ETV Bharat / state

ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਦੋਸਤਾਂ ਨੇ ਦੋਸਤ ਦਾ ਕੀਤਾ ਕਤਲ, ਨਹਿਰ ਵਿੱਚ ਸੁੱਟੀ ਲਾਸ਼

ਬਰਨਾਲਾ ਦੇ ਕਸਬਾ ਭਦੌੜ ਵਿਖੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਇੱਕ ਨੌਜਵਾਨ ਦਾ ਉਸਦੇ ਹੀ ਦੋਸਤਾਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਿਸ ਨੇ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਬਰਾਮਦ ਕਰ ਲਿਆ ਹੈ ਅਤੇ ਉਸਦੇ ਕੁਝ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

youth killed friend over money transfer
ਦੋਸਤਾਂ ਨੇ ਦੋਸਤ ਦਾ ਕੀਤਾ ਕਤਲ
author img

By

Published : Sep 26, 2022, 10:52 AM IST

ਬਰਨਾਲਾ: ਜ਼ਿਲੇ ਦੇ ਕਸਬਾ ਭਦੌੜ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕੁਝ ਦੋਸਤਾਂ ਨੇ ਆਪਣੇ ਟੈਕਸੀ ਡਰਾਈਵਰ ਦੋਸਤ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕਤਲ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਲਾਸ਼ ਨੂੰ ਨਹਿਰ ਵਿੱਚ ਸੁੱਟ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ਕਥਿਤ ਦੋਸ਼ੀਆਂ ਨੇ 21 ਸਤੰਬਰ ਦੀ ਰਾਤ ਕਰੀਬ 9 ਵਜੇ ਉਸ ਦੀ ਕਾਰ ਬੁੱਕ ਕਰਵਾਉਣ ਦੇ ਨਾਂ 'ਤੇ ਬੁਲਾਇਆ ਅਤੇ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਨਹਿਰ 'ਚ ਸੁੱਟ ਦਿੱਤਾ।

ਦੱਸ ਦਈਏ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਵੱਲੋਂ ਨੌਜਵਾਨ ਦਾ ਸੁਰਾਗ ਨਾ ਮਿਲਣ 'ਤੇ 23 ਸਤੰਬਰ ਨੂੰ ਪੁਲਿਸ ਨੂੰ ਸ਼ਿਕਾਇਤ ਦਿੱਤੀ। ਜਿਸ ਤੋਂ ਬਾਅਦ ਥਾਣਾ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਫੋਨ ਦੀ ਕਾਲ ਡਿਟੇਲ ਦੀ ਜਾਂਚ ਕਰਦਿਆਂ ਮ੍ਰਿਤਕ ਦੇ ਕੁਝ ਦੋਸਤਾਂ ਨੂੰ ਬੁਲਾਇਆ। ਇਸਤੋਂ ਬਾਅਦ ਕਤਲ ਦਾ ਖੁਲਾਸਾ ਹੋਇਆ। ਮ੍ਰਿਤਕ ਨੌਜਵਾਨ ਦੀ ਲਾਸ਼ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਬੱਲੋਕੇ ਨੇੜੇ ਨਹਿਰ ਵਿੱਚੋਂ ਬਰਾਮਦ ਕੀਤੀ।

ਦੋਸਤਾਂ ਨੇ ਦੋਸਤ ਦਾ ਕੀਤਾ ਕਤਲ

ਮ੍ਰਿਤਕ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਅਤੇ ਭਰਾ ਮ੍ਰਿਤਕ ਨੌਜਵਾਨ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਹੁਣ ਨੌਜਵਾਨ ਦੀ ਮੌਤ ਦੇ ਕਾਰਨ ਘਰ 'ਚ ਸਿਰਫ ਉਸ ਦੀ ਮਾਂ ਅਤੇ ਨਵ-ਵਿਆਹੀ ਪਤਨੀ ਹੀ ਰਹਿ ਗਏ ਹਨ। ਫਿਲਹਾਲ ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਮਾਮਲੇ ਸਬੰਧੀ ਥਾਣਾ ਭਦੌੜ ਦੇ ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮ੍ਰਿਤਕ ਨੌਜਵਾਨ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਸੀ। ਜਿਸਤੋਂ ਬਾਅਦ ਪੁਲਿਸ ਨੇ ਆਪਣੇ ਤੌਰ 'ਤੇ ਮ੍ਰਿਤਕ ਨੌਜਵਾਨ ਨੂੰ ਲੱਭਣ ਲਈ ਉਸ ਦੇ ਕੁਝ ਸਾਥੀਆਂ ਨੂੰ ਹਿਰਾਸਤ 'ਚ ਲਿਆ ਸੀ। ਜਿਸ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਕੁਝ ਦੋਸਤਾਂ ਵੱਲੋਂ ਇਹ ਕਬੂਲ ਕੀਤਾ ਗਿਆ ਕਿ ਉਨ੍ਹਾਂ ਨੇ ਮ੍ਰਿਤਕ ਨੌਜਵਾਨ ਨੂੰ ਘਰੋਂ ਬੁਲਾਇਆ ਸੀ ਅਤੇ ਗਲੇ ਵਿੱਚ ਫੰਦਾ ਪਾ ਕੇ ਉਸਦਾ ਕਤਲ ਕਰਨ ਤੋਂ ਬਾਅਦ ਉਸਦੀ ਲਾਸ਼ ਨਹਿਰ ਵਿੱਚ ਸੁੱਟ ਦਿੱਤੀ ਸੀ।

ਜਾਂਚ ਅਧਿਕਾਰੀ ਨੇ ਅੱਗੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਪੁਲਿਸ ਨੇ ਬਰਾਮਦ ਕਰ ਲਈ ਹੈ। ਜਿਸ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਬਲਾਤਕਾਰ ਦੇ ਮਾਮਲੇ 'ਚ ਬੈਂਸ ਦੇ ਵਡੇ ਭਰਾ ਨੇ ਪੁਲਿਸ ਉੱਤੇ ਲਾਏ ਦੋਸ਼, ਕਿਹਾ- 'ਜਸਵੀਰ ਕੌਰ ਦੇ ਘਰ ਜਾ ਕੇ ਪੁਲਿਸ ਨੇ ਕੀਤੀ ਬਦਸਲੂਕੀ'

ETV Bharat Logo

Copyright © 2024 Ushodaya Enterprises Pvt. Ltd., All Rights Reserved.