ਬਰਨਾਲਾ: ਟਰਾਈਡੈਂਟ ਗਰੁੱਪ (Trident Group) ਵੱਲੋਂ ਬਰਨਾਲਾ (Barnala) 'ਚ ਇਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਟਰਾਈਡੈਂਟ ਗਰੁੱਪ ਵੱਲੋਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਨੂੰ 150 ਆਕਸੀਜਨ ਕੰਸੇਨਟ੍ਰੇਟਰ ਦਿੱਤੇ ਗਏ। ਇਸ ਸਮਾਗਮ ਵਿੱਚ ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ (Deputy Commissioner of Barnala) ਕੁਮਾਰ ਸੌਰਭ ਰਾਜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਹ ਸਿਲੰਡਰ ਵੱਖ ਵੱਖ ਜ਼ਿਲ੍ਹਿਆਂ ਚੋਂ ਆਏ ਹੋਏ ਨੁਮਾਇੰਦਿਆਂ ਨੂੰ ਭੇਂਟ ਕੀਤੇ ਗਏ।
ਇਸ ਮੌਕੇ ਟ੍ਰਾਈਡੈਂਟ ਗਰੁੱਪ (Trident Group) ਦੇ ਅਧਿਕਾਰੀ ਗੁਰਲਵਲੀਨ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਜਦੋਂ ਵੀ ਕੋਈ ਕੁਦਰਤੀ ਆਫ਼ਤ ਆਉਂਦੀ ਹੈ। ਉਸ ਆਫ਼ਤ ਵਿੱਚ ਯੋਗਦਾਨ ਪਾਉਣ ਵਿਚ ਟਰਾਈਡੈਂਟ ਗਰੁੱਪ ਦਾ ਅਹਿਮ ਰੋਲ ਰਿਹਾ ਹੈ। ਕੋਰੋਨਾ ਮਹਾਂਵਰੀ ਦੌਰਾਨ ਦੁਨੀਆਂ ਭਰ ਵਿੱਚ ਆਈ ਇਸ ਆਫ਼ਤ ਨਾਲ ਨਜਿੱਠਣ ਲਈ ਇਹ ਉਪਰਾਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ (The third wave of the Corona epidemic) ਦਾ ਟਾਕਰਾ ਕਰਨ ਲਈ ਸਾਨੂੰ ਹੁਣੇ ਤੋਂ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਵੀ ਕੋਈ ਦੁੱਖ ਦੀ ਘੜੀ ਪੰਜਾਬ ਜਾਂ ਦੇਸ਼ ਵਾਸੀਆਂ ਤੇ ਆਉਂਦੀ ਹੈ ਤਾਂ ਟਰਾਈਡੈਂਟ ਗਰੁੱਪ ਹਰ ਮਦਦ ਲਈ ਅੱਗੇ ਆਉਂਦਾ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਟਰਾਈਡੈਂਟ ਗਰੁੱਪ (Trident Group) ਇਸ ਤਰ੍ਹਾਂ ਮਦਦ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਨੂੰ ਅੱਜ 150 ਆਕਸੀਜਨ ਕਨਸੰਟ੍ਰੇਟ ਕੀਤੇ ਗਏ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫਾ, ਇੰਨੇ ਫੀਸਦੀ ਮਿਲੇਗਾ ਡੀ.ਏ.