਅਰਵਿੰਦ ਕੇਜਰੀਵਾਲ ਦੀ ਨੀਤੀ 'ਤੇ ਵਿਧਾਇਕ ਪਿਰਮਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਪ੍ਰਤੀ ਨੀਅਤ ਬੇਈਮਾਨੀ ਵਾਲੀ ਹੈ। ਉਨ੍ਹਾਂ ਦਾ ਮੁੱਖ ਮੰਤਵ ਪੰਜਾਬ ਦੇ ਐਨ.ਆਰ.ਆਈਜ਼ ਤੋਂ ਪੈਸਾ ਲੁੱਟਣਾ ਹੈ ਨਾ ਕਿ ਪੰਜਾਬ ਦਾ ਭਲਾ ਕਰਨਾ ਹੈ। ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਚੱਲ ਰਹੀ ਧੜੇਬੰਦੀ 'ਤੇ ਉਨ੍ਹਾਂ ਕਿਹਾ ਕਿ ਜਲਦ ਹੀ ਇਹ ਮਾਮਲਾ ਕੁੱਝ ਦਿਨਾਂ ਵਿੱਚ ਪਾਰਟੀ ਵੱਲੋਂ ਸੁਲਝਾ ਲਿਆ ਜਾਵੇਗਾ।
ਇਹ ਵੀ ਪੜ੍ਹੋ:- ਕੀ ਹੋਵੇਗਾ ਪੰਜਾਬ ਕਾਂਗਰਸ ਦਾ ਭਵਿੱਖ ? ਵੇਖੋ ਖਾਸ ਰਿਪੋਰਟ