ETV Bharat / state

Murder in Barnala: ਬਰਨਾਲਾ 'ਚ ਔਰਤ ਦਾ ਅਣਪਛਾਤਿਆਂ ਨੇ ਕੀਤਾ ਕਤਲ, ਤੇਜ਼ਧਾਰ ਹਥਿਆਰਾਂ ਨਾਲ ਵਾਰਦਾਤ ਨੂੰ ਦਿੱਤਾ ਅੰਜਾਮ - DSP Manavjit Singh Sidhu

ਬਰਨਾਲਾ ਦੇ ਕਸਬਾ ਭਦੌੜ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦਿਨ-ਦਿਹਾੜੇ ਇੱਕ ਔਰਤ ਦਾ ਘਰ ਵਿੱਚ ਹੀ ਕਤਲ ਕਰ ਦਿੱਤਾ ਗਿਆ। ਪੁਲਿਸ ਮੁਤਾਬਿਕ ਕਤਲ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਹੈ। (Crime News from Barnala)

Unknown assailants killed a woman in Barnala
Murder in Barnala: ਬਰਨਾਲਾ 'ਚ ਔਰਤ ਦਾ ਅਣਪਛਾਤਿਆਂ ਨੇ ਕੀਤਾ ਕਤਲ, ਤੇਜ਼ਧਾਰ ਹਥਿਆਰਾਂ ਨਾਲ ਵਾਰਦਾਤ ਨੂੰ ਦਿੱਤਾ ਅੰਜਾਮ
author img

By ETV Bharat Punjabi Team

Published : Sep 16, 2023, 8:22 AM IST

ਤੇਜ਼ਧਾਰ ਹਥਿਆਰਾਂ ਨਾਲ ਵਾਰਦਾਤ ਨੂੰ ਦਿੱਤਾ ਅੰਜਾਮ

ਬਰਨਾਲਾ: ਜ਼ਿਲ੍ਹੇ ਦੇ ਕਸਬਾ ਭਦੌੜ ਤੋਂ ਦਿਲ-ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਭਦੌੜ ਵਿੱਚ ਦਿਨ-ਦਿਹਾੜੇ ਇੱਕ ਔਰਤ ਦਾ (The brutal murder of the woman) ਕਤਲ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ। ਕਿਹਾ ਜਾ ਰਿਹਾ ਹੈ ਕਿ ਜਿਸ ਸਮੇਂ ਵਾਰਦਾਤ ਹੋਈ ਉਸ ਤੋਂ ਕੁੱਝ ਸਮਾਂ ਪਹਿਲਾਂ ਮ੍ਰਿਤਕ ਔਰਤ ਦੇ ਘਰ ਇੱਕ ਹੋਰ ਔਰਤ ਵੀ ਆਈ ਹੋਈ ਸੀ। ਪੁਲਿਸ ਭਾਵੇਂ ਫਿਲਹਾਲ ਮ੍ਰਿਤਕਾ ਦੀ ਪਹਿਚਾਣ ਨਾ ਹੋਣ ਦਾ ਦਾਅਵਾ ਕਰ ਰਹੀ ਹੈ ਪਰ ਮ੍ਰਿਤਕ ਔਰਤ ਦੀ ਪਹਿਚਾਣ ਭਦੌੜ ਨੇੜਲੇ ਪਿੰਡ ਦੀ ਵਸਨੀਕ ਰੇਸ਼ਮਾ ਵਜੋਂ ਹੋਈ ਹੈ। ਔਰਤ ਦੇ ਕਤਲ ਮਾਮਲੇ ਵਿੱਚ ਹੁਣ ਤੱਕ ਕਿਸੇ ਮੁਲਜ਼ਮ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਸੀਸੀਟੀਵੀ ਅਤੇ ਫੋਰੇੈਂਸਿਕ ਟੀਮਾਂ ਦੀ ਦੀ ਮਦਦ ਨਾਲ ਮੁਲਜ਼ਮਾਂ ਨੂੰ ਲੱਭ ਰਹੀ ਹੈ।

ਮਾਮਲੇ ਦੀ ਡੂੰਘਾਈ ਨਾਲ ਜਾਂਚ: ਇਸ ਮਾਮਲੇ ਸੰਬੰਧੀ ਡੀਐੱਸਪੀ ਮਾਨਵਜੀਤ ਸਿੰਘ ਸਿੱਧੂ (DSP Manavjit Singh Sidhu) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਦੌੜ ਵਿੱਚ ਇੱਕ 35 ਤੋ 40 ਸਾਲ ਦੀ ਔਰਤ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਥਾਣਾ ਭਦੌੜ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਔਰਤ ਦੇ ਘਰ ਕਤਲ ਤੋਂ ਠੀਕ ਪਹਿਲਾਂ ਇੱਕ ਹੋਰ ਔਰਤ ਵੀ ਆਈ ਹੋਈ ਸੀ, ਜਿਸ ਨੂੰ ਲੈ ਕੇ ਵੱਖੋ-ਵੱਖਰੇ ਪਹਿਲੂਆਂ ਉੱਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ: ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰਨ ਲਈ ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਹੈ ਅਤੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਤਲ ਦੇ ਕਾਰਣਾਂ ਅਤੇ ਮੁਲਜ਼ਮਾਂ ਸਬੰਧੀ ਫਿਲਹਾਲ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ। ਵੱਖ-ਵੱਖ ਪੁਲਿਸ ਟੀਮਾਂ ਬਣਾ ਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਤਲ ਮਾਮਲੇ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਐਕਸ਼ਨ ਵਿੱਚ ਹੈ ਅਤੇ ਅਸਲ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.