ETV Bharat / state

ਪੰਜਾਬ ਪੁਲਿਸ ਦਾ ਸ਼ਰਮਨਾਕ ਕਾਰਾ, 2 ਮੁਲਾਜ਼ਮਾਂ ਨੇ ਔਰਤ ਨਾਲ ਕੀਤਾ ਰੇਪ

author img

By

Published : Nov 21, 2019, 8:54 PM IST

ਜਦ ਰੱਖਿਆ ਕਰਨ ਵਾਲੇ ਹੀ ਸਾਡੇ ਦੁਸ਼ਮਣ ਬਣ ਜਾਣ ਤਾਂ ਆਮ ਨਾਗਰਿਕ ਕਿਸ ਤੋਂ ਆਪਣੀ ਸੁਰੱਖਿਆ ਦੀ ਉਮੀਦ ਕਰ ਸਕਦਾ ਹੈ। ਪੰਜਾਬ ਪੁਲਿਸ ਆਏ ਦਿਨ ਆਪਣੇ ਕਾਰਨਾਮਿਆਂ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਜ਼ਿਲ੍ਹਾ ਬਰਨਾਲਾ ਦੇ ਅਧੀਨ ਪੈਂਦੇ ਪਿੰਡ 'ਚ ਇੱਕ ਮਹਿਲਾ ਨੇ 2 ਪੁਲਿਸ ਮੁਲਾਜ਼ਮ 'ਤੇ ਇੱਕ ਵਿਅਕਤੀ 'ਤੇ ਜਬਰ-ਜਨਾਹ ਦੇ ਦੋਸ਼ ਲਾਏ ਹਨ।

ਫ਼ੋਟੋ।

ਬਰਨਾਲਾ: ਥਾਣਾ ਟੱਲੇਵਾਲ ਵਿੱਚ ਤੈਨਾਤ ਏਐੱਸਆਈ, ਸਿਪਾਹੀ ਅਤੇ ਇੱਕ ਹੋਰ ਵਿਅਕਤੀ 'ਤੇ ਇੱਕ ਮਹਿਲਾ ਨੇ ਜਬਰ ਜਨਾਹ ਕਰਨ ਦੇ ਦੋਸ਼ ਲਾਏ ਹਨ। ਮਹਿਲਾ ਦੇ ਦੋਸ਼ਾਂ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਏਐੱਸਆਈ, ਸਿਪਾਹੀ ਅਤੇ ਇੱਕ ਹੋਰ ਵਿਅਕਤੀ 'ਤੇ ਪਰਚਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ 'ਚ ਪੁਲਿਸ ਨੇ ਮੁੱਖ ਮੁਲਜ਼ਮ ਬਲਦੇਵ ਸਿੰਘ ਤੇ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਸਿਪਾਹੀ ਤਰੁਣ ਕੁਮਾਰ ਦੀ ਗ੍ਰਿਫ਼ਤਾਰੀ ਬਾਕੀ ਹੈ।

ਵੀਡੀਓ

ਇਸ ਮਾਮਲੇ ਵਿੱਚ ਪੀੜਤ ਮਹਿਲਾ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਹੋਏ ਇੱਕ ਝਗੜੇ ਦੇ ਮਾਮਲੇ ਵਿੱਚ ਉਨ੍ਹਾਂ ਦੇ ਰਿਸ਼ਤੇਦਾਰ ਪਟਿਆਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਸੀ। ਇਸ ਮਾਮਲੇ ਵਿੱਚ ਥਾਣਾ ਟੱਲੇਵਾਲ ਦੇ ਏਐਸਆਈ ਬਲਦੇਵ ਸਿੰਘ ਅਤੇ ਤਰੁਣ ਕੁਮਾਰ ਸਿਪਾਹੀ ਉਨ੍ਹਾਂ ਦੇ ਘਰ ਆਏ ਅਤੇ ਬਿਆਨ ਦਰਜ ਕਰਨ ਦਾ ਬਹਾਨਾ ਬਣਾ ਉਸ ਨੂੰ ਆਪਣੇ ਨਾਲ ਲੈ ਗਏ। ਇਸ ਦੌਰਾਨ ਗੱਡੀ ਵਿੱਚ ਇੱਕ ਹੋਰ ਵਿਅਕਤੀ ਹਾਜ਼ਰ ਸੀ।

