ਬਰਨਾਲਾ: ਪੰਜਾਬ ਵਿੱਚ ਬੀਤੇ ਕੱਲ੍ਹ ਅਧਿਆਪਕਾਂ ਦੀ ਭਰਤੀ ਲਈ PTET (ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ) ਟੈਸਟ ਪੰਜਾਬ ਭਰ ਵਿੱਚ ਲਿਆ ਗਿਆ। ਪਰ ਇਸ ਪ੍ਰੀਖਿਆ ਪ੍ਰਸ਼ਨ ਪੱਤਰ ਵਿੱਚ ਵੱਡੀ ਪੱਧਰ ’ਤੇ ਖਾਮੀਆਂ ਦੇਖਣ ਨੂੰ ਮਿਲੀਆਂ ਹਨ। ਬਰਨਾਲਾ ਮਾਸਟਰ ਕਾਡਰ ਵਿੱਚ ਸਮਾਜਿਕ ਸਿੱਖਿਆ ਵਿਸ਼ੇ ਦੀ ਪ੍ਰੀਖਿਆ ਹੋਈ। ਜਿਸ ਦਾ ਪੇਪਰ ਚਾਰ ਕਿਸਮਾਂ ਏ, ਬੀ, ਸੀ ਅਤੇ ਡੀ ਦਾ ਸੀ। ਚਾਰਾਂ ਪੇਪਰਾਂ ਵਿੱਚ ਸਹੀ ਉੱਤਰ ਬੋਲਡ ਕੀਤਾ ਹੋਇਆ ਸੀ। ਜਿਸ ਨਾਲ ਪ੍ਰੀਖਿਆ ਦੇਣ ਵਾਲੇ ਪ੍ਰਖਿਆਰਥੀਆਂ ਨੂੰ ਆਸਾਨੀ ਨਾਲ ਉੱਤਰ ਪਤਾ ਲੱਗ ਗਿਆ। ਇਸ ਵੱਡੀ ਖਾਮੀ ਨਾਲ ਇਸ ਟੈਸਟ ਦੀ ਪਾਰਦਰਸ਼ਤਾ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਨੇ ਮੀਡੀਆ ਸਾਹਮਣੇ ਪ੍ਰਸ਼ਨ ਪੱਤਰ ਸਬੰਧੀ ਇਤਰਾਜ਼ ਰੱਖੇ ਹਨ। ਪ੍ਰੀਖਿਆਰਥੀਆਂ ਨੇ ਇਸ ਪ੍ਰੀਖਿਆ ਨੂੰ ਰੱਦ ਕਰਕੇ ਮੁੜ ਟੈਸਟ ਲੈਣ ਦੀ ਮੰਗ ਕੀਤੀ ਹੈ।
-
ਪੇਪਰ ਲੀਕ..ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਨੇ. ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ.. ਪੰਜਾਬ ਦੇ TET ਦੇ ਪੇਪਰ ਚ ਹੋਈਆਂ ਲਾਪਰਵਾਹੀਆਂ -ਗੜਬੜੀਆਂ ਬਰਦਾਸ਼ਤ ਨਹੀਂ…ਮੇਰੇ ਵੱਲੋਂ ਪੁਲਿਸ ਨੂੰ ਤੁਰੰਤ ਦੋਸ਼ੀਆਂ ਦੀ ਗਿੑਫਤਾਰੀ ਦੇ ਨਿਰਦੇਸ਼ ..
— Bhagwant Mann (@BhagwantMann) March 13, 2023 " class="align-text-top noRightClick twitterSection" data="
">ਪੇਪਰ ਲੀਕ..ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਨੇ. ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ.. ਪੰਜਾਬ ਦੇ TET ਦੇ ਪੇਪਰ ਚ ਹੋਈਆਂ ਲਾਪਰਵਾਹੀਆਂ -ਗੜਬੜੀਆਂ ਬਰਦਾਸ਼ਤ ਨਹੀਂ…ਮੇਰੇ ਵੱਲੋਂ ਪੁਲਿਸ ਨੂੰ ਤੁਰੰਤ ਦੋਸ਼ੀਆਂ ਦੀ ਗਿੑਫਤਾਰੀ ਦੇ ਨਿਰਦੇਸ਼ ..
— Bhagwant Mann (@BhagwantMann) March 13, 2023ਪੇਪਰ ਲੀਕ..ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਨੇ. ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ.. ਪੰਜਾਬ ਦੇ TET ਦੇ ਪੇਪਰ ਚ ਹੋਈਆਂ ਲਾਪਰਵਾਹੀਆਂ -ਗੜਬੜੀਆਂ ਬਰਦਾਸ਼ਤ ਨਹੀਂ…ਮੇਰੇ ਵੱਲੋਂ ਪੁਲਿਸ ਨੂੰ ਤੁਰੰਤ ਦੋਸ਼ੀਆਂ ਦੀ ਗਿੑਫਤਾਰੀ ਦੇ ਨਿਰਦੇਸ਼ ..
