ETV Bharat / state

Barnala News: 'ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੀਤਾ ਹੱਲ, ਹਰ ਹਫਤੇ ਲੱਗਣਗੇ ਕੈਂਪ - barnala news in punjabi

'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਦ ਲੋਕਾਂ ਨੇ ਧੌਲਾਂ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਕੈਂਪ ਲਗਾਇਆ ਗਿਆ। ਜਿਸ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਗਿਆ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਹਾ ਕਿ ਵੱਖ ਵੱਖ ਪਿੰਡਾਂ ਵਿੱਚ ਇਹ ਕੈਂਪ ਹਰ ਹਫਤੇ ਲਗਾਏ ਜਾਣਗੇ। ਤੁਸੀ ਵੀ ਕੈਂਪ ਵਿੱਚ ਆਪਣੇ ਪਿੰਡ ਦੀਆਂ ਸਮੱਸਿਆ ਲੈ ਕੇ ਜਾ ਸਕਦੇ ਹੋ...

Sarkar tuhade Duar  in barnala
Sarkar tuhade Duar in barnala
author img

By

Published : Mar 3, 2023, 8:16 PM IST

Sarkar tuhade Duar in barnala

ਬਰਨਾਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਸਮੱਸਿਆਂਵਾਂ ਦੇ ਹੱਲ ਪਿੰਡਾਂ ਵਿੱਚ ਪਹੁੰਚ ਕੇ ਕੀਤੇ ਜਾਣ ਦੇ ਦਾਅਵੇ ਕੀਤੇ ਗਏ ਸਨ। ਜਿਸ ਦੀ ਬਰਨਾਲਾ ਜ਼ਿਲ੍ਹੇ ਵਿੱਚ ਸ਼ੁਰੂਆਤ ਕੀਤੀ ਗਈ ਹੈ। ‘ਸਰਕਾਰ ਤੁਹਾਡੇ ਦੁਆਰ’ ਪਹਿਲਕਦਮੀ ਤਹਿਤ ਬਰਨਾਲਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਇਸ ਤਹਿਤ ਅੱਜ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਪਿੰਡ ਧੌਲਾ ਵਿਚ ਲੋਕ ਮੁਸ਼ਕਿਲਾਂ ਦੀ ਸੁਣਵਾਈ ਲਈ ਕੈਂਪ ਲਾਇਆ ਗਿਆ। ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ।

ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਕੀਤੇ ਹੱਲ: ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਰਨਾਲਾ ਦੀ ਡਿਪਟੀ ਕਮਿਸ਼ਨਰ ਪੂਨਮ ਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਿੰਡ ਧੌਲਾ ਵਿੱਚ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਵਿਭਾਗਾਂ ਨੂੰ ਨਾਲ ਲੈ ਕੇ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਉਹਨਾਂ ਦਾ ਹੱਲ ਕੀਤਾ ਗਿਆ ਹੈ।

ਹਰ ਹਫਤੇ ਲੱਗਣਗੇ ਕੈਂਪ: ਜ਼ਿਲ੍ਹਾ ਬਰਨਾਲਾ ਵਿੱਚ ਹਰੇਕ ਹਫਤੇ ਇਹ ਕੈਂਪ ਲਾਇਆ ਜਾਇਆ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ ਹੈ। ਉਨ੍ਹਾਂ ਕੈਂਪ ’ਚ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ। ਜਦਕਿ ਐੱਸ.ਐੱਸ.ਪੀ ਬਰਨਾਲਾ ਨੇ ਕਿਹਾ ਕਿ ਸ਼ਿਕਾਇਤਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਬਰਨਾਲਾ ਪੁਲਿਸ ਵੱਲੋਂ ਸੁਣੀਆਂ ਗਈਆਂ। ਉਨ੍ਹਾਂ ਕਿਹਾ ਕਿ ਸਰਕਾਰ ਆਪ ਦਾ ਦੁਆਰ ਪ੍ਰੋਗਰਾਮ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਐੱਸਐੱਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਕੈਂਪ ਵਿੱਚ ਪੁਲਿਸ ਵਿਭਾਗ ਦੀਆਂ ਸੇਵਾਵਾਂ ਬਾਰੇ, ਸਾਂਝ ਕੇਂਦਰ ਆਦਿ ਬਾਰੇ ਹੈਲਪ ਡੈਸਕ ਲਾਏ ਗਏ ਹਨ, ਜਿਨ੍ਹਾਂ ਦਾ ਲੋਕ ਵੱਧ ਤੋਂ ਵੱਧ ਲਾਹਾ ਲੈਣ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਦੱਸਿਆ।

ਇਹ ਵਿਭਾਗ ਅਤੇ ਅਧਿਕਾਰੀ ਰਹੇ ਹਾਜ਼ਰ: ਇਸ ਕੈਂਪ ਵਿੱਚ ਮਾਲ ਵਿਭਾਗ, ਫੂਡ ਸਪਲਾਈ ਵਿਭਾਗ, ਪਸ਼ੂ ਪਾਲਣ ਵਿਭਾਗ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਕਿਰਤ ਵਿਭਾਗ, ਪੀਐਸਪੀਸੀਐਲ, ਆਜੀਵਿਕਾ ਮਿਸ਼ਨ, ਸਿਹਤ ਵਿਭਾਗ ਸਣੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ਦੇ ਹੈਲਪ ਡੈਸਕ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡੀਸੀ ਪੂਨਮਦੀਪ ਕੌਰ, ਐਸਐਸਪੀ ਸੰਦੀਪ ਕੁਮਾਰ ਮਲਿਕ, ਉਪ ਮੰਡਲ ਮੈਜਿਸਟ੍ਰੇਟ ਗੋਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਾਰੀ ਤੇ ਕਰਮਚਾਰੀ, ਪੰਚਾਇਤ ਮੈਂਬਰ ਤੇ ਹੋਰ ਪਤਵੰਤੇ ਹਾਜ਼ਰ ਸਨ।

ਲੋਕਾਂ ਵਲੋਂ ਸ਼ਾਲਾਘਾ: ਇਸ ਸਬੰਧੀ ਆਪਣੀ ਸ਼ਿਕਾਇਤ ਲੈ ਕੇ ਆਏ ਬਹਾਦਰ ਸਿੰਘ ਅਤੇ ਨਿਰਮਲ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਉਹ ਆਪਣੇ ਪਿੰਡ ਦੀਆਂ ਬਣੀਆਂ ਗਲੀਆਂ ਲਈ ਪ੍ਰੇਸ਼ਾਨ ਹਨ। ਅੱਜ ਸਰਕਾਰ ਤੇ ਜਿਲ੍ਹਾ ਪ੍ਰਸਾਸ਼ਨ ਦੇ ਪ੍ਰੋਗਰਾਮ ਵਿੱਚ ਆਪਣੀਆਂ ਸਮੱਸਿਆਵਾਂ ਦੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਦਿੱਤੇ ਗਏ ਹਨ। ਜਦਕਿ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਇਹ ਚੰਗੀ ਗੱਲ ਹੈ।

ਇਹ ਵੀ ਪੜ੍ਹੋ:- Punjab Crime News: ਸਰੇਆਮ ਔਰਤ ਨੂੰ ਘੇਰਨ ਦੀ ਕੋਸ਼ਿਸ਼, ਸੀਸੀਟੀਵੀ ਕੈਮਰੇ ਵਿੱਚ ਕੈਦ ਵਾਰਦਾਤ ਦੇਖ ਕੇ ਉੱਡ ਜਾਣਗੇ ਹੋਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.