ਇਸ ਤੋਂ ਬਾਅਦ ਵਾਪਸ ਪਰਤਦਿਆਂ ਹੋਇਆਂ ਪੁਲਿਸ ਮੁਲਾਜ਼ਮਾਂ ਨੇ ਸ਼ਰਾਬ ਪੀਤੀ। ਤਰੁਣ ਕੁਮਾਰ ਨੇ ਉਸ ਨਾਲ ਪਹਿਲਾਂ ਕੁੱਟਮਾਰ ਕੀਤੀ ਤੇ ਬਾਅਦ ਵਿੱਚ ਉਸ ਨਾਲ ਚਲਦੀ ਗੱਡੀ 'ਚ ਜਬਰ-ਜਨਾਹ ਕੀਤਾ। ਇਸ ਤੋਂ ਬਾਅਦ ਏਐੱਸਆਈ ਬਲਦੇਵ ਸਿੰਘ ਉਸ ਨੂੰ ਇੱਕ ਅਣਪਛਾਤੀ ਜਗ੍ਹਾ 'ਤੇ ਲੈ ਗਿਆ, ਜਿੱਥੇ ਉਸ ਨਾਲ ਜਬਰ-ਜਨਾਹ ਕੀਤਾ। ਇਸ ਘਟਨਾ ਤੋਂ ਬਾਅਦ ਮੁਲਜ਼ਮ ਪੁਲਿਸ ਵਾਲਿਆਂ ਨੇ ਉਸ ਨੂੰ ਧਮਕੀ ਵੀ ਦਿੱਤੀ ਕਿ ਉਹ ਕਿਸੇ ਨੂੰ ਇਸ ਬਾਰੇ ਨਾ ਦੱਸੇ। ਪੀੜਤ ਮਹਿਲਾ ਨੇ ਸਰਕਾਰ ਤੋਂ ਮੁਲਜ਼ਮ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।

ਪੀੜਤ ਔਰਤ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਬੇਟੀ ਨਾਲ ਪੁਲਿਸ ਮੁਲਾਜ਼ਮਾਂ ਨੇ ਧੱਕਾ ਕੀਤਾ ਹੈ। ਜਿਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਦੋਹਾਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ। ਇਸ ਮਾਮਲੇ ਸਬੰਧੀ ਬਰਨਾਲਾ ਦੇ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਪੀੜਤ ਮਹਿਲਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਦੋਸ਼ੀ ਏਐੱਸਆਈ, ਸਿਪਾਹੀ ਅਤੇ ਇੱਕ ਹੋਰ ਵਿਅਕਤੀ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਲਦੇਵ ਸਿੰਘ ਤੇ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂਕਿ ਸਿਪਾਹੀ ਤਰੁਣ ਕੁਮਾਰ ਦੀ ਗ੍ਰਿਫ਼ਤਾਰੀ ਬਾਕੀ ਹੈ।

