ਬਰਨਾਲਾ: ਡੀਜ਼ਲ ਅਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਹਰ ਵਰਗ ਦੁਖੀ ਹੈ। ਇਸੇ ਨੂੰ ਲੈ ਕੇ ਬਰਨਾਲਾ ਵਿਖੇ ਟਰੱਕ ਆਪ੍ਰੇਟਰਾਂ ਵਲੋਂ ਸੜਕਾਂ 'ਤੇ ਉਤਰ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਭਰ ਵਿੱਚ 22 ਜੂਨ ਤੋਂ ਟਰੱਕ ਅਪਰੇਟਰਾਂ ਦੀ ਹੜਤਾਲ ਚੱਲ ਰਹੀ ਹੈ। ਇਸੇ ਹੜਤਾਲ ਨੂੰ ਲੈ ਕੇ ਬਰਨਾਲਾ ਦੇ ਆਈਟੀਆਈ ਚੌਕ ਵਿੱਚ ਖੜ੍ਹ ਕੇ ਟਰੱਕ ਆਪ੍ਰੇਟਰਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਜਿੱਥੇ ਰੋਸ ਪ੍ਰਦਰਸ਼ਨ ਕੀਤਾ ਗਿਆ ਉਥੇ ਹੋਰ ਟਰੱਕਾਂ ਦੇ ਡਰਾਈਵਰਾਂ ਨੂੰ ਵੀ ਇਸ ਹੜਤਾਲ ਸਬੰਧੀ ਜਾਣੂ ਕਰਵਾ ਕੇ ਆਪਣਾ ਕੰਮ ਬੰਦ ਕਰਨ ਲਈ ਅਪੀਲ ਕੀਤੀ ਗਈ।
ਉਨ੍ਹਾਂ ਕਿਹਾ ਕਿ ਇਸ ਹੜਤਾਲ ਦੌਰਾਨ ਉਨ੍ਹਾਂ ਵੱਲੋਂ ਕੰਮਕਾਰ ਕਰ ਰਹੇ ਟਰੱਕਾਂ ਵਾਲਿਆਂ ਨੂੰ ਰੋਕ ਕੇ ਹੜਤਾਲ ਸਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਕੰਮ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ। ਹਰੇਕ ਟਰੱਕ ਡਰਾਈਵਰ ਵੱਲੋਂ ਉਨ੍ਹਾਂ ਨੂੰ ਹੜਤਾਲ ਵਿੱਚ ਸਮਰਥਨ ਦੇਣ ਦਾ ਵੀ ਭਰੋਸਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕਰੇ ਅਤੇ ਉਨ੍ਹਾਂ ਦੇ ਕਿਰਾਏ ਵਧਾਏ ਜਾਣ। ਉਨ੍ਹਾਂ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਅਤੇ ਉਨ੍ਹਾਂ ਦੇ ਕਿਰਾਏ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਕਰਨ ਦੀ ਮੰਗ ਕੀਤੀ। ਜਿੰਨਾ ਸਮਾਂ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜੋ: 'ਆਪ' ਵਰਕਰਾਂ ਨੇ ਕੱਚੇ ਅਧਿਆਪਕਾਂ ਨਾਲ ਮਿਲ ਘੇਰੀ ਸਿੱਖਿਆ ਮੰਤਰੀ ਦੀ ਕੋਠੀ