ਬਰਨਾਲਾ:ਆਮ ਆਦਮੀ ਪਾਰਟੀ(Aam Aadmi Party) ਦੇ ਵਿਧਾਨ ਸਭਾ ਹਲਕਾ ਭਦੌੜ ਤੋਂ ਬਾਗੀ ਵਿਧਾਇਕ ਪਿਰਮਲ ਸਿੰਘ ਖਾਲਸਾ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕਾ ਭਦੌੜ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਹੈ। ਖ਼ਾਸਕਰ ਕਾਂਗਰਸ ਪਾਰਟੀ ਦੋ ਧੜਿਆਂ ਵਿੱਚ ਵੰਡੀ ਗਈ ਹੈ। ਕਾਂਗਰਸ ਪਾਰਟੀ ਦੀ ਨੁਮਾਇੰਦੇ ਵਜੋਂ ਹਲਕੇ ਵਿਚ ਵਿਚਰ ਰਹੀ ਬੀਬੀ ਸੁਰਿੰਦਰ ਕੌਰ ਵਾਲੀਆ ਨਾਲ ਵਿਧਾਇਕ ਪਿਰਮਲ ਸਿੰਘ ਦੀ ਖਹਿਬਾਜ਼ੀ ਸ਼ੁਰੂ ਹੋ ਗਈ ਹੈ।
ਵਿਧਾਇਕ ਪਿਰਮਲ ਸਿੰਘ ਵੱਲੋਂ ਕਾਂਗਰਸ ਵਿੱਚ ਸ਼ਾਮਲ ਹੋਣ ‘ਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀ ਟਿਕਟ ਮਿਲਣ ਦੇ ਕੀਤੇ ਜਾ ਰਹੇ ਦਾਅਵਿਆਂ ਦਾ ਬੀਬੀ ਸੁਰਿੰਦਰ ਕੌਰ ਵਾਲੀਆ ਵੱਲੋਂ ਸ਼ਰ੍ਹੇਆਮ ਖੰਡਨ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਵਿਸਥਾਰ ਵਿਚ ਗੱਲਬਾਤ ਕਰਦਿਆਂ ਕਾਂਗਰਸੀ ਨੇਤਾ ਬੀਬੀ ਸੁਰਿੰਦਰ ਕੌਰ ਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਕਾਂਗਰਸ ਇੱਕ ਸਮੁੰਦਰ ਵਾਂਗ ਹੈ, ਜਿਸ ਵਿਚ ਆਉਣ ਤੇ ਉਨ੍ਹਾਂ ਦਾ ਸੁਆਗਤ ਹੈ ਪਰ ਉਨ੍ਹਾਂ ਵੱਲੋਂ ਭਦੌੜ ਹਲਕੇ ਵਿੱਚ ਕਾਂਗਰਸ ਪਾਰਟੀ ਦਾ ਨੁਮਾਇੰਦਾ ਅਖਵਾਉਣਾ ਜਾਂ ਟਿਕਟ ਦਾ ਦਾਅਵਾ ਕਰਨਾ ਗਲਤ ਹੈ।
ਉਧਰ ਇਸ ਸਬੰਧੀ ਗੱਲਬਾਤ ਕਰਦਿਆਂ ਆਪ ਦੇ ਬਾਗੀ ਵਿਧਾਇਕ ਅਤੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਪਿਰਮਲ ਸਿੰਘ ਧੌਲਾ ਨੇ ਕਿਹਾ ਕਿ ਉਨ੍ਹਾਂ ਦਾ ਰਾਜਨੀਤੀ ਵਿੱਚ ਆਉਣ ਦਾ ਇੱਕੋ ਇੱਕ ਮਕਸਦ ਬੇਰੁਜ਼ਗਾਰ ਲਾਈਨਮੈਨਾਂ ਨੂੰ ਨੌਕਰੀ ਦਿਵਾਉਣਾ ਹੈ। ਉਨ੍ਹਾਂ ਵੱਲੋਂ ਬੇਰੁਜ਼ਗਾਰ ਲਾਈਨਮੈਨਾਂ ਲਈ ਲੜੇ ਜਾ ਰਹੇ ਸੰਘਰਸ਼ ਦੌਰਾਨ ਹੀ ਉਨ੍ਹਾਂ ਨੂੰ ਆਪ ਦੀ ਪਾਰਟੀ ਵੱਲੋਂ ਚੋਣ ਲੜਨ ਦਾ ਪ੍ਰਪੋਜਲ ਦਿੱਤਾ ਗਿਆ, ਜਿਸ ਨੂੰ ਉਨ੍ਹਾਂ ਨੇ ਸਪਸ਼ਟ ਕੀਤਾ ਅਤੇ ਵੱਡੀ ਲੀਡ ਨਾਲ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ। ਪਰ ਬਾਅਦ ਵਿੱਚ ਪਾਰਟੀ ਨਾਲ ਕੁਝ ਮਤਭੇਦ ਹੋਣ 'ਤੇ ਦੂਰੀ ਬਣ ਗਈ। ਹੁਣ ਵੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਕਾਰਨ ਬੇਰੁਜ਼ਗਾਰ ਲਾਈਨਮੈਨਾਂ ਦੀ ਲਮਕਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਹੈ।
ਇਹ ਵੀ ਪੜ੍ਹੋ:Punjab Congress Clash live updates: ਕੈਪਟਨ ਅਮਰਿੰਦਰ ਸਿੰਘ ਦੀ 3 ਮੈਂਬਰੀ ਪੈਨਲ ਨਾਲ ਮੁਲਾਕਾਤ ਖਤਮ