Intro:ਬਰਨਾਲਾ।
ਥਾਣਾ ਟੱਲੇਵਾਲ ਵਿੱਚ ਤੈਨਾਤ ਇੱਕ ਏਐਸਆਈ ਅਤੇ ਸਿਪਾਹੀ ਸਮੇਤ ਇੱਕ ਹੋਰ ਵਿਅਕਤੀ ਵਲੋਂ ਇੱਕ ਔਰਤ ਨਾਲ ਬਲਾਤਕਾਰ ਕੀਤਾ ਗਿਆ। ਪੀੜਤ ਔਰਤ ਨੂੰ ਪੁਲੀਸ ਮੁਲਾਜ਼ਮ ਇੱਕ ਕੇਸ ਦੇ ਮਾਮਲੇ ਵਿੱਚ ਉਸਦੇ ਘਰ ਤੋਂ ਕਾਰ ਵਿੱਚ ਬਿਠਾ ਲਿਆਏ। ਜਿਸ ਦੌਰਾਨ ਔਰਤ ਨਾਲ ਬਲਾਤਕਾਰ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਪੁਲੀਸ ਨੇ ਇਸ ਮਾਮਲੇ ਵਿੱਚ ਦੋਸ਼ੀ ਦੋਵੇਂ ਪੁਲੀਸ ਮੁਲਾਜ਼ਮਾਂ ਸਮੇਤ ਇੱਕ ਹੋਰ ਦੋਸ਼ੀ ਵਿਰੁੱਧ ਪਰਚਾ ਦਰਜ਼ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। Body:ਬਰਨਾਲਾ ਦੇ ਥਾਣਾ ਟੱਲੇਵਾਲ ਵਿੱਚ ਤੈਨਾਤ ਦੋ ਪੁਲੀਸ ਮੁਲਾਜ਼ਮਾਂ ਸਮੇਤ ਇੱਕ ਹੋਰ ਵਿਅਕਤੀ ਵਲੋਂ ਇੱਕ ਔਰਤ ਨਾਲ ਬਲਾਤਕਾਰ ਦੀ ਘਟਨਾ ਨੂੰ ਅੰਜ਼ਾਮ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲੀਸ ਵਲੋਂ ਤਿੰਨੇ ਦੋਸ਼ੀਆਂ ਵਿਰੁੱਧ ਪਰਚਾ ਦਰਜ਼ ਕੀਤਾ ਗਿਆ ਹੈ। ਦੋਸ਼ੀ ਏਐਸਆਈ ਅਤੇ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਜੇਲ• ਭੇਜ ਦਿੱਤਾ ਗਿਆ ਹੈ, ਜਦੋਂਕਿ ਦੋਸ਼ੀ ਸਿਪਾਹੀ ਦੀ ਗ੍ਰਿਫ਼ਤਾਰੀ ਬਾਕੀ ਹੈ। ਜਿਸਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਮਾਮਲੇ ਵਿੱਚ ਪੀੜਤ ਔਰਤ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਹੋਏ ਝਗੜੇ ਦੇ ਮਾਮਲੇ ਵਿੱਚ ਉਹਨਾਂ ਦੇ ਰਿਸ਼ਤੇਦਾਰ ਪਟਿਆਲਾ ਵਿਖੇ ਦਾਖ਼ਲ ਹਨ। ਜਿਸਦੇ ਮਾਮਲੇ ਵਿੱਚ ਥਾਣਾ ਟੱਲੇਵਾਲ ਦੇ ਏਐਸਆਈ ਬਲਦੇਵ ਸਿੰਘ ਅਤੇ ਤਰੁਣ ਕੁਮਾਰ ਸਿਪਾਹੀ ਉਹਨਾਂ ਦੇ ਘਰ ਆਏ ਸਨ ਅਤੇ ਬਿਆਨ ਦਰਜ਼ ਕਰਨ ਦਾ ਬਹਾਨਾ ਲਗਾ ਕੇ ਆਪਣੀ ਗੱਡੀ ਵਿੱਚ ਬਿਠਾ ਕੇ ਲੈ ਗਏ। ਇਸ ਦੌਰਾਨ ਗੱਡੀ ਵਿੱਚ ਇੱਕ ਹੋਰ ਵਿਅਕਤੀ ਹਾਜ਼ਰ ਸਨ। ਇਸਤੋਂ ਬਾਅਦ ਪੁਲੀਸ ਮੁਲਾਜ਼ਮ ਉਸਨੂੰ ਪਟਿਆਲਾ ਵਿਖੇ ਦਾਖ਼ਲ ਰਿਸ਼ਤੇਦਾਰਾਂ ਕੋਲ ਲੈ ਗਏ। ਵਾਪਸ ਪਰਤਦਿਆਂ ਨੂੰ ਪੁਲੀਸ ਮੁਲਾਜ਼ਮਾਂ ਨੇ ਸ਼ਰਾਬ ਪੀਤੀ। ਤਰੁਣ ਕੁਮਾਰ ਨੇ ਉਸਨੇ ਨਾਲ ਧੱਕੇ ਨਾਲ ਕੁੱਟਮਾਰ ਕਰਨ ਤੋਂ ਬਾਅਦ ਬਲਾਤਕਾਰ ਕੀਤਾ। ਇਸਤੋਂ ਬਾਅਦ ਬਲਦੇਵ ਸਿੰਘ ਉਸਨੂੰ ਇੱਕ ਅਣਪਛਾਤੀ ਜਗ•ਾ 'ਤੇ ਲੈ ਗਿਆ। ਜਿੱਥੇ ਲਿਜਾ ਕੇ ਉਸਨਾਲ ਧੱਕੇ ਨਾਲ ਬਲਾਤਕਾਰ ਕੀਤਾ।
ਇਸਤੋਂ ਬਾਅਦ ਉਸਨੇ ਇਹ ਘਟਨਾ ਬਾਰੇ ਆਪਣੇ ਮਾਪਿਆਂ ਨੂੰ ਦੱਸਿਆ, ਜਿਸਤੋਂ ਬਾਅਦ ਐਸਐਸਪੀ ਬਰਨਾਲਾ ਨੂੰ ਦੋਸ਼ੀਆਂ ਖਿਲਾਫ਼ ਕਾਰਵਾਈ ਲਈ ਦਰਖ਼ਾਸਤ ਦਿੱਤੀ। ਪੀੜਤ ਔਰਤ ਨੇ ਸਰਕਾਰ ਤੋਂ ਦੋਸ਼ੀ ਪੁਲੀਸ ਮੁਲਾਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ।

