ਬਰਨਾਲਾ: ਟਰਾਈਡੈਂਟ ਗਰੁੱਪ (Trident Group) ਵੱਲੋਂ ਜ਼ਿਲ੍ਹਾ ਬਰਨਾਲਾ ’ਚ ਕੋਰੋਨਾ ਖ਼ਿਲਾਫ਼ ਲੜਾਈ ਲੜਨ ਲਈ 100 ਆਕਸੀਜਨ ਕਨਸਨਟ੍ਰੈਟਰ (Oxygen concentrator) ਸਿਲੰਡਰ ਦਿੱਤੇ ਗਏ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਇਨ੍ਹਾਂ ਵਿਚੋਂ ਜ਼ਿਲ੍ਹਾ ਬਰਨਾਲਾ ਅਤੇ ਫਤਿਹਗੜ੍ਹ ਸਾਹਿਬ ਨੂੰ 10-10, ਮੋਗਾ, ਕਪੂਰਥਲਾ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਨੂੰ 20-20 ਭੇਜੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਵੱਲੋਂ ਟਰਾਈਡੈਂਟ ਗਰੁੱਪ ਦੀ ਸ਼ਲਾਘਾ
ਉਧਰ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਟਰਾਈਡੈਂਟ ਗਰੁੱਪ (Trident Group) ਦੀ ਸ਼ਲਾਘਾ ਕਰਦਿਆਂ ਕਿਹਾ ਕੀ ਗਰੁੱਪ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਆਮ ਜਨਤਾ ਨੂੰ ਰਾਹਤ ਦੇਣ ਲਈ ਸਰਕਾਰ ਦਾ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਸਿਲੰਡਰ ਕੋਰੋਨਾ ਪੀੜਤਾਂ ਲਈ ਅਤਿ ਸਹਾਇ ਹਨ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਬ੍ਰੇਵ ਹਰਟ ਸੰਸਥਾ ਵੱਲੋਂ ਜ਼ਿਲ੍ਹਾ ਬਰਨਾਲਾ ਨੂੰ 23 ਆਕਸੀਜਨ ਕਨਸਨਟ੍ਰੈਟਰ ਸਿਲੰਡਰ (Oxygen concentrator) ਦਿੱਤੇ ਗਏ ਸਨ। ਇਹ ਸਾਰੇ ਸਿਲੰਡਰ ਲੋੜ ਅਨੁਸਾਰ ਵੱਖ-ਵੱਖ ਸਿਹਤ ਕੇਂਦਰਾਂ ਨੂੰ ਦਿੱਤੇ ਗਏ ਹਨ।
ਉਹਨਾਂ ਨੇ ਕਿਹਾ ਕਿ ਇਸੇ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਕਸੀਜਨ ਕਨਸਨਟ੍ਰੈਟਰ (Oxygen concentrator) ਸਿਲੰਡਰ ਬੈਂਕ ਵੀ ਬਣਾਇਆ ਗਿਆ ਹੈ, ਜਿੱਥੇ ਘਰਾਂ ’ਚ ਇਕਾਂਤਵਾਸ ’ਚ ਰਹਿ ਰਹੇ ਕੋਵਿਡ ਮਰੀਜ਼ਾਂ ਨੂੰ ਸਿਲੰਡਰ ਦਿੱਤਾ ਜਾਂਦਾ ਹੈ। ਘਰ ’ਚ ਰਹਿ ਰਹੇ ਮਰੀਜ਼ ਲਈ ਸਿਲੰਡਰ ਲੈਣ ਲਈ ਕੋਈ ਵੀ ਵਿਅਕਤੀ ਜ਼ਿਲ੍ਹਾ ਰੈਡ ਕ੍ਰਾਸ ਸੋਸਾਇਟੀ ਵਿਖੇ ਸੰਪਰਕ ਕਰ ਸਕਦਾ ਹੈ।
ਇਹ ਵੀ ਪੜੋ: ਚਾਕ ਕਲਾਕਾਰ ਨੇ ਆਪਣੀ ਕਲਾ ਜ਼ਰੀਏ ਮਿਲਖਾ ਸਿੰਘ ਲਈ ਕੀਤੀ ਅਰਦਾਸ