ETV Bharat / state

ਮਾਰਕੀਟ ਕਮੇਟੀ ਨੇ ਬਰਨਾਲਾ ਕਾਂਗਰਸ ’ਚ ਲਿਆਂਦਾ ਭੂਚਾਲ, ਵਾਈਸ ਚੇਅਰਮੈਨਾਂ ਨੇ ਅਹੁਦਾ ਸੰਭਾਲਣ ਤੋਂ ਕੀਤਾ ਇਨਕਾਰ

ਧਨੌਲਾ ਅਤੇ ਬਰਨਾਲਾ ਦੀ ਚੇਅਰਮੈਨੀ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਦੋਵਾਂ ਕਮੇਟੀਆਂ ਦੇ ਵਾਈਸ ਚੇਅਰਮਨਾਂ ਨੇ ਆਪਣੇ ਅਹੁਦੇ ਸੰਭਾਲਣ ਤੋਂ ਇਨਕਾਰ ਕਰ ਦਿੱਤਾ ਹੈ।

ਮਾਰਕੀਟ ਕਮੇਟੀ ਨੇ ਬਰਨਾਲਾ ਕਾਂਗਰਸ ’ਚ ਲਿਆਂਦਾ ਭੂਚਾਲ

author img

By

Published : Mar 18, 2020, 8:56 PM IST

ਬਰਨਾਲਾ: ਕਾਂਗਰਸ ਪਾਰਟੀ ਵਿੱਚ ਪੈਦਾ ਹੋਈ ਫੁੱਟ ਦਿਨੋਂ ਦਿਨ ਵਧਦੀ ਜਾ ਰਹੀ ਹੈ। ਇਸ ਨੂੰ ਹੁਣ ਨਵੀਂ ਹਵਾ ਮਾਰਕੀਟ ਕਮੇਟੀ ਦੀਆਂ ਚੇਅਰਮੈਨੀਆਂ ਨੇ ਦਿੱਤੀ ਹੈ। ਬੀਤੇ ਮੰਗਲਵਾਰ ਨੂੰ ਸੂਬਾ ਸਰਕਾਰ ਵੱਲੋਂ ਬਰਨਾਲਾ ਦੀਆਂ ਤਿੰਨ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਸਨ। ਪਰ ਇਸ ਐਲਾਨ ਦੇ ਇੱਕ ਦਿਨ ਬਾਅਦ ਹੀ ਧਨੌਲਾ ਅਤੇ ਬਰਨਾਲਾ ਦੀ ਚੇਅਰਮੈਨੀ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਦੋਵੇਂ ਕਮੇਟੀਆਂ ਦੇ ਵਾਈਸ ਚੇਅਰਮਨਾਂ ਨੇ ਆਪਣੇ ਅਹੁਦੇ ਸੰਭਾਲਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਾਂਗਰਸ ਦੇ ਹਲਕਾ ਇੰਚਾਰਜ ’ਤੇ ਪੱਖਪਾਤ ਕਰਨ ਦੇ ਦੋਸ਼ ਲਗਾਏ ਹਨ।

ਮਾਰਕੀਟ ਕਮੇਟੀ ਨੇ ਬਰਨਾਲਾ ਕਾਂਗਰਸ ’ਚ ਲਿਆਂਦਾ ਭੂਚਾਲ

ਇਸ ਮਾਮਲੇ ’ਤੇ ਧਨੌਲਾ ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਜਿਸ ਵਿਅਕਤੀ ਨੂੰ ਧਨੌਲਾ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਉਹ ਸਿਰਫ ਇੱਕ ਸਾਲ ਪਹਿਲਾਂ ਹੀ ਕਾਂਗਰਸ ਵਿੱਚ ਸ਼ਾਮਲ ਹੋਇਆ ਹੈ। ਕੁਝ ਸਮਾਂ ਪਹਿਲਾਂ ਉਹ ਕਾਂਗਰਸ ਨੂੰ ਗਲਤ ਕਹਿੰਦਾ ਸੀ। ਅੱਜ ਉਸ ਵਿਅਕਤੀ ਨੂੰ ਬੋਸ ਬਣਾ ਕੇ ਉਨ੍ਹਾਂ ਦੇ ਸਿਰ ’ਤੇ ਬਿਠਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ 1972 ਤੋਂ ਕਾਂਗਰਸ ਪਾਰਟੀ ਨਾਲ ਕੰਮ ਕਰ ਰਿਹਾ ਹੈ ਅਤੇ ਵਾਈਸ ਚੇਅਰਮੈਨ ਦਾ ਅਹੁਦਾ ਨਹੀਂ ਸੰਭਾਲਣਗੇ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਇੱਕ ਸਾਲ ਪਹਿਲਾਂ ਹੀ ਪਿੰਡ-ਪਿੰਡ ਜਾ ਕੇ ਪਾਰਟੀ ਲਈ ਕੰਮ ਕੀਤਾ ਸੀ। ਜਦੋਂਕਿ ਉਨ੍ਹਾਂ ਕਿਹਾ ਕਿ ਕੱਲ ਤੱਕ ਸ਼੍ਰੋਮਣੀ ਅਕਾਲੀ ਦਲ ਵਿੱਚ ਰਹਿਣ ਵਾਲੇ ਵਿਅਕਤੀ ਨੇ ਇੱਕ ਸਾਲ ਪਹਿਲਾਂ ਕਾਂਗਰਸ ਪਾਰਟੀ ਨੂੰ ਬੁਰਾ ਭਲਾ ਕਿਹਾ ਅਤੇ ਬਾਅਦ ਵਿੱਚ ਕਾਂਗਰਸ ’ਚ ਆਉਂਦਾ ਹੈ ਅਤੇ ਉਸਨੂੰ ਧਨੌਲਾ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਜਾਂਦਾ ਹੈ, ਜੋ ਕਿ ਉਨ੍ਹਾਂ ਦੀ ਸਰਾਸਰ ਬੇਇਜ਼ਤੀ ਹੈ।

