ETV Bharat / state

ਭਦੌੜ ਦੇ ਹਸਪਤਾਲ ਦਾ ਬੁਰਾ ਹਾਲ,ਸਹੀ ਸਮੇਂ ’ਤੇ ਇਲਾਜ ਨਾ ਮਿਲਣ ਕਾਰਨ ਔਰਤ ਦੀ ਮੌਤ - ਹਸਪਤਾਲ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਭਦੌੜ ਵਿਖੇ ਸਹੀ ਸਮੇਂ ’ਤੇ ਇਲਾਜ ਨਾ ਮਿਲਣ ਕਾਰਨ ਅਤੇ ਸਿਹਤ ਸਹੂਲਤਾਂ ਦੀ ਘਾਟ ਦੇ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਨੇ ਆਪਣੀ ਮਾਤਾ ਦੀ ਮੌਤ ਦਾ ਜ਼ਿੰਮੇਵਾਰ ਪ੍ਰਸ਼ਾਸਨ ਨੂੰ ਦੱਸਦਿਆਂ ਕਿਹਾ ਕਿ ਉਸ ਦੀ ਮਾਤਾ ਦੀ ਮੌਤ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਹੋਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਅਣਗਹਿਲੀ ਵਰਤਣ ਵਾਲੇ ਭਦੌੜ ਵਾਲੇ ਹਸਪਤਾਲ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

ਇਲਾਜ ਨਾ ਮਿਲਣ ਕਾਰਨ ਔਰਤ ਦੀ ਮੌਤ
ਇਲਾਜ ਨਾ ਮਿਲਣ ਕਾਰਨ ਔਰਤ ਦੀ ਮੌਤ
author img

By

Published : Apr 8, 2022, 12:34 PM IST

ਭਦੌੜ: ਪੰਜਾਬ ਅੰਦਰ ਨਵੀਂ ਬਣੀ ਭਗਵੰਤ ਮਾਨ ਦੀ ਸਰਕਾਰ ਵਧੀਆ ਸਿਹਤ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ। ਭਗਵੰਤ ਮਾਨ ਦੀ ਸਰਕਾਰ ਬਣੀ ਨੂੰ ਤਕਰੀਬਨ ਇੱਕ ਮਹੀਨਾ ਹੋਣ ਵਾਲਾ ਹੈ ਪਰ ਲੋਕਾਂ ਨੂੰ ਅਜੇ ਤੱਕ ਸਿਹਤ ਸਹੂਲਤਾਂ ਪੱਖੋਂ ਕੋਈ ਵੀ ਫਰਕ ਨਜ਼ਰ ਨਹੀਂ ਆ ਰਿਹਾ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਲਾਜ ਨਾ ਮਿਲਣ ਕਾਰਨ ਔਰਤ ਦੀ ਮੌਤ

ਇਸੇ ਤਰ੍ਹਾਂ ਦਾ ਮਾਮਲਾ ਭਦੌੜ ਤੋਂ ਸਾਹਮਣੇ ਆਇਆ ਹੈ ਜਿੱਥੇ ਦਿਲ ਦੀ ਮਰੀਜ਼ ਨੂੰ ਮੌਕੇ ਤੇ ਇਲਾਜ਼ ਨਾ ਮਿਲਣ ਕਾਰਨ ਉਸਦੀ ਦੇਰ ਰਾਤ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪੁੱਤਰ ਪੰਜਾਬੀ ਗਾਇਕ ਲੱਖਾ ਬਰਾੜ ਨੇ ਦੱਸਿਆ ਕਿ ਪਿਛਲੇ ਸਾਲ ਉਸ ਦੇ ਪਿਤਾ ਜੋ ਕਿ ਸਾਬਕਾ ਫ਼ੌਜੀ ਸੀ ਉਸ ਦਾ ਦੇਹਾਂਤ ਹੋ ਗਿਆ ਸੀ ਅਤੇ ਉਸ ਤੋਂ ਬਾਅਦ ਉਸ ਦੀ ਮਾਤਾ ਦੇ ਨਾਮ ਤੇ ਪੈਨਸ਼ਨ ਲਗਵਾਉਣ ਖ਼ਾਤਰ ਉਹ ਸਰਕਾਰੀ ਦਫਤਰਾਂ ਦੇ ਚੱਕਰ ਕੱਟ ਰਹੇ ਸੀ ਪਰ ਕੋਈ ਵੀ ਕੰਮ ਨਹੀਂ ਹੋ ਰਿਹਾ ਸੀ ਜਿਸ ਕਾਰਨ ਉਸ ਦੀ ਮਾਤਾ ਡਿਪਰੈਸ਼ਨ ਵਿਚ ਆ ਕੇ ਗੱਲ ਦਿਲ ਤੇ ਲਗਾ ਗਈ ਅਤੇ 29 ਮਾਰਚ ਨੂੰ ਦੇਰ ਸ਼ਾਮ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਹ ਤੁਰੰਤ ਭਦੌੜ ਦੇ ਸਿਵਲ ਹਸਪਤਾਲ ਲੈ ਕੇ ਗਏ।

