ਬਰਨਾਲਾ: ਜ਼ਿਲ੍ਹੇ ਦੇ ਪਿੰਡ ਵਿਧਾਤਾ ਵਾਸੀਆਂ ਵੱਲੋਂ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕਰਦਿਆਂ ਇਸ ਵਾਰ ਵੋਟਾਂ ਨਾ ਪਾਉਣ ਦਾ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਇਕੱਠ ਕਰਕੇ ਇਹ ਫੈਸਲਾ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿਧਾਤਾ ਨੂੰ ਵਿਧਾਨ ਸਭਾ ਹਲਕਾ ਭਦੌੜ ਨਾਲੋਂ ਤੋੜ ਕੇ ਮਹਿਲ ਕਲਾਂ ਨਾਲ ਜੋੜ ਦਿੱਤਾ ਗਿਆ ਸੀ। ਜਿਸਦੀ ਸਮੁੱਚੇ ਪਿੰਡ ਵਾਸੀਆਂ ਨੂੰ ਸਮੱਸਿਆ ਆ ਰਹੀ ਸੀ। ਪਿੰਡ ਦੇ ਲੋਕ ਲੰਬੇ ਸਮੇਂ ਤੋਂ ਪਿੰਡ ਨੂੰ ਭਦੌੜ ਹਲਕੇ ਨਾਲ ਜੋੜਨ ਦੀ ਮੰਗ ਕਰ ਰਹੇ ਹਨ ਕਿਉਂਕਿ ਭਦੌੜ ਵਿਧਾਤਾ ਤੋਂ ਸਿਰਫ ਪੰਜ ਕਿਲੋਮੀਟਰ ਦੂਰ ਹੈ, ਜਦਕਿ ਮਹਿਲ ਕਲਾਂ ਪਿੰਡ ਤੋਂ 25 ਕਿਲੋਮੀਟਰ ਦੂਰ ਹੈ।
ਉਨ੍ਹਾਂ ਦੱਸਿਆ ਕਿ ਇਸ ਮੰਗ ਦੇ ਪੂਰੀ ਹੋਣ ਤੱਕ ਪਿੰਡ ਦੇ ਲੋਕਾਂ ਨੇ ਕਿਸੇ ਵੀ ਪਾਰਟੀ ਨੂੰ ਵੋਟਾਂ ਨਾ ਪਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਫੈਸਲੇ ਦਾ ਵਿਰੋਧ ਕਰਨ ਵਾਲੇ ਵਿਅਕਤੀ ਦਾ ਸਮੁੱਚੇ ਪਿੰਡ ਵੱਲੋਂ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਪਾਰਟੀ ਦਾ ਆਗੂ ਪਿੰਡ ਵਿੱਚ ਆਉਂਦਾ ਹੈ ਤਾਂ ਉਸ ਨਾਲ ਗੁਰਦੁਆਰਾ ਸਾਹਿਬ ਵਿੱਚ ਬੈਠ ਕੇ ਗੱਲਬਾਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ 9 ਹਲਕਿਆਂ ਦੀ ਬਦਲੀ ਸਿਆਸੀ ਤਸਵੀਰ: 3 ਸੀਟਾਂ 'ਤੇ ਮੁੱਛ ਦਾ ਸਵਾਲ ਤਾਂ 6 ਸੀਟਾਂ ’ਚ ਸਿਆਸੀ ਵੱਕਾਰ ਦਾਅ ’ਤੇ