ETV Bharat / state

ਸਰਕਾਰੀ ਹਸਪਤਾਲ ਬਣਿਆ ਧਰਨਿਆਂ ਦਾ ਗੜ੍ਹ, ਹੁਣ 108 ਐਂਬੂਲੈਂਸ ਡਰਾਈਵਰ ਵੀ ਹੜਤਾਲ ’ਤੇ

author img

By

Published : Jan 6, 2022, 5:08 PM IST

ਬਠਿੰਡਾ ਵਿਖੇ 108 ਐਂਬੂਲੈਂਸ ਡਰਾਈਵਰਾਂ ਵੱਲੋਂ ਤਨਖਾਹ ਨਾ ਮਿਲਣ ਦੇ ਚੱਲਦਿਆਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਐਮਰਜੈਂਸੀ ਸੇਵਾ ਨੂੰ ਛੱਡ ਸਾਰੀਆਂ ਸੇਵਾਵਾਂ ਨੂੰ ਠੱਪ ਕਰ ਦਿੱਤਾ ਗਿਆ ਹੈ।

108 ਐਂਬੂਲੈਂਸ ਡਰਾਈਵਰ ਹੜਤਾਲ ’ਤੇ
108 ਐਂਬੂਲੈਂਸ ਡਰਾਈਵਰ ਹੜਤਾਲ ’ਤੇ

ਬਠਿੰਡਾ: ਆਪਣੀਆਂ ਮੰਗਾਂ ਨੂੰ ਲੈ ਕੇ 108 ਐਂਬੂਲੈਂਸ ਡਰਾਈਵਰਾਂ ਵੱਲੋਂ ਸਰਕਾਰ ਹਸਪਤਾਲ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ 108 ਐਂਬੂਲੈਂਸ ਡਰਾਈਵਰਾਂ ਵੱਲੋਂ ਤਨਖਾਹ ਨਾ ਮਿਲਣ ਦੇ ਚੱਲਦਿਆਂ ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਐਮਰਜੈਂਸੀ ਨੂੰ ਛੱਡ ਬਾਕੀ ਸਾਰੀਆਂ ਸੇਵਾਵਾਂ ਨੂੰ ਠੱਪ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਇਸ ਦੌਰਾਨ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਵੀ ਕੀਤੀ।

ਦੱਸ ਦਈਏ ਕਿ ਸਿਹਤ ਵਿਭਾਗ ਦੇ ਵੱਖ ਵੱਖ ਵਿਭਾਗਾਂ ਚ ਕੰਮ ਕਰ ਰਹੇ ਇਨ੍ਹਾਂ ਕਰਮਚਾਰੀਆਂ ਵੱਲੋਂ ਇੱਕਠੇ ਸਿਵਲ ਹਸਪਤਾਲ ਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਇਨ੍ਹਾਂ ਕਾਮਿਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਜਲਦ ਮੰਨੀਆਂ ਜਾਣ ਤਾਂ ਜੋ ਆਪਣੀਆਂ ਸੇਵਾਵਾਂ ਨਿਰਵਿਘਨ ਜਾਰੀ ਰੱਖ ਸਕਣ।

108 ਐਂਬੂਲੈਂਸ ਡਰਾਈਵਰ ਹੜਤਾਲ ’ਤੇ

ਦੂਜੇ ਪਾਸੇ 108 ਐਂਬੂਲੈਂਸ ਦੇ ਡਰਾਈਵਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਠੇਕੇ ਦਾਰੀ ਸਿਸਟਮ ਵਿਚੋਂ ਬਾਹਰ ਕੱਢ ਕੇ ਡਾਇਰੈਕਟ ਭਰਤੀ ਕੀਤਾ ਜਾਵੇ। ਉਨ੍ਹਾਂ ਦਾ ਇਹ ਪ੍ਰਦਰਸ਼ਨ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਨਹੀਂ ਮੰਨਦੀ।

ਇਹ ਵੀ ਪੜੋ: ਅੰਮ੍ਰਿਤਸਰ ’ਚ ਫੁੱਟਿਆ ਕੋਰੋਨਾ ਬੰਬ, 125 ਯਾਤਰੀ ਆਏ ਕੋਰੋਨਾ ਪਾਜ਼ੀਟਿਵ

ਕਾਬਿਲੇਗੌਰ ਹੈ ਕਿ ਪਹਿਲਾਂ ਹੀ ਐਨਐਚਐਮ ਦੇ ਤਹਿਤ ਕੰਮ ਕਰਨ ਵਾਲੇ ਸਿਹਤ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਕਾਰਨ ਆਮ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਦੂਦੇ ਪਾਸੇ 108 ਐਂਬੂਲੈਂਸ ਦੇ ਡਰਾਈਵਰਾਂ ਵੱਲੋਂ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਹੋਰ ਵੀ ਜਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.