ETV Bharat / state

ਰੁਜ਼ਗਾਰ ਪ੍ਰਾਪਤੀ ਲਈ ਕੈਪਟਨ ਸਰਕਾਰ ਵਿਰੁੱਧ ਚਲਾਈ ਨਾਅਰੇ ਲਿਖਣ ਦੀ ਮੁਹਿੰਮ - ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ

ਕੈਪਟਨ ਸਰਕਾਰ ਨੂੰ ਘਰ-ਘਰ ਨੌਕਰੀ ਦਾ ਵਾਅਦਾ ਯਾਦ ਕਰਵਾਉਣ ਲਈ ਬੇਰੁਜ਼ਗਾਰਾਂ ਵੱਲੋਂ 'ਨਾਅਰਾ ਮੁਹਿੰਮ' ਚਲਾਈ ਗਈ ਹੈ, ਜਿਸ ਤਹਿਤ ਬੇਰੁਜ਼ਗਾਰਾਂ ਨੇ ਕੌਮੀ ਮਾਰਗਾਂ ਕੰਡੇ ਨਾਅਰੇ ਲਿਖੇ।

ਰੁਜ਼ਗਾਰ ਪ੍ਰਾਪਤੀ ਲਈ ਕੈਪਟਨ ਸਰਕਾਰ ਵਿਰੁੱਧ ਨਾਅਰੇ ਲਿਖਣ ਦੀ ਮੁਹਿੰਮ

author img

By

Published : Jan 19, 2021, 8:27 PM IST

ਬਰਨਾਲਾ: ਕੈਪਟਨ ਸਰਕਾਰ ਨੂੰ ਘਰ ਘਰ ਨੌਕਰੀ ਦਾ ਵਾਅਦਾ ਯਾਦ ਕਰਵਾਉਣ ਲਈ ਬੇਰੁਜ਼ਗਾਰਾਂ ਵੱਲੋਂ 'ਨਾਅਰਾ ਮੁਹਿੰਮ' ਚਲਾਈ ਗਈ ਹੈ, ਜਿਸ ਤਹਿਤ ਬੇਰੁਜ਼ਗਾਰਾਂ ਵਲੋਂ ਕੌਮੀ ਮਾਰਗਾਂ ਕੰਡੇ ਨਾਅਰੇ ਲਿਖੇ ਗਏ। ਇਸਦੇ ਨਾਲ ਹੀ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲੱਗੇ ਬੇਰੁਜ਼ਗਾਰਾਂ ਦੇ ਲੱਗਣ ਵਾਲੇ ਮੋਰਚੇ ਦੀ ਹਮਾਇਤ ਵਿੱਚ ਵੀ ਨਾਅਰੇ ਕੰਧਾਂ ’ਤੇ ਲਿਖੇ ਗਏ।

ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ 31 ਜਨਵਰੀ ਤੋਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਐਡ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਜੱਗੀ ਜੋਧਪੁਰ ਨੇ ਦੱਸਿਆ ਕਿ ਰੁਜ਼ਗਾਰ ਪ੍ਰਾਪਤੀ ਲਈ ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਸੰਗਰੂਰ ਵਿਖੇ ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ 31 ਜਨਵਰੀ ਨੂੰ ਰੁਜ਼ਗਾਰ ਪ੍ਰਾਪਤੀ ਲਈ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਿੱਥੇ ਸੰਗਰੂਰ ਵਿਧਾਨ ਸਭਾ ਹਲਕੇ ’ਚ ਪ੍ਰਚਾਰ ਮੁਹਿੰਮ ਚਲਾਈ ਹੋਈ ਹੈ, ਉਥੇ ਹੀ ਬੇਰੁਜ਼ਗਾਰ ਮੋਰਚੇ ਨੇ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਵੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ।

ਖੇਤੀ ਕਾਨੂੰਨਾਂ ਦੇ ਵਿਰੋਧ ’ਚ ਵੀ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਲਿਖੇ ਜਾ ਰਹੇ ਹਨ ਨਾਅਰੇ

ਇਸੇ ਤਹਿਤ ਅਧਿਆਪਕਾਂ ਅਤੇ ਕਿਸਾਨਾਂ ਸਮੇਤ ਕੇਂਦਰ ਸਰਕਾਰ ਵੱਲੋਂ ਲਾਗੂ ਕੀਤਾ ਤਿੰਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਕੇ ਕਿਸਾਨੀ ਮੰਗਾਂ ਦੇ ਸਮਰਥਨ ਵਿੱਚ ਅਤੇ ਬੇਰੁਜ਼ਗਾਰਾਂ ਦੀਆਂ ਮੰਗਾਂ ਦੇ ਹੱਕ ’ਚ ਪਿੰਡ ਪੱਖੋਕੇ, ਮੱਲ੍ਹੀਆਂ, ਭੋਤਨਾ, ਟੱਲੇਵਾਲ ਅਤੇ ਬਰਨਾਲਾ-ਮੋਗਾ ਕੌਮੀ ਮਾਰਗ ਉੱਤੇ ਨਾਅਰੇ ਲਿਖੇ ਗਏ।

ਯੂਨੀਅਨ ਦੇ ਆਗੂ ਗੁਰਦੀਪ ਸਿੰਘ ਰਾਮਗੜ੍ਹ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪੰਜਾਬੀ, ਹਿੰਦੀ, ਸਮਾਜਿਕ ਸਿੱਖਿਆ ਦੀਆਂ ਪੋਸਟਾਂ ਨਾ-ਮਾਤਰ ਕੱਢਣ ’ਤੇ ਸਖ਼ਤ ਵਿਰੋਧ ਵੀ ਕਰਦੇ ਹਾਂ ਅਤੇ ਆਮ ਲੋਕਾਂ ਨੂੰ ਟੈੱਟ ਪਾਸ ਅਧਿਆਪਕਾਂ ਨੂੰ ਪੂਰਨ ਸਹਿਯੋਗ ਲਈ ਅਪੀਲ ਕੀਤੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.