ETV Bharat / state

ਬਰਨਾਲਾ ’ਚ 18 ਤੋਂ 44 ਸਾਲ ਉਮਰ ਦੇ ਲੋਕਾਂ ਦੇ ਵੈਕਸੀਨ ਸ਼ੁਰੂ

ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਦੇ ਲਈ ਸਰਕਾਰ ਦੇ ਵਲੋਂ ਕੋਰੋਨਾ ਵੈਕਸੀਨ ਦੀ ਡਰਾਈਵ ਚਲਾਈ ਜਾ ਰਹੀ ਹੈ ਜਿਸਦੇ ਚੱਲਦੇ ਹੀ ਵੱਖ ਵੱਖ ਜ਼ਿਲ੍ਹਿਆਂ ਚ ਪ੍ਰਸ਼ਾਸਨ ਦੇ ਵਲੋਂ ਕੈਂਪ ਲਗਾ ਕੇ ਲੋਕਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਇਆ ਜਾ ਰਿਹਾ ਹੈ।

ਬਰਨਾਲਾ ’ਚ 18 ਤੋਂ 44 ਸਾਲ ਉਮਰ ਦੇ ਲੋਕਾਂ ਦੇ ਵੈਕਸੀਨ ਸ਼ੁਰੂ
ਬਰਨਾਲਾ ’ਚ 18 ਤੋਂ 44 ਸਾਲ ਉਮਰ ਦੇ ਲੋਕਾਂ ਦੇ ਵੈਕਸੀਨ ਸ਼ੁਰੂ
author img

By

Published : May 16, 2021, 11:08 PM IST

ਬਰਨਾਲਾ: ਜ਼ਿਲ੍ਹੇ ਵਿੱਚ ਹੁਣ 18 ਤੋਂ 44 ਸਾਲ ਤੱਕ ਉਮਰ ਵਾਲਿਆਂ ਦੇ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਲਈ ਇੱਕ ਵਿਸ਼ੇਸ਼ ਵੈਕਸੀਨੇਸ਼ਨ ਕੈਂਪ ਬਰਨਾਲਾ ਦੇ ਰਾਧਾ ਸਵਾਮੀ ਡੇਰਾ ਬਿਆਸ ਵਿੱਚ ਲਗਾਇਆ ਗਿਆ। ਜਿੱਥੇ ਲੋਕਾਂ ਵਲੋਂ ਵਧ ਚੜ ਕੇ ਵੈਕਸੀਨ ਲਗਾਈ ਗਈ। ਕੈਂਪ ਵਿੱਚ ਵੈਕਸੀਨ ਲਗਾਉਣ ਤੋਂ ਪਹਿਲਾਂ ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਸੈਂਪਲਿੰਗ ਕੀਤੀ ਜਾ ਰਹੀ ਹੈ ਉੱਥੇ ਡੇਰਾ ਪ੍ਰਬੰਧਕਾਂ ਵਲੋਂ ਵੈਕਸੀਨ ਲਗਾਉਣ ਆਏ ਲੋਕਾਂ ਲਈ ਪੀਣ ਵਾਲੇ ਪਾਣੀ ਅਤੇ ਬੈਠਣ ਆਦਿ ਦੇ ਪ੍ਰਬੰਧ ਕੀਤੇ ਗਏ।

ਬਰਨਾਲਾ ’ਚ 18 ਤੋਂ 44 ਸਾਲ ਉਮਰ ਦੇ ਲੋਕਾਂ ਦੇ ਵੈਕਸੀਨ ਸ਼ੁਰੂ
ਇਸ ਮਾਮਲੇ ਉੱਤੇ ਵੈਕਸੀਨ ਲਗਾ ਰਹੀ ਸਟਾਫ਼ ਨਰਸ ਕਮਲਜੀਤ ਕੌਰ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਲੋਕ ਕੋਰੋਨਾ ਵੈਕਸੀਨ ਲਗਵਾਉਣ ਲਈ ਆ ਰਹੇ ਹਨ। ਉਨਾਂ ਦੱਸਿਆ ਕਿ ਵੈਕਸੀਨ ਲਗਵਾਉਣ ਲਈ ਵੱਡੀ ਗਿਣਤੀ ਵਿੱਚ ਲੋਕ ਆ ਰਹੇ ਹਨ। ਪਰ ਵੈਕਸੀਨ ਸੀਮਿਤ ਮਾਤਰਾ ਵਿੱਚ ਹੋਣ ਦੇ ਕਾਰਨ ਲੋਕਾਂ ਨੂੰ ਵਾਪਸ ਜਾਣਾ ਪੈ ਰਿਹਾ ਹੈ।ਉੱਥੇ ਇਸ ਸਬੰਧੀ ਗੱਲਬਾਤ ਕਰਦਿਆਂ ਡੇਰਾ ਪ੍ਰਬੰਧਕ ਰੰਜੀਵ ਗੋਇਲ ਅਤ ਹੋਰਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨਾਂ ਨੂੰ ਡੇਰੇ ਵਿੱਚ ਕੋਰੋਨਾ ਵੈਕਸੀਨ ਸਬੰਧੀ ਕੈਂਪ ਲਗਾਉਣ ਦੀ ਹਦਾਇਤ ਕੀਤੀ ਗਈ ਸੀ। ਜਿਸਦੇ ਬਾਅਦ ਡੇਰਾ ਪ੍ਰਬੰਧਕਾਂ ਵਲੋਂ ਕੋਰੋਨਾ ਵੈਕਸੀਨ ਅਤੇ ਕੋਰੋਨਾ ਜਾਂਚ ਲਈ ਕੈਂਪ ਲਗਾਇਆ ਗਿਆ ਹੈ ਜੋ ਕਿ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ। ਉਨਾਂ ਨੇ ਦੱਸਿਆ ਕਿ ਹਰ ਰੋਜ਼ 500 ਦੇ ਕਰੀਬ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਡੇਰਾ ਪ੍ਰਬੰਧਕਾਂ ਵਲੋਂ ਆਪਣੇ ਤੌਰ ’ਤੇ ਵੈਕਸੀਨ ਲਗਾਉਣ ਆ ਰਹੇ ਲੋਕਾਂ ਲਈ ਪੀਣ ਵਾਲੇ ਪਾਣੀ ਅਤੇ ਹੋਰ ਖਾਣ ਪੀਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਇਹ ਵੀ ਪੜੋ:ਪੰਜਾਬ 'ਚ ਇੱਕ ਦਿਨ 'ਚ ਦਰਜ ਹੋਏ 6,867 ਕੋਰੋਨਾ ਕੇਸ, 217 ਦੀ ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.