ਇਸ ਮਾਮਲੇ ‘ਤੇ ਵਧੇਰੇ ਜਾਣਕਾਰੀ ਦਿੰਦਿਆਂ ਬਾਗੀ ਟਸਕਾਲੀ ਕਾਂਗਰਸੀ ਆਗੂ ਹਰਦੇਵ ਸਿੰਘ, ਐਡਵੋਕੇਟ ਜਤਿੰਦਰ ਕੁਮਾਰ ਨੇ ਕਿਹਾ ਕਿ ਉਹ ਪੰਜਾਬ ਕਾਂਗਰਸ ਤੋਂ 6 ਮਹੀਨਿਆਂ ਤੋਂ ਬਰਨਾਲਾ ਦੇ ਹਲਕਾ ਇੰਚਾਰਜ ਨੂੰ ਬਦਲਣ ਦੀ ਮੰਗ ਕਰ ਰਹੇ ਹਨ। ਕਿਉਂਕਿ ਹਲਕਾ ਇੰਚਾਰਜ ਬਰਨਾਲਾ ਵਿੱਚ ਕਾਂਗਰਸ ਪਾਰਟੀ ਨੂੰ ਖ਼ਤਮ ਕਰਨ ਵਿੱਚ ਲੱਗਿਆ ਹੋਇਆ ਹੈ। ਜਦੋਂਕਿ ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੀਆਂ 2 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਸਥਾਪਿਤ ਕੀਤੇ ਗਏ ਹਨ।

ਜਿੱਥੇ ਮਾਰਕੀਟ ਕਮੇਟੀ ਬਰਨਾਲਾ ਅਤੇ ਧਨੌਲਾ ਵਿੱਚ ਮਾਰਕਿਟ ਕਮੇਟੀ ਦੇ ਚੇਅਰਮੈਨ ਦੋਵੇਂ ਆੜਤੀਏ ਨਿਯੁਕਤ ਕੀਤੇ ਗਏ ਹਨ। ਜਦੋਂਕਿ ਦੋਵੇਂ ਮਾਰਕੀਟ ਕਮੇਟੀਆਂ ਦੇ ਵਾਈਸ ਚੇਅਰਮੈਨ ਪੁਰਾਣੇ ਟਕਸਾਲੀ ਕਾਂਗਰਸੀ ਹਨ। ਜੋ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੋਵੇਂ ਮਾਰਕਿਟ ਕਮੇਟੀਆਂ ਦੇ ਚੇਅਰਮੈਨਾਂ ਨੇ ਅਹੁਦਾ ਸੰਭਾਲਣ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਟਕਸਾਲੀ ਕਾਂਗਰਸੀ ਆਗੂਆਂ ਨੂੰ ਛੱਡ ਕੇ ਪਾਰਟੀ ਵਿੱਚ ਨਵੇਂ ਆਏ ਵਿਅਕਤੀਆਂ ਨੂੰ ਚੇਅਰਮੈਨ ਨਿਯੁਕਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਤੋਂ ਹਲਕਾ ਇੰਚਾਰਜ਼ ਨੂੰ ਬਦਲਣ ਦੀ ਮੰਗ ਕਰਦਿਆਂ ਕਿਹਾ ਕਿ ਬਰਨਾਲਾ ਦਾ ਹਲਕਾ ਇੰਚਾਰਜ ਕੇਵਲ ਸਿੰਘ ਢਿੱਲੋਂ ਬਰਨਾਲਾ ਵਿੱਚ ਕਾਂਗਰਸ ਪਾਰਟੀ ਨੂੰ ਖ਼ਤਮ ਕਰਨਾ ਚਾਹੁੰਦਾ ਹੈ।

ਉਨ੍ਹਾਂ ਕਿਹਾ ਕਿ ਦੋਵੇਂ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਦੂਜੀਆਂ ਪਾਰਟੀਆਂ ਤੋਂ ਕਾਂਗਰਸ ਵਿੱਚ ਆਏ ਹਨ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਰਨਾਲਾ ਦੇ ਹਲਕਾ ਇੰਚਾਰਜ ਕੇਵਲ ਸਿੰਘ ਢਿੱਲੋਂ ਨੂੰ ਨਹੀਂ ਬਦਲਿਆ ਗਿਆ ਤਾਂ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਬਰਨਾਲਾ ਜ਼ਿਲ੍ਹੇ ਦੀਆਂ ਤਿੰਨੋਂ ਸੀਟਾਂ ’ਤੇ ਹਾਰ ਦਾ ਸਾਹਮਣਾ ਕਰੇਗੀ, ਜਦੋਂਕਿ ਉਨ੍ਹਾਂ ਕਿਹਾ ਕਿ ਅਗਾਮੀ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਤੋਂ ਵੱਖਰੇ ਤੌਰ ‘ਤੇ ਆਪਣਾ ਉਮੀਦਵਾਰ ਖੜ੍ਹੇ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.