ਬਰਨਾਲਾ: ਸਿਵਲ ਹਸਪਤਾਲ ਬਰਨਾਲਾ ਵਿਖੇ ਪੱਖੋ ਕਲਾਂ ਵਾਸੀ ਜੱਚਾ (23 ਸਾਲ) ਦਾ ਸਫਲ ਜਣੇਪਾ ਕੀਤਾ ਗਿਆ ਹੈ ਜਿਸ ਨੇ ਤਿੰਨ ਬੱਚਿਆਂ ਨੂੰ ਜਨਮ ਦਿੱਤਾ ਹੈ। ਇਹ ਜਣੇਪਾ ਸਿਵਲ ਸਰਜਨ ਡਾ. ਜਸਬੀਰ ਔਲਖ ਦੀ ਅਗਵਾਈ ’ਚ ਔਰਤ ਰੋਗਾਂ ਦੇ ਮਾਹਿਰ ਡਾ. ਗਗਨਦੀਪ ਸਿੱਧੂ ਵੱਲੋਂ ਪਿਛਲੇਂ ਦਿਨੀਂ ਕੀਤਾ ਗਿਆ। ਉਨਾਂ ਦੱਸਿਆ ਗਿਆ ਕਿ ਮਹਿਲਾ ਨੇ ਦੋ ਲੜਕਿਆਂ ਤੇ ਇਕ ਲੜਕੀ ਨੂੰ ਜਨਮ ਦਿੱਤਾ ਹੈ ਅਤੇ ਚਾਰੇ ਜੀਅ ਤੰਦਰੁਸਤ ਹਨ।
ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਮਹਿਲਾ ਕਿਰਤੀ ਪਰਿਵਾਰ ਨਾਲ ਸਬੰਧਤ ਹੈ ਅਤੇ ਇਸ ਤੋਂ ਪਹਿਲਾਂ ਉਸ ਦੇ ਇੱਕ ਲੜਕੀ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਔਰਤਾਂ ਦੇ ਜਣੇਪੇ ਸਬੰਧੀ ਵਿਸ਼ੇਸ਼ ਸੇਵਾਵਾਂ ਦੇਣ ਲਈ ਹਰੇਕ ਮਹੀਨੇ 9 ਤਰੀਕ ਨੂੰ ਸਾਰੇ ਜ਼ਿਲ੍ਹੇ ਵਿੱਚ ਸੁਰੱਖਿਆ ਮਾਤ੍ਰਤਵ ਅਭਿਆਨ ਤਹਿਤ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾ ਰਹੇ ਹਨ। ਇੰਨ੍ਹਾਂ ਜਾਂਚ ਕੈਂਪਾਂ ਵਿੱਚ ਹਾਈ ਰਿਸਕ ਵਾਲੀਆਂ ਗਰਭਵਤੀ ਔਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ: Bikram Majithia Drug case: ਬਿਕਰਮ ਮਜੀਠੀਆ ਨੂੰ ਭੇਜਿਆ ਜੇਲ੍ਹ
ਐਸਐਮਓ ਸਿਵਲ ਹਸਪਤਾਲ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਸਿਵਲ ਹਸਪਤਾਲ ਬਰਨਾਲਾ ਵਿਖੇ ਵੱਖਰਾ ਜੱਚਾ ਬੱਚਾ ਵਿੰਗ ਸਫ਼ਲ ਢੰਗ ਨਾਲ ਚਲਾਇਆ ਜਾ ਰਿਹਾ ਹੈ, ਜਿੱਥੇ ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਆਧੁਨਿਕ ਢੰਗ ਰਾਹੀਂ ਇਲਾਜ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ: 'ਨਵਜੋਤ ਸਿੰਘ ਸਿੱਧੂ ਸਿਆਸੀ ਤੌਰ ’ਤੇ ਨਿਪੁੰਸਕ'