ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ 8 ਮਾਰਚ ਨੂੰ ਵਿਸ਼ਵ ਮਹਿਲਾ ਦਿਵਸ ਮੌਕੇ ਦਿੱਲੀ ਦੀਆਂ ਹੱਦਾਂ ’ਤੇ ਪੱਕੇ ਮੋਰਚੇ ਵਿੱਚ ਮਨਾਉਣ ਦਾ ਐਲਾਨ ਕੀਤਾ ਹੈ। ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡਾਂ ਵਿੱਚ ਔਰਤਾਂ ਦੀ ਲਾਮਬੰਦੀ ਤੇਜ਼ ਕੀਤੀ ਗਈ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਵਿੱਚ ਔਰਤਾਂ ਦੀਆਂ ਇਕਾਈਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਔਰਤ ਆਗੂਆਂ ਵਲੋਂ ਪਿੰਡ ਪੱਧਰ ’ਤੇ ਇਕਾਈਆਂ ਬਣਾ ਕੇ ਫ਼ੰਡ ਇਕੱਠਾ ਕਰਨ ਦੇ ਨਾਲ ਨਾਲ ਔਰਤਾਂ ਨੂੰ ਦਿੱਲੀ ਜਾਣ ਲਈ ਲਾਮਬੰਦ ਕਰਨਾ ਸ਼ੁਰੂ ਕੀਤਾ ਗਿਆ ਹੈ।
ਇਹ ਵੀ ਪੜੋ: ਪਿਛਲੇ 24 ਘੰਟਿਆਂ 'ਚ 778 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 12 ਮੌਤਾਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਆਗੂ ਸੰਦੀਪ ਸਿੰਘ ਚੀਮਾ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਔਰਤ ਦਿਵਸ ਮੌਕੇ ਦਿੱਲੀ ਦੇ ਟਿੱਕਰੀ ਬਾਰਡਰ ’ਤੇ ਇੱਕ ਵਿਸ਼ਾਲ ਔਰਤ ਮਹਾਂਰੈਲੀ ਕੀਤੀ ਜਾ ਰਹੀ ਹੈ। ਜਿਸ ਵਿੱਚ ਪੰਜਾਬ ਦੀਆਂ ਔਰਤਾਂ ਨੂੰ ਸ਼ਾਮਲ ਕਰਵਾਉਣ ਲਈ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸਦੇ ਮੱਦੇਨਜ਼ਰ 5 ਮਾਰਚ ਨੂੰ ਜ਼ਿਲ੍ਹੇ ਭਰ ਦੇ ਵੱਖ-ਵੱਖ ਪਿੰਡਾਂ ਵਿੱਚ ਔਰਤਾਂ ਵੱਲੋਂ ਟਰੈਕਟਰ ਮਾਰਚ ਕੀਤਾ ਜਾਣਗੇ। ਇਸਤੋਂ ਇਲਾਵਾ 8 ਮਾਰਚ ਨੂੰ ਔਰਤ ਕਿਸਾਨ ਮਹਾਰੈਲੀ ਵਿੱਚ ਸ਼ਾਮਲ ਹੋਣ ਲਈ 6 ਅਤੇ 7 ਮਾਰਚ ਨੂੰ ਔਰਤਾਂ ਦੇ ਕਾਫ਼ਲੇ ਦਿੱਲੀ ਲਈ ਰਵਾਨਾ ਹੋਣਗੇ।
ਇਹ ਵੀ ਪੜੋ: ਅੰਮ੍ਰਿਤਸਰ ’ਚ ਚਾਵਲਾਂ ਦੀਆਂ ਬੋਰੀਆਂ ਚੋਰੀ ਕਰਨ ਆਏ 2 ਗ੍ਰਿਫ਼ਤਾਰ
ਇਸ ਮੌਕੇ ਭਾਕਿਯੂ ਉਗਰਾਹਾਂ ਦੀ ਆਗੂ ਕਮਲਜੀਤ ਕੌਰ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਔਰਤਾਂ ਦੀ ਭੂਮਿਕਾ ਬਹੁਤ ਅਹਿਮ ਰਹੀ ਹੈ। ਔਰਤਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਸਰਕਾਰ ਦੇ ਮਾਰੂ ਕਾਨੂੰਨਾਂ ਦਾ ਵਿਰੋਧ ਕੀਤਾ ਹੈ। ਲਗਾਤਾਰ ਔਰਤਾਂ ਇਸ ਸੰਘਰਸ਼ ਵਿੱਚ ਭਾਗੀਦਾਰ ਬਣ ਰਹੀਆਂ ਹਨ।
ਪੰਜਾਬ ਦੀਆਂ ਔਰਤਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਨੂੰ ਆਪਣੀ ਖੇਤੀ ਕਾਨੂੰਨਾਂ ਵਿਰੁੱਧ ਰੋਸ ਜਤਾਇਆ ਜਾ ਰਿਹਾ ਹੈ। ਜਿਸਦਾ ਸਰਕਾਰ ’ਤੇ ਵੱਡਾ ਦਬਾਅ ਬਣਿਆ ਹੋਇਆ ਹੈ। ਜਿੰਨਾਂ ਸਮਾਂ ਖੇਤੀ ਕਾਨੂੰਨਾਂ ਰੱਦ ਨਹੀਂ ਹੁੰਦੇ, ਉਨਾਂ ਸਮਾਂ ਪੰਜਾਬ ਦੀਆਂ ਔਰਤਾਂ ਇਸ ਸੰਘਰਸ਼ ਦਾ ਹਿੱਸਾ ਬਣਦੀਆਂ ਰਹਿਣਗੀਆਂ। ਦਿੱਲੀ ਵਿਖੇ ਹੋਣ ਵਾਲੀ ਔਰਤ ਮਹਾਂਰੈਲੀ ਵਿੱਚ ਵੀ ਸ਼ਾਮਲ ਹੋਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਔਰਤਾਂ ਦਿੱਲੀ ਨੂੰ ਰਵਾਨਾ ਹੋਣਗੀਆ।