ETV Bharat / state

ਬੇਰੁਜ਼ਗਾਰ ਮਨਾਉਣਗੇ ਕਾਲਾ 'ਆਜ਼ਾਦੀ ਦਿਵਸ' - ਕਾਂਗਰਸ

ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਪੱਕਾ ਮੋਰਚਾ ਲੱਗਿਆ ਹੋਇਆ ਹੈ। ਪੰਜਾਬ ਭਰ ਵਿੱਚ ਸਿੱਖਿਆ ਅਤੇ ਸਿਹਤ ਮੰਤਰੀ ਦਾ ਜਿੱਥੇ ਵੀ ਕੋਈ ਸਮਾਗਮ ਹੁੰਦਾ ਹੈ ਉੱਥੇ ਬੇਰੁਜ਼ਗਾਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਵਾਰ 15 ਅਗਸਤ ਨੂੰ ਬੇਰੁਜ਼ਗਾਰ ਦੀ 'ਕਾਲੀ ਆਜ਼ਾਦੀ'

author img

By

Published : Aug 7, 2021, 7:00 PM IST

Updated : Aug 7, 2021, 8:22 PM IST

ਬਰਨਾਲਾ : ਰੁਜ਼ਗਾਰ ਪ੍ਰਾਪਤੀ ਨੂੰ ਲੈ ਕੇ ਲਗਾਤਾਰ ਪੰਜਾਬ ਦੇ ਬੇਰੁਜ਼ਗਾਰ ਸੰਘਰਸ਼ ਕਰਦੇ ਆ ਰਹੇ ਹਨ। ਜਿਸ ਨੂੰ ਲੈ ਕੇ ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਵਿੱਚ ਲਗਾਤਾਰ ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਦਾ ਪੱਕਾ ਮੋਰਚਾ ਲੱਗਿਆ ਹੋਇਆ ਹੈ। ਇਸੇ ਸੰਘਰਸ਼ ਨੂੰ ਲੈ ਕੇ ਹੁਣ ਬੇਰੁਜ਼ਗਾਰਾਂ ਵੱਲੋਂ 15 ਅਗਸਤ ਸਬੰਧੀ ਵੱਡਾ ਐਲਾਨ ਕਰਦਿਆਂ ਇਸ ਦਿਨ ਨੂੰ ਕਾਲੀ ਅਜ਼ਾਦੀ ਦੇ ਤੌਰ 'ਤੇ ਮਨਾਉਣ ਦਾ ਐਲਾਨ ਕੀਤਾ ਗਿਆ ਹੈ।

ਇਸ ਵਾਰ 15 ਅਗਸਤ ਨੂੰ ਬੇਰੁਜ਼ਗਾਰ ਦੀ 'ਕਾਲੀ ਆਜ਼ਾਦੀ'

ਇਸ ਇਸ ਸਬੰਧ ਵਿਚ ਗੱਲਬਾਤ ਕਰਦਿਆਂ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ 220 ਦਿਨਾਂ ਤੋਂ ਲਗਾਤਾਰ ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਪੱਕਾ ਮੋਰਚਾ ਲੱਗਿਆ ਹੋਇਆ ਹੈ। ਪੰਜਾਬ ਭਰ ਵਿਚ ਸਿੱਖਿਆ ਅਤੇ ਸਿਹਤ ਮੰਤਰੀ ਦਾ ਜਿੱਥੇ ਵੀ ਕੋਈ ਸਮਾਗਮ ਹੁੰਦਾ ਹੈ ਉੱਥੇ ਬੇਰੁਜ਼ਗਾਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਇਸਦੇ ਨਾਲ ਹੀ ਸਿੱਖਿਆ ਮੰਤਰੀ ਦੇ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਵਿੱਚ ਘਰ-ਘਰ ਜਾ ਕੇ ਬੇਰੁਜ਼ਗਾਰਾਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਤੋਂ ਪਿੱਛੇ ਹਟੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀ 15 ਅਗਸਤ ਨੂੰ ਜਿੱਥੇ ਦੇਸ਼ ਭਰ ਵਿੱਚ ਅਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਉੱਥੇ ਇਸ ਦਿਨ ਨੂੰ ਪੂਰੇ ਪੰਜਾਬ ਦੇ ਬੇਰੁਜ਼ਗਾਰ ਕਾਲੀ ਆਜ਼ਾਦੀ ਦੇ ਤੌਰ 'ਤੇ ਮਨਾਉਣਗੇ। ਕਿਉਂਕਿ ਇਹ ਆਜ਼ਾਦੀ ਸਿਰਫ਼ ਕਾਰਪੋਰੇਟ ਘਰਾਣਿਆਂ ਦੀ ਆਜ਼ਾਦੀ ਹੈ ਨਾ ਕਿ ਆਮ ਲੋਕਾਂ ਦੀ ਆਜ਼ਾਦੀ ਹੈ।

ਉਨ੍ਹਾਂ ਕਿਹਾ ਕਿ ਇਸ ਦਿਨ ਸਿੱਖਿਆ ਮੰਤਰੀ ਜਿੱਥੇ ਵੀ ਝੰਡਾ ਲਹਿਰਾਉਣਗੇ, ਉਥੇ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਮੋਤੀ ਮਹਿਲ ਪਟਿਆਲਾ ਦਾ ਘਿਰਾਓ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਦੇ ਨਵੇਂ ਬਣਾਏ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਵੀ ਪੰਜਾਬ ਭਰ ਵਿੱਚ ਬੇਰੁਜ਼ਗਾਰਾਂ ਵੱਲੋਂ ਹਰ ਜਗ੍ਹਾ 'ਤੇ ਘਿਰਾਓ ਕਰ ਕੇ ਸਵਾਲ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ:ਵਿਵਾਦਾਂ ‘ਚ ਘਿਰੇ CBI ਦੇ ਜੱਜ ਨੂੰ ਲੈ ਕੇ ਹਾਈਕੋਰਟ ਦਾ ਕੀ ਵੱਡਾ ਐਕਸ਼ਨ ?

ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਸਾਂਝਾ ਮੋਰਚਾ ਵਿੱਚ ਪੰਜਾਬ ਦੇ ਵੱਖ-ਵੱਖ ਵਿਸ਼ਿਆਂ ਨਾਲ ਜੁੜੇ ਹੋਏ ਪੰਜ ਬੇਰੁਜ਼ਗਾਰ ਜਥੇਬੰਦੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਪੰਜਾਬ ਸਰਕਾਰ ਚੋਣਾਂ ਮੌਕੇ ਕੀਤੇ ਘਰ-ਘਰ ਨੌਕਰੀ ਦੇ ਵਾਅਦੇ ਨੂੰ ਅਮਲੀਜਾਮਾ ਨਹੀਂ ਪਹੁੰਚ ਪਹਿਨਾਉਂਦੀ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

Last Updated : Aug 7, 2021, 8:22 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.