ਬਰਨਾਲਾ: ਜਲ ਸਪਲਾਈ ਅਤੇ ਸੀਵਰੇਜ਼ ਵਿਭਾਗ ਦੇ ਬੀਤੇ ਕਈ ਸਾਲਾਂ ਤੋਂ ਕੰਮ ਕਰ ਰਹੇ ਕੱਚੇ ਕਰਮਚਾਰੀਆਂ ਵੱਲੋਂ ਪੱਕੇ ਨਾ ਕੀਤੇ ਜਾਣ ਦੇ ਵਿਰੋਧ ’ਚ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਅੱਗੇ ਕਾਲੇ ਚੋਲੇ ਪਾ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨਕਾਰੀ ਕਾਮਿਆਂ ਨੇ ਆਜ਼ਾਦੀ ਦਿਹਾੜਾ ਵੀ ਕਾਲੇ ਦਿਨ ਦੇ ਰੂਪ ’ਚ ਮਨਾਉਣ ਦਾ ਐਲਾਨ ਕੀਤਾ ਹੈ। ਜਲ ਸਪਲਾਈ ਵਿਭਾਗ 'ਚ ਬੀਤੇ 10 ਸਾਲਾਂ ਤੋਂ ਕੰਮ ਕਰ ਰਹੇ ਬਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਉਹ ਸੱਤਾ ਵਿੱਚ ਆਉਣ 'ਤੇ ਪੰਜਾਬ ਦੇ ਸਾਰੇ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ, ਪਰ ਕਾਂਗਰਸ ਸਰਕਾਰ ਦੇ ਬਣਨ ਦੇ ਸਾਢੇ ਤਿੰਨ ਸਾਲਾਂ ਬਾਅਦ ਵੀ ਕੈਪਟਨ ਸਰਕਾਰ ਨੇ ਆਪਣਾ ਇਹ ਵਾਅਦਾ ਪੂਰਾ ਨਹੀਂ ਕੀਤਾ।
ਉੱਥੇ ਹੀ ਮੁਲਾਜ਼ਮ ਸਰਬਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਲਗਾਤਾਰ ਸਾਡੇ ਨਾਲ ਬੈਠਕ ਕਰ ਗੱਲਬਾਤ ਕਰਨ ਦਾ ਦਾਅਵਾ ਕਰਦੀ ਹੈ ਪਰ ਕਦੇ ਗੱਲਬਾਤ ਅੱਗੇ ਲੈ ਕੇ ਨਹੀਂ ਆਈ। ਉਨ੍ਹਾਂ ਕਿਹਾ ਕਿ ਜੇਕਰ ਬੈਠਕ ਕੀਤੀ ਵੀ ਜਾਂਦੀ ਹੈ ਤਾਂ ਉਸ ਬੈਠਕ 'ਚ ਕੋਈ ਸਿੱਟਾ ਨਹੀਂ ਕੱਡਿਆ ਜਾਂਦਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੰਗ ਜਾਇਜ਼ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ 2016 'ਚ ਬਣੇ ਐਕਟ ਅਨੁਸਾਰ ਠੇਕਾ ਮੁਲਾਜ਼ਮ ਸੰਘਰਸ ਮੋਰਚੇ ਅਨੁਸਾਰ 2016 ਦੇ ਐਕਟ ਅਨੁਸਾਰ ਪੱਕੇ ਹੋਣ ਦੀ ਕਵਾਇਤ ਹੈ ਪਰ ਕੈਪਟਨ ਸਰਕਾਰ ਨੇ ਉਸ ਐਕਟ ਨੂੰ ਲਾਗੂ ਕਰਨ ਦੀ ਥਾਂ ਉਸ ਨੂੰ ਖ਼ਤਮ ਹੀ ਕਰ ਦਿੱਤਾ ਹੈ। ਮੁਲਾਜ਼ਮਾਂ ਦੀ ਮੰਗ ਹੈ ਕਿ ਸਰਕਾਰ 2016 ਦੇ ਐਕਟ ਨੂੰ ਲਾਗੂ ਕਰੇ ਅਤੇ ਉਨ੍ਹਾਂ ਨੂੰ ਪੱਕਾ ਕਰੇ।