ਬਰਨਾਲਾ: ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਸੂਬਾ ਵਾਸੀਆਂ ਦਾ ਬਚਾਅ ਕਰਨ ਲਈ 'ਮਿਸ਼ਨ ਫਤਿਹ' ਤਹਿਤ ਟੀਕਾਕਰਨ ਮੁਹਿੰਮ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਬਰਨਾਲਾ ਵਿੱਚ ਕੋਰੋਨਾ ਵੈਕਸੀਨ ਦੀਆਂ ਕੁੱਲ 2036 ਡੋਜ਼ਾਂ ਲੱਗ ਚੁੱਕੀਆਂ ਹਨ। ਜਿਨਾਂ ਵਿੱਚ 60 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀ ਅਤੇ 45 ਸਾਲ ਤੋਂ ਵੱਧ ਉਮਰ ਦੇ ਉਹ ਵਿਅਕਤੀ ਜੋ ਸਹਿ ਰੋਗਾਂ ਤੋਂ ਪੀੜਤ ਹਨ ਨੂੰ ਵੈਕਸੀਨ ਦੀਆਂ 272 ਡੋਜ਼ਾਂ ਲੱਗ ਚੁੱਕੀਆਂ ਹਨ।
ਇਸ ਮੌਕ ਜ਼ਿਲਾ ਟੀਕਾਕਰਨ ਅਫਸਰ ਡਾ. ਰਜਿੰਦਰ ਸਿੰਗਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ ਸਿਵਲ ਹਸਪਤਾਲ ਬਰਨਾਲਾ, ਸਬ ਡਵੀਜ਼ਨਲ ਹਸਪਤਾਲ ਤਪਾ, ਸੀ.ਐਚ.ਸੀ. ਮਹਿਲ ਕਲਾਂ ਤੇ ਧਨੌਲਾ ਵਿਖੇ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਸਨ। ਪਰੰਤੂ ਹੁਣ ਇਹਨਾਂ ਸਰਕਾਰੀ ਸਿਹਤ ਸੰਸਥਾਵਾਂ ਦੇ ਨਾਲ ਨਾਲ ਬਰਨਾਲਾ ਦੇ 6 ਪ੍ਰਾਈਵੇਟ ਹਸਪਤਾਲਾਂ ਵੱਲੋਂ ਵੀ ਕੋਰੋਨਾ ਵੈਕਸੀਨ 250 ਰੁਪਏ ਪ੍ਰਤੀ ਵੈਕਸੀਨ ਦੀ ਕੀਮਤ ’ਤੇ ਲਗਾਈ ਜਾਵੇਗੀ।
ਉਨਾਂ ਦੱਸਿਆ ਕਿ ਹੁਣ ਵੈਕਸੀਨ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸੇਵਾ ਕੇਂਦਰਾਂ ਵਿਚ ਵੀ ਸ਼ੁਰੂ ਹੋ ਚੁੱਕੀ ਹੈ।