ETV Bharat / state

ਅੱਤ ਦੀ ਗਰਮੀ ਵਿੱਚ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ

author img

By

Published : May 17, 2022, 9:47 AM IST

ਪੰਜਾਬ ਸਰਕਾਰ ਵੱਲੋਂ ਆਰਟ ਐਂਡ ਕਰਾਫਟ ਵਿਸ਼ੇ ਲਈ ਅਧਿਆਪਕਾਂ ਦੀ ਨਿਯੁਕਤੀ ਸਬੰਧੀ ਪਹਿਲਾਂ ਦਸਵੀਂ ਤੋਂ ਬਾਅਦ ਦੋ ਸਾਲਾਂ ਦੇ ਆਰਟ ਐਂਡ ਕਰਾਫਟ ਡਿਪਲੋਮੇ ਨੂੰ ਆਧਾਰ ਮੰਨਿਆ ਜਾਂਦਾ ਸੀ, ਪਰ ਇਸ ਤੋਂ ਬਾਅਦ ਇਸ ਪੋਸਟ ਲਈ ਪੜ੍ਹਾਈ ਦਾ ਆਧਾਰ ਬੀਐਡ ਦੀ ਡਿਗਰੀ ਨੂੰ ਲਾਜ਼ਮੀ ਬਣਾ ਦਿੱਤਾ ਗਿਆ। ਜਿਸ ਦਾ ਪੰਜਾਬ ਭਰ ਦੇ ਹਜ਼ਾਰਾਂ ਆਰਟ ਐਂਡ ਕਰਾਫਟ ਬੇਰੁਜ਼ਗਾਰ ਅਧਿਆਪਕ ਵਿਰੋਧ ਕਰਦੇ ਆ ਰਹੇ ਹਨ।

Unemployed drawing teachers demonstrate outside the Education Minister residence in the scorching heat
ਅੱਤ ਦੀ ਗਰਮੀ ਵਿੱਚ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ

ਬਰਨਾਲਾ: ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਸੈਂਕੜੇ ਬੇਰੁਜ਼ਗਾਰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਬਰਨਾਲਾ ਵਿੱਚ ਅੱਜ ਪਹੁੰਚੇ। ਜਿਨ੍ਹਾਂ ਨੂੰ ਬਰਨਾਲਾ ਪੁਲਿਸ ਵੱਲੋਂ ਕਚਹਿਰੀ ਚੌਕ ਵਿੱਚ ਹੀ ਰੋਕ ਲਿਆ ਗਿਆ। ਪ੍ਰਦਰਸ਼ਨਕਾਰੀ ਆਰਟ ਐਂਡ ਕਰਾਫਟ ਵਿਸ਼ੇ ਵਿੱਚ ਹੋ ਰਹੀਆਂ ਭਰਤੀਆਂ ਸਬੰਧੀ ਕੀਤੇ ਗਏ ਬਦਲਾਅ ਨੂੰ ਲੈ ਕੇ ਪ੍ਰਦਰਸ਼ਨ ਕਰਨ ਪਹੁੰਚੇ ਸੀ।

ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਬੇਰੁਜ਼ਗਾਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਰਟ ਐਂਡ ਕਰਾਫਟ ਵਿਸ਼ੇ ਲਈ ਅਧਿਆਪਕਾਂ ਦੀ ਨਿਯੁਕਤੀ ਸਬੰਧੀ ਪਹਿਲਾਂ ਦਸਵੀਂ ਤੋਂ ਬਾਅਦ ਦੋ ਸਾਲਾਂ ਦੇ ਆਰਟ ਐਂਡ ਕਰਾਫਟ ਡਿਪਲੋਮੇ ਨੂੰ ਆਧਾਰ ਮੰਨਿਆ ਜਾਂਦਾ ਸੀ, ਪਰ ਇਸ ਤੋਂ ਬਾਅਦ ਇਸ ਪੋਸਟ ਲਈ ਪੜ੍ਹਾਈ ਦਾ ਆਧਾਰ ਬੀਐਡ ਦੀ ਡਿਗਰੀ ਨੂੰ ਲਾਜ਼ਮੀ ਬਣਾ ਦਿੱਤਾ ਗਿਆ। ਜਿਸ ਦਾ ਪੰਜਾਬ ਭਰ ਦੇ ਹਜ਼ਾਰਾਂ ਆਰਟ ਐਂਡ ਕਰਾਫਟ ਬੇਰੁਜ਼ਗਾਰ ਅਧਿਆਪਕ ਵਿਰੋਧ ਕਰਦੇ ਆ ਰਹੇ ਹਨ।

