ETV Bharat / state

ਆਰਥਿਕ ਤੰਗੀ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ - Suicides due to economic hardship

ਬੀਤੇ ਦਿਨੀਂ ਭਦੌੜ ‘ਚ ਨੌਜਵਾਨਾਂ ਨੇ ਆਰਥਿਕ ਤੰਗੀ ਦੇ ਚੱਲਦਿਆਂ ਪੱਖੇ ਨਾਲ ਫਾਹਾ ਲਗਾਕੇ ਖੁਦਕੁਸ਼ੀ (Suicides) ਕਰ ਲਈ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਪਿਛਲੇ ਲੰਬੇ ਸਮੇਂ ਤੋਂ ਆਰਥਿਕ ਤੰਗੀ ਕਾਰਨ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ। ਇਸ ਮੌਕੇ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਸਿਰ ਕੁਝ ਨਿੱਜੀ ਕੰਪਨੀ ਦਾ ਵੀ ਕਰਜ਼ ਹੈ, ਜਿਸ ਨੂੰ ਲੈਕੇ ਉਹ ਪ੍ਰੇਸ਼ਾਨ ਸਨ।

ਆਰਥਿਕ ਤੰਗੀ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
ਆਰਥਿਕ ਤੰਗੀ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ
author img

By

Published : Mar 28, 2022, 11:33 AM IST

ਬਰਨਾਲਾ: ਪੰਜਾਬ ਵਿੱਚ ਆਰਥਿਕ ਤੰਗੀ ਕਾਰਨ ਹੋਣ ਵਾਲੀਆਂ ਖੁਦਕੁਸ਼ੀਆਂ (Suicides due to economic hardship) ਦਾ ਸਿਲਸਿਲਾਂ ਲਗਾਤਾਰ ਜਾਰੀ ਹੈ। ਬੀਤੇ ਦਿਨੀਂ ਭਦੌੜ ‘ਚ ਨੌਜਵਾਨਾਂ ਨੇ ਆਰਥਿਕ ਤੰਗੀ ਦੇ ਚੱਲਦਿਆਂ ਪੱਖੇ ਨਾਲ ਫਾਹਾ ਲਗਾਕੇ ਖੁਦਕੁਸ਼ੀ (Suicides) ਕਰ ਲਈ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਪਿਛਲੇ ਲੰਬੇ ਸਮੇਂ ਤੋਂ ਆਰਥਿਕ ਤੰਗੀ ਕਾਰਨ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ। ਇਸ ਮੌਕੇ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਸਿਰ ਕੁਝ ਨਿੱਜੀ ਕੰਪਨੀ ਦਾ ਵੀ ਕਰਜ਼ ਹੈ, ਜਿਸ ਨੂੰ ਲੈਕੇ ਉਹ ਪ੍ਰੇਸ਼ਾਨ ਸਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਦੌੜ ਦੇ ਏ.ਐੱਸ.ਆਈ. ਕਮਲਜੀਤ ਸਿੰਘ ਨੇ ਦੱਸਿਆ ਕਿ ਬਲਬੀਰ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਮੁਹੱਲਾ ਨੈਣੇਵਾਲਾ ਛੰਨਾ ਰੋਡ ਭਦੌੜ ਨੇ ਉਨ੍ਹਾਂ ਕੋਲ ਬਿਆਨ ਦਰਜ ਕਰਵਾਏ ਹਨ, ਕਿ ਉਸ ਦੀਆਂ ਤਿੰਨ ਧੀਆਂ ਸ਼ਾਦੀਸ਼ੁਦਾ ਅਤੇ ਇੱਕ ਲੜਕਾ ਕੁਆਰਾ ਸੀ ਅਤੇ ਉਸ ਦਾ ਲੜਕਾ ਵੇਟਰਾਂ ਦਾ ਕੰਮ ਕਰਦਾ ਸੀ ਅਤੇ ਹੁਣ ਪਿਛਲੇ 6 ਮਹੀਨਿਆਂ ਤੋਂ ਘਰ ਵਿੱਚ ਗ਼ਰੀਬੀ ਹੋਣ ਕਾਰਨ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਚੱਲ ਰਿਹਾ ਸੀ ਅਤੇ ਉਸ ਦਾ ਪਤੀ ਸੁਰਜੀਤ ਸਿੰਘ ਮਿਹਨਤ ਮਜ਼ਦੂਰੀ ਕਰਨ ਲਈ ਕੰਬਾਈਨ ਤੇ ਬਾਹਰਲੀ ਸਟੇਟ ਵਿੱਚ ਗਿਆ ਹੋਇਆ ਹੈ।

ਆਰਥਿਕ ਤੰਗੀ ਕਾਰਨ ਨੌਜਵਾਨ ਵੱਲੋਂ ਖੁਦਕੁਸ਼ੀ

ਇਹ ਵੀ ਪੜ੍ਹੋ:ਹਰ ਪਾਸੇ ਤੋਂ ਧੱਕੇ ਖਾਣ ਤੋਂ ਬਾਅਦ ਇਨਸਾਫ ਲਈ ਮਾਸੂਮ ਪੋਤਰੀ ਲੈ ਪਾਣੀ ਵਾਲੀ ਟੈਂਕੀ ’ਤੇ ਚੜ੍ਹਿਆ ਬਜ਼ੁਰਗ ਜੋੜਾ

ਪੁਲਿਸ ਮੁਤਾਬਿਕ ਮ੍ਰਿਤਕ ਲਖਵੀਰ ਸਿੰਘ ਨੇ ਕਮਰੇ ਅੰਦਰ ਲੱਗੇ ਪੱਖੇ ਨਾਲ ਚੁੰਨੀ ਬੰਨ੍ਹ ਕੇ ਆਤਮ ਹੱਤਿਆ ਕੀਤੀ ਹੈ। ਹਾਲਾਂਕਿ ਪੀੜਤ ਪਰਿਵਾਰ ਲਖਬੀਰ ਸਿੰਘ ਨੂੰ ਇਲਾਜ ਲਈ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਲੈ ਕੇ ਗਏ ਸਨ, ਪਰ ਉੱਥੇ ਡਾਟਕਰਾਂ ਵੱਲੋਂ ਲਖਬੀਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਧਾਰਾ 174 ਦੀ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ।

ਇਸ ਮੌਕੇ ਸਥਾਨਕ ਲੋਕਾਂ ਵੱਲੋਂ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਲਈ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਸਾਰੇ ਕਰਜ਼ ਦੀ ਪੂਰਨ ਮੁਆਫ਼ੀ ਦੀ ਵੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:ਹਥਿਆਰਾਂ ਦੀ ਨੋਕ 'ਤੇ ਸਕਾਰਪੀਓ ਗੱਡੀ ਖੋਹੀ, ਪੁਲਿਸ ਨੇ ਮੁਸਤੈਦੀ ਵਰਤਦਿਆਂ ਕੁਝ ਹੀ ਘੰਟਿਆਂ ਵਿੱਚ ਪਕੜੇ ਲੁਟੇਰੇ

ETV Bharat Logo

Copyright © 2024 Ushodaya Enterprises Pvt. Ltd., All Rights Reserved.