ETV Bharat / state

ਸੁਖਬੀਰ ਬਾਦਲ ਵੱਲੋਂ ਕੀਤੇ ਐਲਾਨ 'ਤੇ ਮਹਿਲਾਵਾਂ ਨੇ ਦਿੱਤੀ ਆਪਣੀ ਪ੍ਰਤੀਕਿਰਿਆ - ਕੋਰੋਨਾ ਮਹਾਂਮਾਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਈ ਵੱਡੇ ਐਲਾਨ ਕੀਤੇ ਗਏ ਹਨ। ਜਿਸ ਵਿੱਚ ਉਨ੍ਹਾਂ ਨੀਲੇ ਕਾਰਡ ਧਾਰਕ ਪਰਿਵਾਰਾਂ ਦੀਆਂ ਮੁਖੀ ਮਹਿਲਾ ਲਈ ਬੀਬੀ ਖੀਵੀ ਜੀ ਸਕੀਮ ਤਹਿਤ ਰਾਸ਼ਨ ਦੇ ਨਾਲ-ਨਾਲ ਦੋ ਹਜ਼ਾਰ ਰੁਪਏ ਮਾਣ ਭੱਤਾ ਦੇਣ ਦਾ ਵੀ ਐਲਾਨ ਕੀਤਾ ਹੈ।

ਸੁਖਬੀਰ ਬਾਦਲ ਵੱਲੋਂ ਕੀਤੇ ਐਲਾਨ 'ਤੇ ਮਹਿਲਾਵਾਂ ਨੇ ਦਿੱਤੀ ਆਪਣੀ ਪ੍ਰਤੀਕਿਰਿਆ

author img

By

Published : Aug 3, 2021, 9:00 PM IST

ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਈ ਵੱਡੇ ਐਲਾਨ ਕੀਤੇ ਗਏ ਹਨ। ਜਿਸ ਵਿੱਚ ਉਨ੍ਹਾਂ ਨੀਲੇ ਕਾਰਡ ਧਾਰਕ ਪਰਿਵਾਰਾਂ ਦੀਆਂ ਮੁਖੀ ਮਹਿਲਾ ਲਈ ਬੀਬੀ ਖੀਵੀ ਜੀ ਸਕੀਮ ਤਹਿਤ ਰਾਸ਼ਨ ਦੇ ਨਾਲ-ਨਾਲ ਦੋ ਹਜ਼ਾਰ ਰੁਪਏ ਮਾਣ ਭੱਤਾ ਦੇਣ ਦਾ ਵੀ ਐਲਾਨ ਕੀਤਾ ਹੈ।

ਇਸ ਨੂੰ ਲੈ ਕੇ ਬਰਨਾਲਾ ਵਿੱਚ ਨੀਲੇ ਕਾਰਡ ਧਾਰਕ ਔਰਤਾਂ ਵੱਲੋਂ ਅਕਾਲੀ ਦਲ ਪ੍ਰਧਾਨ ਦੇ ਇਸ ਐਲਾਨ ਨੂੰ ਸ਼ਲਾਘਾਯੋਗ ਫੈਸਲਾ ਕਰਾਰ ਦਿੱਤਾ ਗਿਆ। ਇਸ ਦਾ ਵੱਡਾ ਕਾਰਨ ਇਹ ਹੈ ਕਿ ਕੈਪਟਨ ਰਾਜ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਗਰੀਬ ਪਰਿਵਾਰਾਂ ਦੇ ਨੀਲੇ ਕਾਰਡ ਕੱਟੇ ਗਏ ਹਨ।

ਸੁਖਬੀਰ ਬਾਦਲ ਵੱਲੋਂ ਕੀਤੇ ਐਲਾਨ 'ਤੇ ਮਹਿਲਾਵਾਂ ਨੇ ਦਿੱਤੀ ਆਪਣੀ ਪ੍ਰਤੀਕਿਰਿਆ

ਇਸ ਇਸ ਸਬੰਧੀ ਗੱਲਬਾਤ ਕਰਦਿਆਂ ਨੀਲੇ ਕਾਰਡ ਧਾਰਕ ਮਹਿਲਾਵਾਂ ਨੇ ਦੱਸਿਆ ਕਿ ਕੈਪਟਨ ਰਾਜ ਵਿੱਚ ਉਨ੍ਹਾਂ ਦੇ ਨੀਲੇ ਕਾਰਡ ਕੱਟ ਦਿੱਤੇ ਗਏ ਹਨ। ਕੋਰੋਨਾ ਮਹਾਂਮਾਰੀ ਦੌਰਾਨ ਔਖੀ ਘੜੀ ਵਿੱਚ ਸਰਕਾਰ ਨੇ ਉਨ੍ਹਾਂ ਨੂੰ ਮਦਦ ਤਾਂ ਕੀ ਦੇਣੀ ਸੀ, ਉਨ੍ਹਾਂ ਦੇ ਕਾਰਡ ਵੀ ਕੱਟ ਦਿੱਤੇ ਗਏ। ਉਨ੍ਹਾਂ ਕਿਹਾ ਕਿ ਅੱਜ ਸੁਖਬੀਰ ਬਾਦਲ ਵੱਲੋਂ ਐਲਾਨ ਕੀਤਾ ਗਿਆ ਹੈ। ਉਹ ਇੱਕ ਚੰਗਾ ਫੈਸਲਾ ਹੈ, ਜੇਕਰ ਗਰੀਬ ਪਰਿਵਾਰਾਂ ਨੂੰ ਰਾਸ਼ਨ ਦੇ ਨਾਲ-ਨਾਲ ਦੋ ਹਜ਼ਾਰ ਰੁਪਏ ਦੀ ਆਰਥਿਕ ਮਦਦ ਵੀ ਮਿਲਦੀ ਹੈ ਤਾਂ ਇਹ ਚੰਗਾ ਕਦਮ ਹੈ।

ਉੱਥੇ ਇਸ ਸਬੰਧੀ ਅਕਾਲੀ ਦਲ ਦੀ ਮਹਿਲਾ ਆਗੂ ਜਸਬੀਰ ਕੌਰ ਭੋਤਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲੇ ਹੀ ਦਿਨ ਤੋਂ ਗਰੀਬ ਪਰਿਵਾਰਾਂ ਲਈ ਲੋਕ ਭਲਾਈ ਸਕੀਮਾਂ ਚਲਾਉਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਗਰੀਬ ਪਰਿਵਾਰਾਂ ਤੋਂ ਇਹ ਸਕੀਮਾਂ ਦੇ ਲਾਭ ਖੋਹ ਲਏ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗਰੀਬ ਪਰਿਵਾਰਾਂ ਲਈ ਰਾਸ਼ਨ ਕਾਰਡ 'ਤੇ ਦੋ ਹਜ਼ਾਰ ਰੁਪਏ ਮਹਿਲਾ ਮੁਖੀ ਨੂੰ ਦੇਣ ਦਾ ਐਲਾਨ ਵੀ ਸ਼ਲਾਘਾਯੋਗ ਹੈ।

ਇਹ ਵੀ ਪੜ੍ਹੋ:2022 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਲਾਈ ਵਾਅਦਿਆਂ ਦੀ ਝੜੀ

ETV Bharat Logo

Copyright © 2024 Ushodaya Enterprises Pvt. Ltd., All Rights Reserved.