ਇਸ ਫ਼ੈਸਲੇ ਨਾਲ ਹਜ਼ਾਰਾਂ ਬੇਰੁਜ਼ਗਾਰਾਂ ਦੇ ਨੌਕਰੀ ਪ੍ਰਾਪਤ ਕਰਨ ਦੇ ਸੁਪਨੇ ਨੂੰ ਢਾਅ ਲੱਗੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਆਪਣੀ ਇਸ ਮੰਗ ਨੂੰ ਲੈ ਕੇ ਉਹ ਕਈ ਵਾਰ ਸਿੱਖਿਆ ਮੰਤਰੀ ਨੂੰ ਮਿਲ ਚੁੱਕੇ ਹਨ ਪਰ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ। ਜਿਸ ਕਰਕੇ ਉਨ੍ਹਾਂ ਨੂੰ ਰੋਸ ਵਜੋਂ ਅੱਜ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਲਈ ਆਉਣਾ ਪਿਆ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਕਾਲੀ ਕਾਂਗਰਸੀ ਸਰਕਾਰ ਵੱਲੋ ਵੇਲੇ ਵੀ ਬੇਰੁਜ਼ਗਾਰ ਅਧਿਆਪਕਾਂ ਨੂੰ ਸੜਕਾਂ ਤੇ ਪ੍ਰਦਰਸ਼ਨ ਕਰਨੇ ਪਏ ਹਨ, ਪਰ ਹੁਣ 'ਆਮ ਆਦਮੀ ਪਾਰਟੀ' ਤੋਂ ਕੁਝ ਬਦਲਾਅ ਦੀ ਉਮੀਦ ਸੀ। ਇਹ ਪਾਰਟੀ ਵੀ ਪਹਿਲਾਂ ਵਾਲੀਆਂ ਪਾਰਟੀਆਂ ਦੀ ਸਰਕਾਰ ਵਾਂਗ ਕੰਮ ਕਰਨ ਲੱਗੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜਲਦ ਤੋਂ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦਿੰਦੇ ਹੋਏ ਆਰਟ ਐਂਡ ਕਰਾਫਟ ਅਧਿਆਪਕਾਂ ਦੀ ਅਸਾਮੀ ਲਈ ਯੋਗਤਾ ਦਾ ਆਧਾਰ ਦਸਵੀਂ ਤੋਂ ਬਾਅਦ ਕੀਤਾ ਜਾਣ ਵਾਲਾ ਦੋ ਸਾਲਾਂ ਦਾ ਡਿਪਲੋਮਾ ਬਣਾਵੇ। ਇਸ ਤੋਂ ਇਲਾਵਾ ਜਲਦ ਤੋਂ ਜਲਦ ਪੰਜਾਬ ਵਿੱਚ ਪੰਜ ਹਜਾਰ ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਪੋਸਟਾਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਉਹ ਪੰਜਾਬ ਭਰ ਵਿੱਚ ਮੁੱਖਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਮੀਤ ਹੇਅਰ ਅਤੇ ਸਰਕਾਰ ਦੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦਾ ਵਿਰੋਧ ਕਰਨਗੇ।

ਇਹ ਵੀ ਪੜ੍ਹੋ : ਹਰੀਕੇ ਹੈਡਵਰਕ ਦਾ ਪਾਣੀ ਹੋਇਆ ਜ਼ਹਿਰੀਲਾ ! ਜਲਸਰੋਤ ਵਿਭਾਗ ਵੱਲੋਂ ਐਡਵਾਇਜਰੀ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.