ਉਨ੍ਹਾਂ ਦੱਸਿਆ ਕਿ ਜਿੱਥੇ ਡਾਕਟਰ ਨੇ ਉਨ੍ਹਾਂ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਇਥੇ ਰੈਫਰ ਕਰਨ ਤੋਂ ਬਾਅਦ ਉਨ੍ਹਾਂ ਨੇ ਹਸਪਤਾਲ ਵਾਲਿਆਂ ਤੋਂ ਐਂਬੂਲੈਂਸ ਭੇਜਣ ਦੀ ਸਿਫ਼ਾਰਸ਼ ਕੀਤੀ ਤਾਂ ਉਨ੍ਹਾਂ ਨੇ ਖ਼ੁਦ ਵੀ 108 ਨੰਬਰ ’ਤੇ ਕਾਲ ਕਰਕੇ ਐਂਬੂਲੈਂਸ ਦੀ ਮਦਦ ਮੰਗੀ ਪਰ ਉਨ੍ਹਾਂ ਦਾ ਕੋਈ ਵੀ ਹੱਲ ਨਹੀਂ ਹੋਇਆ ਅਤੇ ਕਾਫ਼ੀ ਜੱਦੋ ਜਹਿਦ ਤੋਂ ਬਾਅਦ ਉਨ੍ਹਾਂ ਨੂੰ ਭਦੌੜ ਤੋਂ 25-30 ਕਿਲੋਮੀਟਰ ਦੂਰ ਤੋਂ ਐਂਬੂਲੈਂਸ ਦਾ ਪ੍ਰਬੰਧ ਕੀਤਾ ਗਿਆ। ਪਰ ਵਾਰ ਵਾਰ ਦੇਰੀ ਹੋਣ ਦੇ ਕਾਰਨ ਉਸਦੀ ਮਾਤਾ ਨੇ ਰਸਤੇ ਚ ਹੀ ਦਮ ਤੋੜ ਦਿੱਤਾ।

ਉਨ੍ਹਾਂ ਆਪਣੀ ਮਾਤਾ ਦੀ ਮੌਤ ਦਾ ਜ਼ਿੰਮੇਵਾਰ ਪ੍ਰਸ਼ਾਸਨ ਨੂੰ ਦੱਸਦਿਆਂ ਕਿਹਾ ਕਿ ਉਸ ਦੀ ਮਾਤਾ ਦੀ ਮੌਤ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਹੋਈ ਹੈ ਅਤੇ ਉਨ੍ਹਾਂ ਦੇ ਘਰ ਉਨ੍ਹਾਂ ਦੀ ਮਾਤਾ ਦੀ ਪੈਨਸ਼ਨ ਤੋਂ ਇਲਾਵਾ ਹੋਰ ਕੋਈ ਕਮਾਈ ਦਾ ਜ਼ਰੀਆ ਵੀ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਅਣਗਹਿਲੀ ਵਰਤਣ ਵਾਲੇ ਭਦੌੜ ਵਾਲੇ ਹਸਪਤਾਲ ਦੇ ਅਧਿਕਾਰੀਆਂ ਖ਼ਿਲਾਫ਼ ਮੰਗ ਕੀਤੀ।

ਨਾਲ ਹੀ ਉਨ੍ਹਾਂ ਨੇ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਸਿਹਤ ਸੇਵਾਵਾਂ ਉਪਲਬਧ ਕਰਵਾਏ ਅਤੇ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਐਕਸ਼ਨ ਲਵੇ ਤਾਂ ਜੋ ਉਨ੍ਹਾਂ ਦੀ ਮਾਤਾ ਵਾਂਗ ਕਿਸੇ ਹੋਰ ਦੀ ਕੀਮਤੀ ਜਾਨ ਸਿਹਤ ਸਹੂਲਤਾਂ ਨਾ ਮਿਲਣ ਕਰਕੇ ਨਾ ਜਾਵੇ।

ਇਹ ਵੀ ਪੜੋ: ਜੇਲ੍ਹ ਅੰਦਰ ਨਸ਼ਾ ਸਪਲਾਈ ਕਰਨ ਵਾਲਾ ਜੇਲ੍ਹ ਗਾਰਡ ਕਾਬੂ, ਦੇਖੋ ਵੀਡੀਓ

ETV Bharat Logo

Copyright © 2025 Ushodaya Enterprises Pvt. Ltd., All Rights Reserved.