ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਿੰਡਾਂ ਵਿੱਚ ਜਾਗੋ ਕੱਢ ਕੇ ਲੋਕਾਂ ਨੂੰ ਜਾਗਦੇ ਰਹੇ ਦਾ ਹੋਕਾ ਦਿੱਤਾ ਜਾ ਰਿਹਾ ਹੈ। ਪਿੰਡ-ਪਿੰਡ ਜਾਗੋ ਕੱਢ ਆਉਂਦੀ 26 ਦਸੰਬਰ ਨੂੰ ਵੱਡੇ ਪੱਧਰ ’ਤੇ ਦਿੱਲੀ ਜਾਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।
ਇਸ ਲੜੀ ਤਹਿਤ ਪਿੰਡ ਚੀਮਾ ’ਚ ਜੱਥੇਬੰਦੀ ਵਲੋਂ ਔਰਤਾਂ ਦੀ ਅਗਵਾਈ ਵਿੱਚ "ਜਾਗੋ" ਕੱਢੀ ਗਈ, ਇਸ ਜਾਗੋ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਵਲੋਂ ਪਿੰਡ ਦੇ ਲੋਕਾਂ ਨੂੰ ਕਾਲੇ ਕਾਨੂੰਨਾਂ ਵਿਰੁੱਧ ਲਾਮਬੰਦ ਹੋਣ ਦਾ ਹੋਕਾ ਦਿੱੱਤਾ।
ਉਹਨਾਂ ਕਿਹਾ ਕਿ 26 ਨਵੰਬਰ ਨੂੰ ਸੂਬੇ ਵਿੱਚੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਾਫ਼ਲੇ ਦਿੱਲੀ ਵੱਲ ਰਵਾਨਾ ਹੋਣਗੇ। ਜਿਸ ਲਈ ਇਸ ਜਾਗੋ ਰਾਹੀਂ ਲੋਕਾਂ ਨੂੰ "ਦਿੱਲੀ ਚਲੋ" ਦਾ ਸੱਦਾ ਦਿੱਤਾ ਗਿਆ ਹੈ।