ਬਰਨਾਲਾ: ਜ਼ਿਲ੍ਹੇ ਵਿੱਚ ਹਰ ਐਤਵਾਰ ਦੀ ਤਰ੍ਹਾਂ ਅੱਜ ਵੀ ਇੱਕ ਅਧਿਆਪਕ ਜਥੇਬੰਦੀ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਬੇਰੁਜ਼ਗਾਰ ਡਰਾਇੰਗ ਅਧਿਆਪਕਾਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਦੇ ਨਜਦੀਕ ਓਵਰਬ੍ਰਿਜ ਉੱਤੇ ਖੜੇ ਬੇਰੋਜ਼ਗਾਰ ਅਧਿਆਪਕਾਂ ਨੇ ਕਿਹਾ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਓਵਰਬ੍ਰਿਜ ਤੋਂ ਛਾਲ ਮਾਰ ਕੇ ਸਾਮੂਹਿਕ ਤੌਰ ’ਤੇ ਖੁਦਕੁਸ਼ੀ ਕਰਨਗੇ।
ਬੇਰੁਜ਼ਗਾਰ ਡਰਾਇੰਗ ਅਧਿਆਪਕਾਂ ਨੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਉੱਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਸਿੱਖਿਆ ਮੰਤਰੀ ਨੇ ਕਿਹਾ ਕਿ 5 ਜੂਨ ਤੱਕ ਬੇਰੋਜ਼ਗਾਰ ਡਰਾਇੰਗ ਅਧਿਆਪਕਾਂ ਦਾ ਅਧਿਕਾਰਤ ਪੱਤਰ ਜਾਰੀ ਕਰ ਦਿੱਤਾ ਜਾਵੇਗਾ ਪਰ ਅੱਜ 5 ਜੂਨ ਹੋਣ ਦੇ ਬਾਵਜੂਦ ਹੁਣ ਤੱਕ ਪੱਤਰ ਜਾਰੀ ਨਹੀਂ ਕੀਤਾ ਗਿਆ, ਜਿਸਦੇ ਵਿਰੋਧ ਵਿੱਚ ਉਹ ਧਰਨੇ ਉੱਤੇ ਬੈਠੇ ਹਨ।
ਉਨ੍ਹਾਂ ਨੇ ਕਿਹਾ ਕਿ ਮੁੱਖਮੰਤਰੀ ਭਗਵੰਤ ਮਾਨ ਜਾਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਉਨ੍ਹਾਂ ਦੇ ਨਾਲ ਧਰਨੇ ਵਿੱਚ ਆ ਕੇ ਗੱਲ ਕਰਨਗੇ ਅਤੇ ਅਧਿਕਾਰਤ ਪੱਤਰ ਦੇ ਬਾਰੇ ਵਿੱਚ ਗੱਲ ਕਰਨਗੇ, ਉਦੋਂ ਉਹ ਧਰਨੇ ਤੋਂ ਉੱਠਣਗੇ। ਉਨ੍ਹਾਂ ਕਿਹਾ ਕਿ ਜੋ ਮੀਤ ਹੇਅਰ ਉਨ੍ਹਾਂ ਦੇ ਧਰਨੇ ਪ੍ਰਦਰਸ਼ਨਾਂ ਵਿੱਚ ਉਨ੍ਹਾਂ ਦੇ ਨਾਲ ਬੈਠਦੇ ਸਨ, ਅੱਜ ਸਿੱਖਿਆ ਮੰਤਰੀ ਬਣਨ ਦੇ ਬਾਅਦ ਉਨ੍ਹਾਂ ਦੀਆਂ ਮੰਗਾਂ ਤੱਕ ਨਹੀਂ ਸੁਣ ਰਹੇ ਹਨ। ਜੇਕਰ ਬੇਰੋਜ਼ਗਾਰ ਡਰਾਇੰਗ ਅਧਿਆਪਕਾਂ ਵਲੋਂ ਓਵਰਬਰਿਜ ਤੋਂ ਛਲਾਂਗ ਮਾਰ ਕੇ ਖੁਦਕਸ਼ੀ ਕੀਤੀ ਜਾਂਦੀ ਹੈ ਤਾਂ ਇਸਦੀ ਸਿੱਧੀ ਜ਼ਿੰਮੇਦਾਰੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਹੋਵੇਗੀ।
ਇਹ ਵੀ ਪੜ੍ਹੋ: ਮੂਸੇਵਾਲਾ ਕਤਲਕਾਂਡ: ਪੁਲਿਸ ਵੱਲੋਂ ਮੁਲਜ਼ਮਾਂ ਦਾ 3 ਦਿਨ੍ਹਾਂ ਦਾ ਰਿਮਾਂਡ ਹਾਸਿਲ