ਬਾਈਟ – ਪੀੜਤ ਔਰਤ

ਪੀੜਤ ਔਰਤ ਦੇ ਪਿਤਾ ਨੇ ਦੱਸਿਆ ਕਿ ਉਸਦੀ ਬੇਟੀ ਨਾਲ ਪੁਲੀਸ ਮੁਲਾਜ਼ਮਾਂ ਨੇ ਧੱਕਾ ਕੀਤਾ ਹੈ। ਜਿਹਨਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਦੋਵਾਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।

ਬਾਈਟ- ਪੀੜਤ ਦਾ ਪਿਤਾConclusion:ਉਥੇ ਇਸ ਮਾਮਲੇ ਸਬੰਧੀ ਬਰਨਾਲਾ ਦੇ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਪੀੜਤ ਔਰਤ ਦੇ ਬਿਆਨ ਦਰਜ਼ ਕਰਨ ਤੋਂ ਬਾਅਦ ਦੋਸ਼ੀ ਏਐਸਆÂਂ, ਸਿਪਾਹੀ ਅਤੇ ਇੱਕ ਹੋਰ ਵਿਅਕਤੀ ਵਿਰੁੱਧ ਥਾਣਾ ਟੱਲੇਵਾਲ ਵਿਖੇ ਪਰਚਾ ਦਰਜ਼ ਕੀਤਾ ਹੈ। ਉਹਨਾਂ ਕਿਹਾ ਕਿ ਬਲਦੇਵ ਸਿੰਘ ਹੋਰ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂਕਿ ਸਿਪਾਹੀ ਤਰੁਣ ਕੁਮਾਰ ਦੀ ਗ੍ਰਿਫ਼ਤਾਰੀ ਬਾਕੀ ਹੈ।
ਬਾਈਟ – ਹਰਜੀਤ ਸਿੰਘ ਐਸਐਸਪੀ ਬਰਨਾਲਾ

ਬਰਨਾਲਾ ਤੋਂ ਲਖਵੀਰ ਚੀਮਾ ਦੀ ਰਿਪੋਰਟ ਈਟੀਵੀ ਭਾਰਤ
ETV Bharat Logo

Copyright © 2024 Ushodaya Enterprises Pvt. Ltd., All Rights Reserved.