— Bhagwant Mann (@BhagwantMann) March 13, 2023
ਕੀ ਹੈ ਪੂਰਾ ਮਾਮਲਾ? ਮਾਸਟਰ ਕੇਡਰ ਦੇ ਸਮਾਜਿਕ ਸਿੱਖਿਆ ਵਿਸ਼ੇ ਦੀ ਪ੍ਰੀਖਿਆ ਲਈ ਚਾਰ ਪ੍ਰਕਾਰ ਦੇ ਪੇਪਰ ਪਾਏ ਗਏ। ਜਿੰਨਾ ਵਿੱਚ ਏ,ਬੀ ,ਸੀ ਅਤੇ ਡੀ ਸੈੱਟ ਸਨ। ਕੁਲ 60 ਸਵਾਲਾਂ ਲਈਹਰੇਕ ਸਵਾਲ ਦੇ ਉੱਤਰ ਲਈ ਚਾਰ ਚਾਰ ਵਿਕਲਪ ਦਿੱਤੇ ਗਏ ਸਨ। ਜਿਨ੍ਹਾਂ ਵਿੱਚੋ ਕੋਈ ਇਕ ਢੁਕਵਾਂ ਉੱਤਰ ਬਣਦਾ ਸੀ। ਮਾਮਲਾ ਇਹ ਹੈ ਕਿ ਸਹੀ ਉੱਤਰ ਨੂੰ ਪਹਿਲਾਂ ਹੀ ਬੋਲਡ ਕੀਤਾ ਹੋਇਆ ਸੀ। ਜਿਸ ਤੋ ਹਰੇਕ ਵਿਦਿਆਰਥੀ ਨੂੰ ਸਹੀ ਉਤਰ ਅਸਾਨੀ ਨਾਲ ਪਤਾ ਲੱਗ ਜਾਵੇਗਾ। ਇਸ ਤਰ੍ਹਾਂ ਹੋਣ ਨਾਲ ਜਿੱਥੇ ਬਿਨਾਂ ਤਿਆਰੀ ਤੋ ਪ੍ਰੀਖਿਆ ਦੇਣ ਵਾਲੇ ਉਮੀਦਵਾਰ ਪਾਸ ਹੋਣਗੇ। ਜਿਸ ਕਾਰਨ ਬਿਨ੍ਹਾਂ ਤਿਆਰੀ ਤੋਂ ਪਾਸ ਹੋਣ ਵਾਲੇ ਉਮੀਦਵਾਰ ਮਿਹਨਤੀਆਂ ਵਿਦਿਆਰਥੀਆਂ ਦਾ ਹੱਕ ਮਾਰ ਲੈਣਗੇ। ਇਸਤੋਂ ਇਲਾਵਾ ਪ੍ਰੀਖਿਆਰਥੀਆਂ ਨੇ ਕਿਹਾ ਕਿ ਉਹਨਾਂ ਦੇ ਸੈਟ ਦੇ ਇੱਕੋ ਪੇਪਰ ਉਹਨਾਂ ਨੂੰ ਨਹੀਂ ਦਿੱਤੇ ਗਏ। ਜਿਸ ਕਰਕੇ ਉਹਨਾਂ ਦੇ ਪੇਪਰ ਨਾ ਚੈਕ ਹੋਣ ਦਾ ਵੀ ਖਦਸਾ ਹੈ। ਇਸ ਵਿੱਚ ਵੱਡੀ ਲਾਪਰਵਾਹੀ ਵਰਤੀ ਗਈ ਹੈ। ਇਹ ਮਾਮਲਾ ਉਹਨਾਂ ਦੇ ਭਵਿੱਖ ਨਾਲ ਖਿਲਵਾੜ ਹੈ ਅਤੇ ਉਹ ਮੰਗ ਕਰ ਰਹੇ ਹਨ ਕਿ ਇਹ ਪੇਪਰ ਦੁਬਾਰਾ ਲਿਆ ਜਾਵੇ।
ਐਕਸ਼ਨ ਮੋੜ ਵਿੱਚ ਸਿੱਖਿਆ ਮੰਤਰੀ ਸੀਐਮ ਹੋਏ ਸਖ਼ਤ : ਪੀਐਸ ਟੈਟ ਦੇ ਪੇਪਰ ਵਿੱਚ ਖਾਮੀਆਂ ਦੇ ਮਾਮਲੇ ਸਬੰਧੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਹਨਾਂ ਇਸ ਮਾਮਲੇ ਵਿੱਚ ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਗੱਲ ਆਖੀ ਹੈ। ਇਸ ਮਾਮਲੇ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੀ ਸਖ਼ਤ ਹੋਏ ਹਨ। ਉਹਨਾ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟਸ ਤੇ ਪੋਸਟ ਸੇਅਰ ਕਰਦਿਆਂ ਲਿਖਿਆ ਹੈ ਕਿ "ਪੇਪਰ ਲੀਕ..ਮਤਲਬ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਧੋਖਾ ਜਿਸ ਨਾਲ ਨੌਜਵਾਨਾਂ ਦੇ ਸੁਪਨੇ ਟੁੱਟ ਜਾਂਦੇ ਨੇ...ਸਾਡੀ ਸਰਕਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਉਮੀਦਾਂ ਦੀ ਸਰਕਾਰ ਹੈ.. ਪੰਜਾਬ ਦੇ TET ਦੇ ਪੇਪਰ 'ਚ ਹੋਈਆਂ ਲਾਪਰਵਾਹੀਆਂ-ਗੜਬੜੀਆਂ ਬਰਦਾਸ਼ਤ ਨਹੀਂ…ਮੇਰੇ ਵੱਲੋਂ ਪੁਲਿਸ ਨੂੰ ਤੁਰੰਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੇ ਨਿਰਦੇਸ਼"।
ਇਹ ਵੀ ਪੜ੍ਹੋ:- G20 Summit in Amritsar: G20 ਸੰਮੇਲਨ ਲਈ ਅੰਮ੍ਰਿਤਸਰ ਵਿੱਚ ਤਿਆਰੀਆਂ, ਫੁਲਕਾਰੀ ਸੰਸਥਾ ਨੇ ਸਜਾਇਆ ਏਅਰਪੋਰਟ